Friday, July 4, 2025
Breaking News

ਪੁਲਿਸ ਨੇ ਬਿਨਾਂ ਮਾਸਕ ਵਾਲੇ 530 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-103 ਦੇ ਕੱਟੇ ਚਲਾਨ

ਨਵਾਂਸ਼ਹਿਰ, 3 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 530 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 103 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ।
                   ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਨੇ ਦੱਸਿਆ ਕਿ ਪੁਲਿਸ ਵੱਲੋਂ ਸਖ਼ਤੀ ਦੇ ਨਾਲ-ਨਾਲ ਪਿੰਡਾਂ ਵਿਚ ਅਨਾਊਂਸਮੈਂਟਾਂ ਕਰਵਾਉਣ ਤੋਂ ਇਲਾਵਾ ਸਾਂਝ ਕੇਂਦਰ ਦੀ ਮੀਡੀਆ ਵੈਨ ਰਾਹੀਂ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਅਤੇ ਮਾਸਕ ਵੀ ਵੰਡੇ ਜਾ ਰਹੇ ਹਨ।ਇਸੇ ਤਰ੍ਹਾਂ ਕੈਂਪ ਲਗਾ ਕੇ ਲੋਕਾਂ ਵਿਚ ਨਸ਼ਿਆਂ ਖਿਲਾਫ਼ ਜਾਗਰੂਕਤਾ ਵੀ ਫੈਲਾਈ ਜਾ ਰਹੀ ਹੈ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਵਰਤਣ ਅਤੇ ਇਸ ਭਿਆਨਕ ਬਿਮਾਰੀ ਨੂੰ ਹਲਕੇ ਵਿਚ ਨਾ ਲੈਣ। ਉਨ੍ਹਾਂ ਕਿਹਾ ਕਿ ਹਰ ਸਮੇਂ ਮਾਸਕ ਪਹਿਨਣ, ਆਪਸੀ ਦੂਰੀ ਬਣਾਈ ਰੱਖਣ ਅਤੇ ਕੋਵਿਡ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ, ਤਾਂ ਜੋ ਜ਼ਿਲ੍ਹੇ ਨੂੰ ਕੋਵਿਡ ਮੁਕਤ ਕੀਤਾ ਜਾ ਸਕੇ।

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …