ਪਠਾਨਕੋਟ, 3 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਵਰਿੰਦਰ ਪਰਾਸ਼ਰ ਦੇ 31 ਮਾਰਚ ਨੂੰ ਰਿਟਾਇਰ ਹੋਣ ‘ਤੇ ਜਿਲ੍ਹਾ ਸਿੱਖਿਆ
ਅਫਸਰ ਸੈਕੰਡਰੀ ਦੀ ਖਾਲੀ ਹੋਈ ਕੁਰਸੀ ਦਾ ਵਾਧੂ ਚਾਰਜ਼ ਵਿਭਾਗ ਦੇ ਆਦੇਸ਼ਾਂ ਅਨੁਸਾਰ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਨੇ ਸੰਭਾਲ ਲਿਆ ਹੈ।ਚਾਰਜ਼ ਸੰਭਾਲਣ ਸਮੇਂ ਜਿਲ੍ਹਾ ਸਿੱਖਿਆ ਦਫਤਰ ਸੈਕੰਡਰੀ ਦੇ ਸਮੁੱਚੇ ਸਟਾਫ ਵੱਲੋਂ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸ਼ਵਰ ਸਲਾਰੀਆ ਦੀ ਅਗਵਾਈ ਹੇਠ ਗੁਲਦਸਤੇ ਨਾਲ ਸਵਾਗਤ ਕੀਤਾ ਗਿਆ ਅਤੇ ਮੁੰਹ ਮਿੱਠਾ ਕਰਵਾ ਕੇ ਮੁਬਾਰਕਬਾਦ ਦਿੱਤੀ।
ਜਿਲ੍ਹਾ ਸਿੱਖਿਆ ਅਫਸਰ ਬਲਦੇਵ ਰਾਜ ਨੇ ਕਿਹਾ ਕਿ ਉਹ ਜਿਲ੍ਹਾ ਪਠਾਨਕੋਟ ਨੂੰ ਸਿੱਖਿਆ ਦੇ ਖੇਤਰ ਵਿੱਚ ਨੰਬਰ ਇੱਕ ਪੁਜੀਸ਼ਨ ‘ਤੇ ਲੈ ਕੇ ਜਾਣ ਲਈ ਵਚਨਬੱਧ ਹਨ।ਪਠਾਨਕੋਟ ਦੇ ਸਾਰੇ ਸਕੂਲ ਸਮਾਰਟ ਬਣ ਚੁੱਕੇ ਹਨ ਅਤੇ ਸਕੁਲਾਂ ਵਿੱਚ ਕਿਸੇ ਪ੍ਰਕਾਰ ਦੀ ਕੋਈ ਕਮੀਂ ਨਹੀਂ ਰਹਿਣ ਦਿੱਤੀ ਗਈ ਹੈ।ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ।
ਇਸ ਮੌਕੇ ਤੇ ਨਰਿੰਦਰ ਜੇਈ, ਮਲਕੀਤ ਸਿੰਘ, ਸੰਜੀਵ ਮਨੀ, ਮੁਨੀਸ ਗੁਪਤਾ, ਸੰਭੂ ਨਾਥ, ਸੁਮਿਤ ਰਾਜ, ਰਾਜ ਦੀਪਕ ਗੁਪਤਾ, ਜਿਲ੍ਹਾ ਮੀਡੀਆ ਕੋਆਰਡੀਨੇਟਰ ਬਲਕਾਰ ਅੱਤਰੀ, ਚੇਤਨ ਅੱਤਰੀ, ਅਮਰਜੀਤ ਅੱਤਰੀ, ਨੀਲਮ, ਸਵੇਤਾ, ਲਲਿਤਾ ਆਦਿ ਹਾਜ਼ਰ ਸਨ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media