ਧੂਰੀ, 3 ਅਪ੍ਰੈਲ (ਪ੍ਰਵੀਨ ਗਰਗ) – ਨੇੜਲੇ ਪਿੰਡ ਢਢੋਗਲ ਦੇ ਰਹਿਣ ਵਾਲੇ ਇੱਕ ਕਿਸਾਨ ਬੰਤ ਸਿੰਘ ਪੁੱਤਰ ਅਮਰ ਸਿੰਘ ਦੀ ਮੌਤ ਹੋ ਗਈ ਹੈ।ਮ੍ਰਿਤਕ ਦੇ ਪਰਿਵਾਰ
ਅਨੁਸਾਰ ਕਰੀਬ 10 ਦਿਨ ਪਹਿਲਾਂ ਕਿਸਾਨ ਅੰਦੋਲਨ ਵਿੱਚ ਸ਼ਾਮਿਲ ਹੋਣ ਲਈ ਦਿੱਲੀ ਗਿਆ ਸੀ ਅਤੇ ਉਥੇ ਤਬੀਅਤ ਬਿਗੜ ਜਾਣ ਕਰਕੇ 1 ਅਪ੍ਰੈਲ ਨੂੰ ਵਾਪਸ ਆ ਗਿਆ ਸੀ।ਬੀਮਾਰ ਹੋਣ ਕਾਰਨ ਉਸ ਨੂੰ ਅਮਰਗੜ੍ਹ ਦੇ ਸਿਵਲ ਹਸਪਤਾਲ ਵਿੱਚ ਇਲਾਜ਼ ਲਈ ਦਾਖਲ ਕਰਵਾਇਆ ਗਿਆ।ਜਿਥੇ ਉਸ ਦੀ ਤਬੀਅਤ ਜ਼ਿਆਦਾ ਵਿਗੜਣ ‘ਤੇ ਉਸ ਨੂੰ ਸਿਵਲ ਹਸਪਤਾਲ ਮਾਲੇਰਕੋਟਲਾ ਵਿਖੇ ਰੈਫਰ ਕਰ ਦਿੱਤਾ ਗਿਆ।ਜਿਥੇ ਜ਼ੇਰੇ ਇਲਾਜ਼ ਬੰਤ ਸਿੰਘ ਦੀ ਮੌਤ ਹੋ ਗਈ।
ਇਸੇ ਦੌਰਾਨ ਅਕਾਲੀ ਆਗੂ ਹਰੀ ਸਿੰਘ ਪ੍ਰੀਤ, ਆਮ ਆਦਮੀ ਪਾਰਟੀ ਦੇ ਸੂਬਾ ਆਗੂ ਐਸ.ਐਸ ਚੱਠਾ ਅਤੇ ਕਿਸਾਨ ਆਗੂ ਹਰਬੰਸ ਸਿੰਘ ਲੱਡਾ ਨੇ ਬੰਤ ਸਿੰਘ ਦੀ ਬੇਵਕਤੀ ਮੌਤ ਨੂੰ ਵੱਡਾ ਘਾਟਾ ਦੱਸਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਮ੍ਰਿਤਕ ਕਿਸਾਨ ਦੇ ਪਰਿਵਾਰ ਦੇ ਇੱਕ ਮੈਂਬਰ ਲਈ ਸਰਕਾਰੀ ਨੌਕਰੀ ਅਤੇ ਵਾਰਸਾਂ ਲਈ 10 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੀ ਮੰਗ ਕੀਤੀ ਹੈ।
Check Also
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ
ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …
Punjab Post Daily Online Newspaper & Print Media