Saturday, June 14, 2025
Breaking News

‘ਸਿੱਖ ਧਰਮ ਅਧਿਐਨ ਦੋ ਸਾਲ ਪੱਤਰ ਵਿਹਾਰ’ ਕੋਰਸ ‘ਚ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ ਅਧਿਆਪਕ ਅੱਵਲ

ਅੰਮ੍ਰਿਤਸਰ, 3 ਅਪ੍ਰੈਲ (ਜਗਦੀਪ ਸਿੰਘ) – ਸਿੱਖ ਪੰਥ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀ ਪ੍ਰਮੁੱਖ ਸੰਸਥਾ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਸੀਨੀਅਰ ਵਿਦਿਆਰਥੀ ਅਤੇ ਅਧਿਆਪਕਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਜਾਂਦੇ ਸਿੱਖ ਧਰਮ ਅਧਿਐਨ ਦੋ ਸਾਲ ਪੱਤਰ ਵਿਹਾਰ ਕੋਰਸ 2018-20 ਦੇ ਸੈਸ਼ਨ ‘ਚ ਜਸਪਾਲ ਸਿੰਘ ਨੇ ਪਹਿਲਾ, ਸ਼੍ਰੀਮਤੀ ਮੋਹਨਪ੍ਰੀਤ ਕੌਰ ਨੇ ਦੂਜਾ ਅਤੇ ਸ੍ਰੀਮਤੀ ਦਿਵਿਆ ਚਤਰਥ ਨੇ ਤੀਜਾ ਸਥਾਨ ਹਾਸਲ ਕੀਤਾ ਹੈ।ਇਹਨਾਂ ਅਧਿਆਪਕਾਂ ਨੇ ਕੌਮੀ ਪੱਧਰ ਦੇ ਇਸ ਕੋਰਸ ਵਿੱਚ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਕੇ ਕ੍ਰਮਵਾਰ 5100 ਰੁਪਏ, 4100 ਰੁਪਏ ਅਤੇ 3100 ਰੁਪਏ ਦੀ ਨਕਦ ਰਾਸ਼ੀ, ਯਾਦਗਾਰੀ ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਪ੍ਰਾਪਤ ਕੀਤਾ। ਇਹਨਾਂ ਅਧਿਆਪਕਾਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੋਰ, ਪੱਤਰ ਵਿਹਾਰ ਕੋਰਸ ਵਿਭਾਗ ਦੀ ਮੁੱਖੀ ਬੀਬੀ ਅਮਰਜੀਤ ਕੌਰ ਤੇ ਹੋਰਨਾ ਸ਼ਖਸ਼ੀਅਤਾਂ ਵਲੋਂ ਸਨਮਾਨਿਤ ਕੀਤਾ ਗਿਆ।
                     ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ, ਚੇਅਰਮੈਨ ਸੀ.ਕੇ.ਡੀ ਸਕੂਲਜ਼ ਭਾਗ ਸਿੰਘ ਅਣਖੀ, ਮੀਤ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ, ਅਮਰਜੀਤ ਸਿੰਘ ਵਿਕਰਾਂਤ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਅਜੀਤ ਸਿੰਘ ਬਸਰਾ, ਸਥਾਨਕ ਪ੍ਰਧਾਨ ਹਰਮਿੰਦਰ ਸਿੰਘ, ਆਨਰੇਰੀ ਸੱਕਤਰ ਐਜੂਕੇਸ਼ਨ ਕਮੇਟੀ ਡਾ: ਜਸਵਿੰਦਰ ਸਿੰਘ ਢਿੱਲੋਂ, ਮੈਂਬਰ ਇੰਚਾਰਜ਼ ਪ੍ਰੋ੍ਰ. ਹਰੀ ਸਿੰਘ, ਸਕੂਲ ਦੇ ਪ੍ਰਿੰਸੀਪਲ ਡਾ: ਧਰਮਵੀਰ ਸਿੰਘ, ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ ਵਲੋਂ ਇਹਨਾਂ ਅਧਿਆਪਕਾਂ ਨੂੰ ਵਧਾਈ ਦਿੱਤੀ ਗਈ ।

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …