Sunday, August 3, 2025
Breaking News

ਕੋਵਿਡ ਟੀਕਾਕਰਨ ਮੁਹਿੰਮ ’ਚ ਐਤਵਾਰ ਨੂੰ ਵੀ ਡਟੇ ਰਹੇ ਸਿਹਤ ਅਧਿਕਾਰੀ

ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਖੁਦ ਕਰ ਰਹੇ ਨੇ ਨਿਗਰਾਨੀ
ਨਵਾਂਸ਼ਹਿਰ, 4 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਸਿਹਤ ਵਿਭਾਗ ਨੇ ਕੋਰੋਨਾ ਵਰਗੇ ਮਾਰੂ ਵਾਇਰਸ ਨੂੰ ਹਰਾ ਕੇ ‘ਮਿਸ਼ਨ ਫਤਿਹ’ ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜੀ ਹੈ ਅਤੇ ਇਸ ਮੁੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਐਤਵਾਰ ਨੂੰ ਵੀ ਆਪਣੀ ਟੀਕਾਕਰਨ ਡਿਊਟੀ ‘ਤੇ ਡਟੇ ਰਹੇ। ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਉਣ ਲਈ ਬਲਾਕ ਵਿੱਚ ਹੁਣ ਹਫਤੇ ਦੇ ਸਾਰੇ ਦਿਨ ਯੋਗ ਵਿਅਕਤੀਆਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ।
                         ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਅਤੇ ਰੂਰਲ ਮੈਡੀਕਲ ਅਫਸਰ ਡਾ. ਰਣਜੀਤ ਹਰੀਸ਼ ਨੇ ਅੱਜ ਤੰਦਰੁਸਤ ਪੰਜਾਬ ਹੈਲਥ ਵੈਲਨੈਸ ਸੈਂਟਰ ਮੱਲਪੁਰ ਅੜਕਾਂ ਅਤੇ ਜੱਬੋਵਾਲ ਸਮੇਤ ਵੱਖ-ਵੱਖ ਟੀਕਾਕਰਨ ਕੇਂਦਰਾਂ ‘ਤੇ ਚੱਲ ਰਹੇ ਕੋਵਿਡ ਰੋਕੂ ਟੀਕਾਕਰਨ ਦੇ ਕੰਮ ਦਾ ਜਾਇਜ਼ਾ ਲਿਆ।
ਇਸੇ ਦੌਰਾਨ ਰੂਰਲ ਮੈਡੀਕਲ ਅਫਸਰ ਡਾ. ਰਣਜੀਤ ਹਰੀਸ਼ ਨੇ ਕਿਹਾ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਲੋਕਾਂ ਨੂੰ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਜਾਰੀ ਕੀਤੀਆਂ ਸਾਵਧਾਨੀਆਂ ਅਤੇ ਦਿਸ਼ਾ ਨਿਰਦੇਸ਼ਾਂ ਬਾਰੇ ਜਾਗਰੂਕ ਕਰਨ ਲਈ ਇਕ ਵਿਆਪਕ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।
                         ਉਨ੍ਹਾਂ ਕਿਹਾ ਕਿ ਟੀਮਾਂ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਦਾ ਦੌਰਾ ਕਰ ਰਹੀਆਂ ਹਨ ਅਤੇ ਉਥੋਂ ਦੇ ਆਮ ਲੋਕਾਂ ਨੂੰ ਕੋਵਿਡ ਟੀਕਾਕਰਨ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।ਕੋਵਿਡ ਦੇ ਟੀਕੇ ਨਾਲ ਸਬੰਧਤ ਭਰਮ-ਭੁਲੇਖਿਆਂ ਤੇ ਮਿੱਥਾਂ ਨੂੰ ਦੂਰ ਕੀਤਾ ਜਾ ਰਿਹਾ ਹੈ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …