ਪਠਾਨਕੋਟ, 3 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਰਚੂਅਲ ਸਮਾਗਮ ਰਾਹੀਂ ਰਾਜ ਦੀਆਂ ਵਸਨੀਕ ਔਰਤਾਂ
ਲਈ ਸਰਕਾਰੀ ਬੱਸਾਂ ਵਿਚ ਮੁਫ਼ਤ ਸਫਰ ਦੀ ਸਕੀਮ ਦੀ ਸ਼ੁਰੂਆਤ ਕਰਵਾਈ।ਸਕੂਲਾਂ ਵਿੱਚ ਵਰਚੂਅਲ ਪ੍ਰੋਗਰਾਮ ਆਯੋਜਿਤ ਕੀਤੇ ਗਏ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਮੀਨੀ ਪਠਾਨਕੋਟ ਵਿਖੇ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਮੁੱਖ ਮਹਿਮਾਨ ਵਜੋਂ ਹਾਜ਼ਰ ਸਨ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਿਕਪੁਰ ਪਠਾਨਕੋਟ ਵਿਖੇ ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਮੁੱਖ ਮਹਿਮਾਨ ਵਜੋਂ ਪੁੱਜੇ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਦੀ ਸਰਕਾਰ ਵਲੋਂ ਮੈਨੀਫੈਸਟੋ ਵਿੱਚ ਕੀਤੇ ਵਾਅਦਿਆਂ ਵਿਚੋਂ 85 ਫੀਸਦੀ ਪੂਰੇ ਕਰ ਦਿੱਤੇ ਗਏ ਹਨ ਅਤੇ ਇਹ ਹੁਣ ਤੱਕ ਦਾ ਰਿਕਾਰਡ ਹੈ ਜਦ ਕਿ ਚਾਲੂ ਸਾਲ ਦੌਰਾਨ ਬਾਕੀ ਵਾਅਦੇ ਵੀ ਪੂਰੇ ਕਰ ਦਿੱਤੇ ਜਾਣਗੇ।ਮੁੱਖ ਮੰਤਰੀ ਨੇ ਕਿਹਾ ਕਿ ਮੁਫ਼ਤ ਸਫਰ ਦੀ ਸਹੁਲਤ ਦਾ 1.31 ਕਰੋੜ ਔਰਤਾਂ ਨੂੰ ਲਾਭ ਹੋਵੇਗਾ।
ਇਸ ਸਮਾਗਮ ਤੋਂ ਬਾਅਦ ਮਹਿਮਾਨਾਂ ਨੇ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਔਰਤਾਂ ਲਈ ਇਹ ਸਕੀਮ ਬਹੁਤ ਲਾਹੇਵੰਦ ਹੈ ਅਤੇ ਇਸ ਨਾਲ ਔਰਤਾਂ ਨੂੰ ਸਮਾਜਿਕ ਬਰਾਬਰੀ ਮਿਲੇਗੀ ਅਤੇ ਉਨਾਂ ਨੂੰ ਪੜਨ ਅਤੇ ਅੱਗੇ ਵਧਣ ਦੇ ਵੀ ਵਧੇਰੇ ਮੌਕੇ ਮਿਲਣਗੇ।ਉਨ੍ਹਾਂ ਕਿਹਾ ਕਿ ਪੈਨਸ਼ਨ ਦੀ ਰਕਮ ਵਿੱਚ ਵਾਧਾ ਕਰਕੇ ਉਸ ਨੂੰ 1500/-ਰੁਪਏ ਕਰਨਾ, ਆਸ਼ੀਰਵਾਦ ਸਕੀਮ ਦੀ ਰਕਮ ਵਧਾ ਕੇ 51000/-ਰੁਪਏ ਕਰਨਾ, ਇਹ ਇਸ ਗੱਲ ਦਾ ਹਾਮੀ ਭਰਦੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਹਮੇਸ਼ਾਂ ਆਪਣੀ ਕਹਿਣੀ ‘ਤੇ ਪੂਰੇ ਉਤਰੇ ਹਨ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media