ਜਥੇਦਾਰ ਹਰਪ੍ਰੀਤ ਸਿੰਘ ਨੇ ਸਮੁੱਚੇ ਪੰਥ ਨੂੰ ਸ਼ਤਾਬਦੀ ਸਮਾਗਮਾਂ ‘ਚ ਸ਼ਾਮਲ ਹੋਣ ਦੀ ਕੀਤੀ ਅਪੀਲ
ਅੰਮ੍ਰਿਤਸਰ, 3 ਅਪ੍ਰੈਲ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਿਰਦੇਸ਼ਾਂ ਤਹਿਤ ਸੰਤ ਮਹਾਪੁਰਖਾਂ, ਨਿਹੰਗ ਸਿੰਘ ਜਥੇਬੰਦੀਆਂ, ਕਾਰ ਸੇਵਾ ਵਾਲੇ ਮਹਾਪੁਰਖਾਂ ਅਤੇ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਦੀ ਇਕੱਤਰਤਾ ਬੁਲਾਈ ਗਈ। ਇਕੱਤਰਤਾ ਵਿਚ ਸਿੰਘ ਸਾਹਿਬਾਨ ਸਮੇਤ ਵੱਖ-ਵੱਖ ਸੰਪ੍ਰਦਾਵਾਂ ਦੇ ਮੁੱਖੀ, ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ, ਮੈਂਬਰ ਸਾਹਿਬਾਨ, ਅਧਿਕਾਰੀ ਹਾਜ਼ਰ ਸਨ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਸਮੁੱਚੇ ਪੰਥ ਵੱਲੋਂ 1 ਮਈ ਨੂੰ ਸ੍ਰੀ ਅੰਮ੍ਰਿਤਸਰ ਵਿਖੇ ਮਨਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਜਿਸ ਵਕਤ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਹੋਈ ਸੀ, ਉਸ ਵਕਤ ਦੇਸ਼ ਵਿਚ ਫਿਰਕਾਪ੍ਰਸਤੀ ਫੈਲੀ ਹੋਈ ਸੀ।ਉਸ ਵਕਤ ਦੇ ਹਾਕਮ ਹਿੰਦੂਆਂ ਦਾ ਜਬਰੀ ਧਰਮ ਤਬਦੀਲ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਨੇ ਆਪਣੀ ਸ਼ਹਾਦਤ ਦੇ ਕੇ ਧਰਮ ਦੀ ਰੱਖਿਆ ਕੀਤੀ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਵੀ ਦੇਸ਼ ਅੰਦਰ ਫਿਰਕਾਪ੍ਰਸਤੀ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ ਅਤੇ ਸਰਕਾਰੀ ਸਰਪ੍ਰਸਤੀ ਹੇਠ ਘਟਗਿਣਤੀਆਂ ਨੂੰ ਦਬਾਇਆ ਜਾ ਰਿਹਾ ਹੈ, ਜੋ ਸਹੀ ਨਹੀਂ ਹੈ। ਉਨ੍ਹਾਂ ਸਮੁੱਚੇ ਪੰਥ ਨੂੰ ਸ਼ਤਾਬਦੀ ਸਮਾਗਮਾਂ ਵਿਚ ਵੱਧ ਚੜ੍ਹ ਕੇ ਹਾਜ਼ਰੀਆਂ ਭਰਨ ਦੀ ਅਪੀਲ ਵੀ ਕੀਤੀ।
ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਮੁੱਚੀਆਂ ਜਥੇਬੰਦੀਆਂ ਨੂੰ ਇਕੱਤਰਤਾ ’ਚ ਹਾਜ਼ਰ ਹੋਣ ’ਤੇ ਜੀ-ਆਇਆਂ ਆਖਿਆ। ਉਨ੍ਹਾਂ ਨੇ ਸਮੁੱਚੀਆਂ ਜਥੇਬੰਦੀਆਂ ਨੂੰ ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਪੋ ਆਪਣੇ ਇਲਾਕੇ ਵਿਚ ਗੁਰਮਤਿ ਸਮਾਗਮਾਂ ਰਾਹੀਂ ਪ੍ਰਚਾਰ ਕਰਨ ਲਈ ਪ੍ਰੇਰਣਾ ਕੀਤੀ।
ਦਮਦਮੀ ਟਕਸਾਲ ਦੇ ਮੁੱਖੀ ਬਾਬਾ ਹਰਨਾਮ ਸਿੰਘ ਖਾਲਸਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਤਾਬਦੀ ਮਨਾਉਂਦਿਆਂ ਸਾਰਿਆਂ ਵੱਲੋਂ ਰਲ ਕੇ ਵਾਤਾਵਰਣ ਸੰਭਾਲ ਲਹਿਰ ਚਲਾਈ ਜਾਵੇ। ਉਨ੍ਹਾਂ ਸ਼ਤਾਬਦੀ ਸਮਾਗਮਾਂ ਸਮੇਂ ਸ਼੍ਰੋਮਣੀ ਕਮੇਟੀ ਹਰ ਤਰ੍ਹਾਂ ਦੇ ਸਹਿਯੋਗ ਦੇਣ ਦੀ ਵਚਨਬੱਧਤਾ ਪ੍ਰਗਟਾਈ।
ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਦੇ 400 ਸਾਲਾ ਸ਼ਤਾਬਦੀ ਨੂੰ ਸਮਰਪਿਤ ਵੱਖ-ਵੱਖ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ।ਇਸੇ ਤਹਿਤ ਹੀ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ ਕੀਤੀ ਗਈ, ਜਿਸ ਪ੍ਰਤੀ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ।ਉਨ੍ਹਾਂ ਕਿਹਾ ਕਿ ਸ਼ਤਾਬਦੀ ਨਾਲ ਸਬੰਧਤ ਬਾਕੀ ਸਮਾਗਮ ਵੀ ਯਾਦਗਾਰੀ ਹੋਣਗੇ। ਉਨ੍ਹਾਂ ਕਿਹਾ ਕਿ ਅੱਜ ਦੀ ਇਕੱਤਰਤਾ ਦੌਰਾਨ ਸਮੂਹ ਸਿੱਖ ਸੰਪ੍ਰਦਾਵਾਂ ਵੱਲੋਂ ਜੋ ਵੀ ਸੁਝਾਅ ਦਿੱਤੇ ਗਏ ਹਨ, ਸ਼੍ਰੋਮਣੀ ਕਮੇਟੀ ਉਨ੍ਹਾਂ ਸੁਝਾਵਾਂ ’ਤੇ ਅਮਲ ਕਰਨ ਦਾ ਯਤਨ ਕਰੇਗੀ।
ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਅਸੀਂ ਖੁਸ਼ਕਿਸਮਤ ਹਾਂ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮਨਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਮੌਕੇ ਸਾਨੂੰ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਨੂੰ ਸੰਸਾਰ ਪੱਧਰ ’ਤੇ ਪ੍ਰਚਾਰਨ ਲਈ ਰਲਮਿਲ ਕੇ ਯਤਨ ਕਰਨੇ ਚਾਹੀਦੇ ਹਨ।
ਇਸੇ ਦੌਰਾਨ ਬਿਧੀ ਚੰਦ ਸੰਪ੍ਰਦਾ ਦੇ ਮੁੱਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਭਾਈ ਸੁਖਜੀਤ ਸਿੰਘ ਘਨੱਈਆ, ਬਾਬਾ ਸੇਵਾ ਸਿੰਘ ਖਡੂਰ ਸਾਹਿਬ, ਬਾਬਾ ਬੁੱਧ ਸਿੰਘ ਨਿੱਕੇਘੁੰਮਣ, ਭਾਈ ਰਜਿੰਦਰ ਸਿੰਘ ਮਹਿਤਾ, ਪ੍ਰਿੰ: ਮਹਿਲ ਸਿੰਘ ਖਾਲਸਾ ਕਾਲਜ, ਅਜੀਤ ਸਿੰਘ ਬਸਰਾ ਚੀਫ ਖਾਲਸਾ ਦੀਵਾਨ, ਬਾਬਾ ਜਗਜੀਤ ਸਿੰਘ, ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲੇ, ਬਾਬਾ ਆਤਮਾ ਸਿੰਘ ਅਤੇ ਹੋਰ ਮਹਾਪੁਰਖਾਂ ਨੇ ਵੀ ਸ਼ਤਾਬਦੀ ਸਮਾਗਮ ਮਨਾਉਣ ਸਬੰਧੀ ਆਪਣੇ ਸੁਝਾਅ ਦਿੱਤੇ।
ਇਕੱਤਰਤਾ ’ਚ ਸੰਤ ਮਹਾਂਪੁਰਖਾਂ, ਨਿਹੰਗ ਸਿੰਘ ਜਥੇਬੰਦੀਆਂ, ਕਾਰ ਸੇਵਾ ਵਾਲੇ ਮਹਾਂਪੁਰਖਾਂ ਅਤੇ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਸਾਂਝੇ ਤੌਰ ’ਤੇ ਇਕ ਮਤੇ ਰਾਹੀਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਪ੍ਰਤੀ ਬਚਨਬੱਧਤਾ ਪ੍ਰਗਟਾਉਂਦਿਆਂ ਸ਼੍ਰੋਮਣੀ ਕਮੇਟੀ ਨੂੰ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਕਮੇਟੀ ਜੋ ਵੀ ਸੇਵਾ ਸਾਡੇ ਜ਼ਿੰਮੇ ਲਾਵੇਗੀ, ਸਮੂਹ ਸਿੱਖ ਸੰਪ੍ਰਦਾਵਾਂ ਉਸ ਨੂੰ ਜ਼ੁੰਮੇਵਾਰੀ ਨਾਲ ਨਿਭਾਉਣਗੀਆਂ।
ਇਸੇ ਦੌਰਾਨ ਆਰ.ਐਸ.ਐਸ ਵੱਲੋਂ ਦੂਜੇ ਧਰਮਾਂ ਵਿੱਚ ਦਿੱਤੇ ਜਾਂਦੇ ਦਖ਼ਲ ਵਿਰੁੱਧ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਵੱਲੋਂ ਪਾਸ ਕੀਤੇ ਗਏ ਮਤੇ ਦੀ ਸਮੂਹ ਜਥੇਬੰਦੀਆਂ ਨੇ ਇਕ ਮਤ ਨਾਲ ਪ੍ਰੋੜ੍ਹਤਾ ਵੀ ਕੀਤੀ।ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਿਥੇ ਸਟੇਜ ਸੰਚਾਲਨ ਦੀ ਸੇਵਾ ਨਿਭਾਈ, ਉਥੇ ਹੀ ਉਨ੍ਹਾਂ ਨੇ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਤਰਨਾ ਦਲ ਵਾਲਿਆਂ ਵੱਲੋਂ ਵੀ ਹਾਜ਼ਰੀ ਲਵਾਈ।
ਇਕੱਤਰਤਾ ’ਚ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ, ਬਾਬਾ ਜਗਤਾਰ ਸਿੰਘ ਕਾਰਸੇਵਾ ਤਰਨ ਤਾਰਨ ਸਾਹਿਬ, ਬਾਬਾ ਬਲਬੀਰ ਸਿੰਘ ਕਾਰਸੇਵਾ ਭੂਰੀ ਵਾਲੇ, ਬਾਬਾ ਬਚਨ ਸਿੰਘ ਕਾਰਸੇਵਾ ਦਿੱਲੀ ਵਾਲੇ, ਬਾਬਾ ਦਿਲਬਾਗ ਸਿੰਘ ਸ੍ਰੀ ਅਨੰਦਪੁਰ ਸਾਹਿਬ, ਬਾਬਾ ਸੁੱਖਾ ਸਿੰਘ ਸਰਹਾਲੀ, ਬਾਬਾ ਸੁਖਦੇਵ ਸਿੰਘ ਦਮਦਮੀ ਟਕਸਾਲ ਸ੍ਰੀ ਅਨੰਦਪੁਰ ਸਾਹਿਬ, ਬਾਬਾ ਸੱਜਣ ਸਿੰਘ ਗੁਰੂ ਕੇ ਬੇਰ, ਮਹੰਤ ਤ੍ਰਿਲੋਚਨ ਸਿੰਘ ਗੁ: ਅੰਗੀਠਾ ਸਾਹਿਬ, ਬਾਬਾ ਦਲਜੀਤ ਸਿੰਘ ਸੋਢੀ ਹੁਸ਼ਿਆਰਪੁਰ, ਭਾਈ ਦਿਲਬਾਗ ਸਿੰਘ ਸ਼ਹੀਦ ਭਾਈ ਮਨੀ ਸਿੰਘ ਗ੍ਰੰਥੀ ਸਭਾ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਤੋਂ ਭਾਈ ਗੁਰਧਰਮ ਸਿੰਘ, ਬਾਬਾ ਗੁਰਮੁੱਖ ਸਿੰਘ ਬੱਚੀਵਿੰਡ, ਬਾਬਾ ਗੁਰਦਿਆਲ ਸਿੰਘ ਹੁਸ਼ਿਆਰਪੁਰ, ਬਾਬਾ ਜੋਗਾ ਸਿੰਘ ਹੁਸ਼ਿਆਰਪੁਰ, ਬਾਬਾ ਗੁਰਪ੍ਰੀਤ ਸਿੰਘ ਹੁਸ਼ਿਆਰਪੁਰ, ਸ਼ਹੀਦ ਭਾਈ ਲਛਮਣ ਸਿੰਘ ਗੋਧਰਪੁਰ ਗੁਰਦਾਸਪੁਰ ਤੋਂ ਭਾਈ ਗੁਰਿੰਦਰ ਸਿੰਘ, ਡੀ.ਐਸ ਰਟੌਲ ਖਾਲਸਾ ਕਾਲਜ ਗਵਰਨਿੰਗ ਕੌਂਸਲ (ਅੰਮ੍ਰਿਤਸਰ), ਸਵਾਮੀ ਜੀ ਹੁਸ਼ਿਆਰਪੁਰ, ਬਾਬਾ ਅਨਹਦਰਾਜ ਸਿੰਘ ਗੁਰਦੁਆਰਾ ਨਾਨਕਸਰ ਸਮਰਾਲਾ, ਬਾਬਾ ਮਿਲਖਾ ਸਿੰਘ ਫਿਰੋਜ਼ਪੁਰ, ਬਾਬਾ ਤੀਰਥ ਸਿੰਘ ਸ੍ਰੀ ਅਨੰਦਪੁਰ ਸਾਹਿਬ, ਬਾਬਾ ਜੱਸਾ ਸਿੰਘ ਬੁੱਢਾ ਦਲ, ਬਾਬਾ ਗੱਜਣ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸਤਵਿੰਦਰ ਸਿੰਘ ਟੌਹੜਾ, ਨਵਤੇਜ ਸਿੰਘ ਕਾਉਣੀ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਬਾਵਾ ਸਿੰਘ ਗੁਮਾਨਪੁਰਾ, ਮੰਗਵਿੰਦਰ ਸਿੰਘ ਖਾਪੜਖੇੜੀ, ਹਰਜਾਪ ਸਿੰਘ ਸੁਲਤਾਨਵਿੰਡ, ਤਾਰਾ ਸਿੰਘ ਸੱਲ੍ਹਾ, ਬੀਬੀ ਗੁਰਪ੍ਰੀਤ ਕੌਰ, ਸੁਖਵਰਸ਼ ਸਿੰਘ ਪੰਨੂ, ਅਵਤਾਰ ਸਿੰਘ ਵਣਵਾਲਾ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਪਬਲੀਸਿਟੀ ਕੁਲਵਿੰਦਰ ਸਿੰਘ ਰਮਦਾਸ, ਹਰਜੀਤ ਸਿੰਘ ਲਾਲੂਘੁੰਮਣ, ਬਲਵਿੰਦਰ ਸਿੰਘ ਕਾਹਲਵਾਂ, ਸਿਮਰਜੀਤ ਸਿੰਘ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਜਸਪਾਲ ਸਿੰਘ ਢੱਡੇ, ਬਾਬਾ ਗੁਰਪ੍ਰੀਤ ਸਿੰਘ ਮੁਕਤਸਰ ਤਰਨਾ ਦਲ, ਬਾਬਾ ਸਤਨਾਮ ਸਿੰਘ ਖਾਪੜਖੇੜੀ, ਬਾਬਾ ਸੁਬੇਗ ਸਿੰਘ ਸ੍ਰੀ ਗੋਇੰਦਵਾਲ ਸਾਹਿਬ, ਬਾਬਾ ਮੇਜਰ ਸਿੰਘ ਪਿੰਡ ਵਾਂ, ਬਾਬਾ ਅਮੀਰ ਸਿੰਘ ਮੁੱਖੀ ਜਵੱਦੀ ਟਕਸਾਲ, ਬਾਬਾ ਹਰਦੇਵ ਸਿੰਘ, ਬਾਬਾ ਜੱਸਾ ਸਿੰਘ ਬੁੱਢਾ ਦਲ, ਬਾਬਾ ਬਚਨ ਸਿੰਘ ਤਰਨਾ ਦਲ, ਬਾਬਾ ਲੱਖਾ ਸਿੰਘ ਕੋਟੇ ਵਾਲੇ, ਸੁਰਜੀਤ ਸਿੰਘ ਗੁ: ਕਿਲ੍ਹਾ ਲੋਹਗੜ੍ਹ ਸਾਹਿਬ, ਬਾਬਾ ਭਗਵਾਨ ਸਿੰਘ ਖਰਖੋਵਾਲ, ਬਾਬ ਸੁਖਚੈਨ ਸਿੰਘ, ਬਾਬਾ ਜਗਜੀਤ ਸਿੰਘ ਮੋਗਾ, ਬਾਬਾ ਜਗਜੀਤ ਸਿੰਘ ਨਵਾਂ ਸ਼ਹਿਰ, ਜਥੇਦਾਰ ਹਰਜਿੰਦਰ ਸਿੰਘ ਮਿਸਲ ਬਾਬਾ ਬੋਤਾ ਸਿੰਘ ਤੇ ਬਾਬਾ ਗਰਜਾ ਸਿੰਘ ਮੁਕਤਸਰ ਸਾਹਿਬ, ਬਾਬਾ ਬਲਦੇਵ ਸਿੰਘ, ਜਥੇਦਾਰ ਹਰਭਜਨ ਸਿੰਘ ਲੁਧਿਆਣਾ, ਬਾਬਾ ਦਰਸ਼ਨ ਸਿੰਘ ਢਾਬਸਰ ਸਾਹਿਬ, ਬਾਬਾ ਸੁੱਚਾ ਸਿੰਘ ਗੁਰਦੁਆਰਾ ਨਾਨਕਸਰ ਫਿਰੋਜ਼ਪੁਰ, ਜਸਬੀਰ ਸਿੰਘ ਨਿਰਮਲ ਕੁਟੀਆ ਢਿੱਲਵਾਂ, ਬਾਬਾ ਬਲਦੇਵ ਸਿੰਘ ਵੱਲ੍ਹਾ, ਬਾਬਾ ਸੁਖਦੇਵ ਸਿੰਘ, ਬਾਬਾ ਜਸਵਿੰਦਰ ਸਿੰਘ, ਅਜੀਤ ਸਿੰਘ ਬਸਰਾ ਚੀਫ ਖਾਲਸਾ ਦੀਵਾਨ, ਬਾਬਾ ਮੌਜ ਦਾਸ ਮਾੜੀ ਕੰਬੋਕੇ, ਬਾਬਾ ਸੁਰਜੀਤ ਸਿੰਘ ਨਿਰਮਲ ਕੁਟੀਆ, ਬਾਬਾ ਸਤਨਾਮ ਸਿੰਘ ਸ੍ਰੀ ਅਨੰਦਪੁਰ ਸਾਹਿਬ, ਬਾਬਾ ਗਿਆਨ ਸਿੰਘ, ਬਾਬਾ ਘੋਲਾ ਸਿੰਘ, ਬਾਬਾ ਸੁਖਦੇਵ ਸਿੰਘ ਖਿਆਲੇ ਵਾਲੇ, ਬਾਬਾ ਮੇਜਰ ਸਿੰਘ ਨਨਕਾਣਾ ਸਾਹਿਬ ਵਾਲੇ, ਬਾਬਾ ਰਘਬੀਰ ਸਿੰਘ ਖਿਆਲੇ ਵਾਲੇ, ਬਾਬਾ ਪ੍ਰਗਟ ਸਿੰਘ, ਬਾਬਾ ਸਤਨਾਮ ਸਿੰਘ ਗੁ: ਗੁਰੂ ਕਾ ਬਾਗ, ਬਾਬਾ ਹਰਸਰਨ ਸਿੰਘ ਬੱਧਨੀ ਕਲਾ, ਬਾਬਾ ਕੁਲਵੰਤ ਸਿੰਘ ਤਰਨ ਤਾਰਨ, ਬਾਬਾ ਕੰਵਲਜੀਤ ਸਿੰਘ ਨਾਗੀਆਣਾ ਸਾਹਿਬ, ਬਾਬਾ ਸੁਖਵੰਤ ਸਿੰਘ ਚੰਨਣਕੇ, ਬਾਬਾ ਗੁਰਭੇਜ ਸਿੰਘ ਖਜਾਲੇ ਵਾਲੇ, ਬਾਬਾ ਰਵਿੰਦਰ ਸਿੰਘ ਬੱਧਨੀ ਕਲਾ, ਬਾਬਾ ਗੁਰਦੇਵ ਸਿੰਘ ਗੁ: ਭਗਤਾਂ ਦਾ ਡੇਰਾ ਤਰਸਿੱਕਾ, ਬਾਬਾ ਭੁਪਿੰਦਰ ਸਿੰਘ ਮਖੂ ਦਮਦਮੀ ਟਕਸਾਲ, ਬਾਬਾ ਬਲਵਿੰਦਰ ਸਿੰਘ ਰਾੜਾ ਸਾਹਿਬ ਵਾਲੇ ਆਦਿ ਮੌਜੂਦ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …