Sunday, August 2, 2026

ਭਗਵੰਤ ਮਾਨ ‘ਤੇ ਦੋਸ਼ ਲਗਾਉਣ ਦੀ ਬਜ਼ਾਏ ਆਪਣੀ ਪੀੜੀ ਹੇਠ ਸੋਟਾ ਫੇਰਣ ਅਕਾਲੀ- ਸਿੰਗਲਾ

ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ‘ਤੇ ਲੋਕਾਂ ਦੇ ਭਾਰੀ ਬਿਜਲੀ ਬਿਲ ਹੋਣਗੇ ਬੰਦ
ਧੂਰੀ, 5 ਅਪ੍ਰੈਲ (ਪ੍ਰਵੀਨ ਗਰਗ) – ਆਮ ਆਦਮੀ ਪਾਰਟੀ ਦੇ ਵਪਾਰ ਵਿੰਗ ਦੇ ਸੂਬਾ ਮੀਤ ਪ੍ਰਧਾਨ ਸੰਦੀਪ ਸਿੰਗਲਾ ਨੇ ਅੱਜ ਧੂਰੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਭਗਵੰਤ ਮਾਨ ‘ਤੇ ਖੇਤੀ ਕਾਨੂੰਨਾਂ ਦੇ ਹੱਕ ਵਿੱਚ ਬੋਲਣ ਦੇ ਦੋਸ਼ ਲਗਾ ਕੇ ਉਹਨਾਂ ਨੂੰ ਬਦਨਾਮ ਕਰਨ ਦੀ ਜੋ ਕੋਸ਼ਿਸ਼ ਕੀਤੀ ਜਾ ਰਹੀ ਹੈ, ਉਹ ਨਿਰਅਧਾਰ ਹੈ ਕਿਉਂਕਿ ਭਗਵੰਤ ਸਿੰਘ ਮਾਨ ਪਾਰਲੀਮੈਂਟ ਵਿੱਚ ਹੋਈ ਆਪਣੀ ਗੱਲਬਾਤ ਦੇ ਮਿੰਟ ਪੇਸ਼ ਕਰ ਚੁੱਕੇ ਹਨ।ਜਿਸ ਤੋਂ ਇਹ ਸਾਬਤ ਹੁੰਦਾ ਹੈ ਕਿ ਉਹਨਾਂ ਨੇ ਕਦੇ ਖੇਤੀ ਕਾਨੂੰਨਾਂ ਦੇ ਹੱਕ ਵਿੱਚ ਨਹੀਂ ਬੋਲਿਆ, ਬਲਕਿ ਆਮ ਆਦਮੀ ਪਾਰਟੀ ਮੁੱਢ ਤੋਂ ਇਹਨਾਂ ਕਾਲੇ ਕਾਨੂੰਨਾਂ ਦਾ ਵਿਰੋਧ ਕਰਦੀ ਆ ਰਹੀ ਹੈ।ਉਹਨਾਂ ਕਿਹਾ ਕਿ ਬੀਬੀ ਹਰਸਿਮਰਤ ਕੌਰ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੇ ਖੁੱਲੇ ਤੌਰ ‘ਤੇ ਇਹ ਸਵੀਕਾਰ ਕੀਤਾ ਸੀ ਕਿ ਇਹ ਕਾਨੂੰਨ ਕਿਸਾਨਾਂ ਲਈ ਲਾਹੇਬੰਦ ਹਨ।ਇਸ ਲਈ ਅਕਾਲੀਆਂ ਨੂੰ ਪਹਿਲਾਂ ਆਪਣੀ ਪੀੜੀ ਹੇਠ ਸੋਟਾ ਫੇਰਣਾ ਚਾਹੀਦਾ ਹੈ।
               ਉਹਨਾਂ ਕਿਹਾ ਕਿ ਸੂਬੇ ਦੇ ਲੋਕ ਅਤੇ ਕਿਸਾਨ ਅੰਦੋਲਨ ਨਾਲ ਜੁੜੀ ਨੌਜਵਾਨ ਪੀੜੀ ਹੁਣ ਪੂਰੀ ਤਰਾਂ੍ਹ ਜਾਗਰੂਕ ਹੈ ਅਤੇ ਸਿਆਸੀ ਆਗੂਆਂ ਦੀਆਂ ਨੀਤੀਆਂ ਤੋਂ ਭਲੀ-ਭਾਂਤ ਵਾਕਫ ਹੈ।ਉਹਨਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੀਆਂ ਨੀਤੀਆਂ ਹੀ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਖਤਮ ਕਰਕੇ ਦਿੱਲੀ ਵਰਗਾ ਸਾਸ਼ਨ ਦੇ ਸਕਦੀਆਂ ਹਨ।ਜਿਸ ਲਈ ਪੰਜਾਬ ਦੇ ਲੋਕ ਉਤਾਵਲੇ ਹਨ।ਉਹਨਾਂ ਬਿਜ਼ਲੀ ਬਿਲਾਂ ਦਾ ਵਿਰੋਧ ਕਰਦਿਆਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਪੰਜਾਬ ਭਰ ਵਿੱਚ ਬਿਜਲੀ ਬਿਲ ਫੂਕੇ ਜਾਣਗੇ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉਪਰੰਤ ਪੰਜਾਬ ਵਿੱਚ 70% ਤੋਂ ਵੱਧ ਲੋਕਾਂ ਦੇ ਬਿਜਲੀ ਬਿਲ ਆਉਣੇ ਬੰਦ ਹੋ ਜਾਣਗੇ।

Check Also

ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ

ਅੰਮ੍ਰਿਤਸਰ,  1 ਅਗਸਤ  (ਜਗਦੀਪ ਸਿੰਘ)  – ਵੀਹਵੀਂ ਸਦੀ ਦੇ ਮਹਾਨ ਦਰਵੇਸ਼ ਤੇ ਸਮਾਜ ਸੇਵੀ, ਵਾਤਾਵਰਣ …