Monday, December 23, 2024

ਸਾਬਕਾ ਰਜਿਸਟਰਾਰ ਡਾ. ਇੰਦਰਜੀਤ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 5 ਅਪ੍ਰੈਲ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਨੇ ਸਾਬਕਾ ਰਜਿਸਟਰਾਰ ਡਾ. ਇੰਦਰਜੀਤ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਐਸੋਸੀਏਸ਼ਨ ਦੇ ਸਕੱਤਰ ਰਜ਼ਨੀਸ਼ ਭਾਰਦਵਾਜ ਨੇ ਜਾਰੀ ਬਿਆਨ ‘ਚ ਕਿਹਾ ਹੈ ਕਿ ਡਾ. ਇੰਦਰਜੀਤ ਸਿੰਘ ਜਿਥੇ ਚੰਗੇ ਪ੍ਰਸ਼ਾਸਕ ਤੇ ਕਲਾਕਾਰ ਸਨ, ਉਥੇ ਉਹ ਬਹੁਤ ਹੀ ਮਿਲਣਸਾਰ ਅਤੇ ਸ਼ਾਂਤ ਸੁਭਾਅ ਦੇ ਵਿਅਕਤੀ ਸਨ।ਉਨ੍ਹਾਂ ਨੇ ਆਪਣੇ ਕਾਰਜਕਾਲ ‘ਚ ਯੂਨੀਵਰਸਿਟੀ ਨੂੰ ਹੋਰ ਵਧੇਰੇ ਪ੍ਰਫੁਲਿਤ ਕਰਨ ‘ਚ ਯੋਗਦਾਨ ਪਾਇਆ ਅਤੇ ਅਧਿਆਪਕਾਂ, ਨਾਨ-ਟੀਚਿੰਗ ਕਰਮਚਾਰੀਆਂ ਅਤੇ ਵਿਦਿਆਰਥੀਆਂ ਦੇ ਦਿਲਾਂ `ਚ ਅਮਿਟ ਛਾਪ ਛੱਡੀ ਹੈ।ਐਸੋਸੀਏਸ਼ਨ ਉਨ੍ਹਾਂ ਦੇ ਅਚਾਨਕ ਚਲਾਣੇ `ਤੇ ਅਫਸੋਸ ਪ੍ਰਗਟ ਕਰਦਿਆਂ ਅਰਦਾਸ ਕਰਦੀ ਹੈ ਪ੍ਰਮਾਤਮਾ ਉਨ੍ਹਾਂ ਦੇ ਪ੍ਰੀਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …