ਜ਼ਿਲ੍ਹੇ ਵਿਚ ਹੁਣ ਤੱਕ ਯੋਗ ਵਿਅਕਤੀਆਂ ਨੇ ਲਈਆਂ 23 ਹਜ਼ਾਰ ਤੋਂ ਵੱਧ ਡੋਜ਼ਾਂ
ਨਵਾਂਸ਼ਹਿਰ, 3 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ ਨਿਰਦੇਸਾਂ ਮੁਤਾਬਿਕ ਸਿਹਤ ਵਿਭਾਗ ਨੇ ਕੋਰੋਨਾ ਵਰਗੇ
ਮਾਰੂ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜ ਦਿੱਤੀ ਹੈ।ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਉਣ ਲਈ ਜ਼ਿਲ੍ਹੇ ਵਿੱਚ ਹੁਣ ਹਫਤੇ ਦੇ ਸਾਰੇ ਦਿਨ ਯੋਗ ਵਿਅਕਤੀਆਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ।ਇਸੇ ਕੜੀ ਤਹਿਤ ਅੱਜ ਯੋਗ ਵਿਅਕਤੀਆਂ ਨੂੰ ਕੋਵਿਡ ਰੋਕੂ 1956 ਟੀਕੇ ਲਗਾਏ ਗਏ। ੲਸ ਤਰ੍ਹਾਂ ਹੁਣ ਤੱਕ ਯੋਗ ਵਿਅਕਤੀਆਂ ਨੇ 23420 ਡੋਜਾਂ ਲੈ ਲਈਆਂ ਹਨ, ਜਿਨ੍ਹਾਂ ਵਿਚ ਪਹਿਲੀ ਖੁਰਾਕ ਅਤੇ ਦੂਜੀ ਖੁਰਾਕ ਸ਼ਾਮਲ ਹੈ।
ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਕਿਹਾ ਕਿ 45 ਸਾਲ ਤੋਂ ਵੱਧ ਉਮਰ ਦਾ ਹਰ ਵਿਅਕਤੀ ਵੈਕਸੀਨ ਲਗਵਾਉਣ ਲਈ ਯੋਗ ਹੈ।ਲੋਕ ਕਿਸੇ ਵੀ ਪਛਾਣ ਪੱਤਰ ਰਾਹੀਂ ਮੌਕੇ ‘ਤੇ ਹੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ ਜੋ ਕਿਸੇ ਵੀ ਯੋਗ ਵਿਅਕਤੀ ਲਈ ਟੀਕਾ ਲਾਉਣ ਲਈ ਇਹ ਇਕ ਉਚਿਤ ਦਸਤਾਵੇਜ਼ ਮੰਨਿਆ ਜਾਵੇਗਾ।ਟੀਕੇ ਦੀ ਪਹਿਲੀ ਅਤੇ ਦੂਜੀ ਖੁਰਾਕ ਲਈ ਮੌਕੇ ’ਤੇ ਹੀ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ।www.co-iwn.govi.in ਰਾਹੀਂ ਸਵੈ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਯੋਗ ਵਿਅਕਤੀ ਆਪਣੇ ਨੇੜਲੇ ਕੇਂਦਰਾਂ ਉੱਤੇ ਟੀਕਾ ਲਗਵਾ ਸਕਦੇ ਹਨ ਅਤੇ ਇਹ ਟੀਕਾ ਪੂਰੀ ਤਰਾਂ ਸੁਰੱਖਿਅਤ ਹੈ।ਡਾ. ਕਪੂਰ ਨੇ ਅੱਗੇ ਕਿਹਾ ਕਿ “ਆਓ ਆਪਾਂ ਸਾਰੇ ਇਹ ਯਕੀਨੀ ਬਣਾਈਏ ਕਿ ਹਰੇਕ ਯੋਗ ਵਿਅਕਤੀ ਇਹ ਟੀਕਾ ਜਰੂਰ ਲਗਵਾਏ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media