Monday, December 23, 2024

ਜ਼ਿਲ੍ਹਾ ਖੇਡ ਦਫ਼ਤਰ ਤੋਂ ਬਕਾਇਆ ਪਏ 48 ਪਾਸਪੋਰਟ ਪ੍ਰਾਪਤ ਕਰਨ ਸਬੰਧਤ ਨਾਗਰਿਕ-ਰਵਿੰਦਰ ਸਿੰਘ

ਨਵਾਂਸ਼ਹਿਰ, 3 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਖੇਡ ਅਫ਼ਸਰ ਰਵਿੰਦਰ ਸਿੰਘ ਨੇ ਦੱਸਿਆ ਕਿ ਵੰਦੇ ਭਾਰਤ ਮਿਸ਼ਨ ਤਹਿਤ ਭਾਰਤ ਸਰਕਾਰ ਦੇ ਅਧੀਨ ਪੰਜਾਬ ਰਾਜ ਨਾਲ ਸਬੰਧਤ ਕੋਵਿਡ-19 ਦੌਰਾਨ ਵਿਦੇਸ਼ਾਂ ਤੋਂ ਭਾਰਤ ਆਉਣ ਵਾਲੇ ਨਾਗਰਿਕਾਂ ਦੇ ਪਾਸਪੋਰਟ ਉਨ੍ਹਾਂ ਦਾ ਕੋਆਰਨਟੀਨ ਸਮਾਂ ਪੂਰਾ ਹੋਣ ਉਪਰੰਤ ਜ਼ਿਲ੍ਹਾ ਖੇਡ ਦਫ਼ਤਰ ਤੋਂ ਵੰਡੇ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨਾਲ ਸਬੰਧਤ 48 ਵਿਅਕਤੀਆਂ ਦੇ ਪਾਸਪੋਰਟ ਜ਼ਿਲ੍ਹਾ ਖੇਡ ਦਫ਼ਤਰ ਵਿਖੇ ਬਕਾਇਆ ਪਏ ਹਨ, ਜਿਨ੍ਹਾਂ ਵਿੱਚ ਜ਼ਿਲ੍ਹੇ ਦੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰੇ 20 ਨਾਗਰਿਕਾਂ ਦੇ ਪਾਸਪੋਰਟ ਅਤੇ ਦਿੱਲੀ ਹਵਾਈ ਅੱਡੇ ‘ਤੇ ਉਤਰੇ 28 ਨਾਗਰਿਕਾਂ ਦੇ ਪਾਸਪੋਰਟ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਇਹ 48 ਬਕਾਇਆ ਪਾਸਪੋਰਟ ਸਬੰਧਤ ਵਿਅਕਤੀਆਂ ਵੱਲੋਂ ਕੰਮਕਾਜ਼ ਵਾਲੇ ਦਿਨਾਂ ਦੌਰਾਨ (ਸੋਮਵਾਰ ਤੋਂ ਸ਼ੁੱਕਰਵਾਰ) ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਜ਼ਿਲ੍ਹਾ ਖੇਡ ਦਫ਼ਤਰ, ਸ਼ਹੀਦ ਭਗਤ ਸਿੰਘ ਨਗਰ, ਆਈ.ਟੀ.ਆਈ ਸਟੇਡੀਅਮ ਚੰਡੀਗੜ੍ਹ ਰੋਡ, ਨਵਾਂਸ਼ਹਿਰ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …