Friday, June 5, 2026

176 ਵਿਅਕਤੀਆਂ ਨੇ ਲਗਵਾਈ ਕਰੋਨਾ ਵੈਕਸੀਨ

ਸੰਗਰੂਰ, 4 ਅਪ੍ਰੈਲ (ਜਗਸੀਰ ਲੌਂਗੋਵਾਲ) – ਸਿਵਲ ਸਰਜਨ ਸੰਗਰੂਰ ਡਾ. ਅੰਜ਼ਨਾ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ ਲੌਂਗੋਵਾਲ ਡਾ. ਅੰਜੂ ਸਿੰਗਲਾ ਦੀ ਰਹਿਨੁਮਾਈ ਹੇਠ ਬਲਾਕ ਲੌਂਗੋਵਾਲ ਵਲੋਂ ਅੱਜ 176 ਵਿਅਕਤੀਆਂ ਦੀ ਕੋਵਿਡ-19 ਵੈਕਸੀਨੇਸ਼ਨ ਕੀਤੀ ਗਈ।
ਜਾਣਕਾਰੀ ਦਿੰਦਿਆਂ ਐਸ.ਐਮ.ਓ ਲੌਂਗੋਵਾਲ ਨੇ ਦੱਸਿਆ ਕਿ 45 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਲਈ ਸਹਿ-ਰੋਗਾਂ ਵਾਲੀ ਸ਼ਰਤ ਹਟਾਉਣ ਤੋਂ ਬਾਅਦ ਟੀਕਾਕਰਨ ਮੁਹਿੰਮ ਵਿੱਚ ਤੇਜ਼ੀ ਆਉਣੀ ਸ਼ੁਰੂ ਹੋਈ ਹੈ।ਕਿਉਂਕਿ ਇਸ ਤੋਂ ਪਹਿਲਾਂ ਸਿਰਫ਼ 45 ਤੋਂ 60 ਸਾਲ ਉਮਰ ਤੱਕ ਸਹਿ ਬਿਮਾਰੀਆਂ ਤੋਂ ਪੀੜਤ ਜਾਂ 60 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦੇ ਹੀ ਲਗਾਈ ਜਾ ਰਹੀ ਸੀ।
                 ਡਾ. ਸਿੰਗਲਾ ਨੇ ਵੱਧ ਤੋਂ ਵੱਧ ਲੋਕਾਂ ਨੂੰ ਵੈਕਸੀਨੇਸ਼ਨ ਕਰਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪੀ.ਐਚ.ਸੀ, ਮਿੰਨੀ ਪੀ.ਐਚ.ਸੀ ਤੇ ਵੈਕਸੀਨੇਸ਼ਨ ਟੀਮਾਂ ਹਫ਼ਤੇ ਦੇ 7 ਦਿਨ ਬਿਨਾਂ ਕਿਸੇ ਛੁੱਟੀ ਦੇ ਲਗਾਤਾਰ ਕੰਮ ਕਰ ਰਹੀਆਂ ਹਨ।
                  ਉਹਨਾਂ ਦੱਸਿਆ ਕਿ ਵੈਕਸੀਨੇਸ਼ਨ ਲਈ ਅਧਾਰ ਕਾਰਡ, ਪੈਨ ਕਾਰਡ, ਵੋਟਰ ਕਾਰਡ, ਡਰਾਇਵਿੰਗ ਲਾਇਸੈਂਸ, ਪਾਸਪੋਰਟ ਆਦਿ ਕਿਸੇ ਇਕ ਸ਼ਨਾਖ਼ਤੀ ਪੱਤਰ ਰਾਹੀਂ ਰਜਿਸਟਰੇਸ਼ਨ ਕਰਵਾ ਕੇ ਵੈਕਸੀਨੇਸ਼ਨ ਕਰਵਾਈ ਜਾ ਸਕਦੀ ਹੈ ਅਤੇ ਸਰਕਾਰ ਦੇ ਨਵੇਂ ਨਿਰਦੇਸ਼ਾਂ ਅਨੁਸਾਰ ਕੋਵਿਸ਼ੀਲਡ ਵੈਕਸੀਨ ਦੀ ਦੂਜੀ ਡੋਜ਼ 4 ਤੋਂ 8 ਹਫਤਿਆਂ ਬਾਅਦ ਦਿੱਤੀ ਜਾਂਦੀ ਹੈ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ਵਿੱਚ ਜਿਲ੍ਹੇ `ਚੋਂ ਹਾਸਲ ਕੀਤੀਆਂ ਸ਼ਾਨਦਾਰ ਪੁਜ਼ੀਸ਼ਨਾਂ

ਅੰਮ੍ਰਿਤਸਰ, 4 ਜੂਨ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਨੇ ਅਕਾਦਮਿਕ ਉਤਮਤਾ ਦੀ ਆਪਣੀ …