ਕਪੂਰਥਲਾ, 3 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਮਾਣਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਅਤੇ ਸ੍ਰੀ
ਅਜੀਤ ਪਾਲ ਸਿੰਘ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਵਲੋਂ ਇੱਕ ਸਾਦਾ ਸਮਾਗਮ ਦੌਰਾਨ ਸੂਰਤ ਸਿੰਘ ਪੈਰਾ ਲੀਗਲ ਵਲੰਟੀਅਰ ਨੂੰ ਕੋਵਿਡ ਮਹਾਂਮਾਰੀ ਦੌਰਾਨ ਆਪਣੀਆਂ ਗਤੀਵਿਧੀਆਂ ਨੂੰ ਜਾਰੀ ਰੱਖਦਿਆਂ ਅਤੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੋਂ ਚਲਾਈਆਂ ਗਈਆਂ ਵੱਖ-ਵੱਖ ਕਾਨੂੰਨੀ ਭਲਾਈ ਸਕੀਮਾਂ ਦੇ ਪ੍ਰਚਾਰ ਪ੍ਰਸਾਰ ਬਦਲੇ ਸਨਮਾਨਿਤ ਕੀਤਾ ਗਿਆ। ਸ੍ਰੀ ਅਜੀਤ ਪਾਲ ਸਿੰਘ, ਵਲੋਂ ਸੂਰਤ ਸਿੰਘ ਪੈਰਾ ਲੀਗਲ ਵਲੰਟੀਅਰ ਨੂੰ ਭਵਿੱਖ ‘ਚ ਵੀ ਅਜਿਹਾ ਯੋਗਦਾਨ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ ਗਿਆ।ਉਨ੍ਹਾਂ ਕਿਹਾ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਨਾਲ ਜਿੰਨੇ ਵੀ ਪੈਰਾ ਲੀਗਲ ਵਲੰਟੀਅਰ ਜੁੜੇ ਹੋਏ ਹਨ ਸਾਰੇ ਹੀ ਬਹੁਤ ਵਧੀਆ ਕੰਮ ਕਰ ਰਹੇ ਹਨ ਅਤੇ ਲੋੜਵੰਦ ਲੋਕਾਂ ਦੀ ਹਰ ਤਰ੍ਹਾਂ ਦੀ ਮਦਦ ਕਰਨ ਲਈ ਹਮੇਸ਼ਾਂ ਤੱਤਪਰ ਰਹਿੰਦੇ ਹਨ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media