Saturday, September 26, 2026

ਸਰਬਤ ਦਾ ਭਲਾ ਟਰੱਸਟ ਭਾਈ ਨਿਰਮਲ ਸਿੰਘ ਖਾਲਸਾ ਯਾਦਗਾਰੀ ਐਵਾਰਡ ਦੇਵੇਗਾ ਹਰ ਸਾਲ

ਰਾਗੀ ਸਿੰਘ ਨੂੰ ਮਿਲੇਗੀ ਸਵਾ ਲੱਖ ਰੁਪਏ ਦੀ ਨਕਦ ਰਾਸ਼ੀ ਤੇ ਸਨਮਾਨ ਚਿੰਨ੍ਹ – ਡਾ. ਓਬਰਾਏ

ਅੰਮ੍ਰਿਤਸਰ, 3 ਅਪ੍ਰੈਲ (ਜਗਦੀਪ ਸਿੰਘ) – ਉਘੇ ਸਮਾਜ ਸੇਵਕ ਡਾ. ਐਸ.ਪੀ ਸਿੰਘ ਉਬਰਾਏ ਦੀ ਸਰਪ੍ਰਸਤੀ ਹੇਠ ਚੱਲ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸਿੱਖ ਪੰਥ ਦੇ ਮਹਾਨ ਰਾਗੀ ਸਵ. ਪਦਮਸ਼੍ਰੀ ਭਾਈ ਨਿਰਮਲ ਸਿੰਘ ਖਾਲਸਾ ਜੀ ਦੀ ਯਾਦ ’ਚ ਹਰ ਸਾਲ ਇੱਕ ਸ਼੍ਰੋਮਣੀ ਰਾਗੀ ਸਿੰਘ ਨੂੰ ‘ਭਾਈ ਨਿਰਮਲ ਸਿੰਘ ਖਾਲਸਾ ਯਾਦਗਾਰੀ ਐਵਾਰਡ’ ਨਾਲ ਸਨਮਾਨਤ ਕੀਤਾ ਜਾਵੇਗਾ।
                 ਭਾਈ ਨਿਰਮਲ ਸਿੰਘ ਖ਼ਾਲਸਾ ਦੀ ਯਾਦ ’ਚ ਅੱਜ ਅੰਮ੍ਰਿਤਸਰ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਖਾਲਸਾ ਨੂੰ ਸ਼ਰਧਾਂਜਲੀ ਭੇਟ ਕਰਨ ਪਹੁੰਚੇ ਟਰੱਸਟ ਦੇ ਬਾਨੀ ਡਾ. ਐਸ.ਪੀ ਸਿੰਘ ਉਬਰਾਏ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਭਾਈ ਨਿਰਮਲ ਸਿੰਘ ਖਾਲਸਾ ਦੀ ਯਾਦ ’ਚ ਹਰ ਸਾਲ ਕਰਵਾਏ ਜਾਣ ਵਾਲੇ ਸਮਾਗਮ ਦੌਰਾਨ ਇਕ ਸ਼੍ਰੋਮਣੀ ਰਾਗੀ ਸਿੰਘ ਨੂੰ ”ਭਾਈ ਨਿਰਮਲ ਸਿੰਘ ਖਾਲਸਾ ਯਾਦਗਾਰੀ ਐਵਾਰਡ” ਨਾਲ ਸਨਮਾਨਿਆ ਜਾਵੇਗਾ।ਐਵਾਰਡ ਪ੍ਰਾਪਤ ਕਰਨ ਵਾਲੇ ਸ਼੍ਰੋਮਣੀ ਰਾਗੀ ਸਿੰਘ ਦੀ ਚੋਣ ਇੱਕ ਵਿਸ਼ੇਸ਼ ਪੰਜ ਮੈਂਬਰੀ ਕਮੇਟੀ ਵੱਲੋਂ ਕੀਤੀ ਜਾਇਆ ਕਰੇਗੀ ਅਤੇ ਕਮੇਟੀ ਵੱਲੋਂ ਚੁਣੇ ਗਏ ਸ਼੍ਰੋਮਣੀ ਰਾਗੀ ਸਿੰਘ ਨੂੰ ਸਰਬੱਤ ਦਾ ਭਲਾ ਟਰੱਸਟ ਵਲੋਂ ਸਵਾ ਲੱਖ ਰੁਪਏ ਦੀ ਨਗਦ ਰਾਸ਼ੀ ਅਤੇ ਸਨਮਾਨ ਚਿੰਨ੍ਹ ਵੀ ਦਿੱਤਾ ਜਾਇਆ ਕਰੇਗਾ।
                   ਇਸ ਮੌਕੇ ਟਰੱਸਟ ਦੇ ਮਾਝਾ ਜ਼ੋਨ ਸਲਾਹਕਾਰ ਸੁਖਦੀਪ ਸਿੱਧੂ, ਮਾਝਾ ਜ਼ੋਨ ਪ੍ਰਧਾਨ ਸੁਖਜਿੰਦਰ ਹੇਰ, ਜਨਰਲ ਸਕੱਤਰ ਮਨਪ੍ਰੀਤ ਸੰਧੂ, ਖਜ਼ਾਨਚੀ ਨਵਜੀਤ ਸਿੰਘ ਘਈ ਅਤੇ ਹਰਦੀਪ ਸਿੰਘ ਖਿਲਚੀਆਂ ਆਦਿ ਹਾਜ਼ਰ ਸਨ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …