ਸੰਗਰੂਰ, 5 ਅਪ੍ਰੈਲ (ਜਗਸੀਰ ਲੌਂਗੋਵਾਲ) – ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲ ’ਚ ਦਾਖਲਾ ਵਧਾਉਣ ਲਈ ਉਪਰਾਲੇ ਕਰਨ ਦੀ ਲੜੀ ਤਹਿਤ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਅਤੇ ਜਿਲ੍ਹਾ ਸਿੱਖਿਆ ਅਫਸਰ ਸਰਬਜੀਤ ਸਿੰਘ ਤੂਰ ਅਤੇ ਉਪ ਜਿਲਾ ਸਿੱਖਿਆ ਅਫਸਰ ਹਰਕੰਵਲਜੀਤ ਕੌਰ ਦੇ ਨਿਰਦੇਸ਼ਾਂ ਅਨੁਸਾਰ ਸਰਕਾਰੀ ਮਿਡਲ ਸਕੂਲ ਅਤਰਗੜ੍ਹ ਦੇ ਮਾਸਟਰ ਅਵਨੀਸ਼ ਕੁਮਾਰ ਵਲੋਂ ਬੱਚਿਆਂ ਨੂੰ ਸਰਕਾਰੀ ਸਕੂਲ ’ਚ ਦਾਖਲ ਕਰਵਾਉਣ ਲਈ ਪ੍ਰੇਰਿਆ ਜਾ ਰਿਹਾ ਹੈ।
ਸਿੱਖਿਆ ਵਿਭਾਗ ਵਲੋਂ ਸਮਾਰਟ ਕਲਾਸ ਰੂਮ, ਸ਼ੁੱਧ ਪਾਣੀ, ਐਲ.ਈ.ਡੀ ਰਾਹੀਂ ਆਧੁਨਿਕ ਸਿੱਖਿਆ, ਕੰਪਿਊਟਰ ਸਿੱਖਿਆ, ਲਾਇਬ੍ਰੇਰੀ ਖਜਾਨਾ, ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਦੀਆਂ ਗਤੀਵਿਧੀਆਂ, ਸਮਾਰਟ ਖੇਡ ਗਰਾਉਂਡ, ਈਕੋ ਕਲੱਬ, ਇੰਗਲਿਸ਼ ਬੂਸਟਰ ਕਲੱਬ, ਸ.ਸ ਅੰਗਰੇਜੀ ਕਾਰਨਰ, ਸਾਇੰਸ ਲੈਬ, ਸਾਹਿਤਕ ਪ੍ਰਤਿੱਭਾ ਲਈ ਸਕੂਲ ਮੈਗਜ਼ੀਨ, ਉਡਾਣ ਪ੍ਰੋਜੈਕਟ, ਮਹੱਤਵਪੂਰਨ ਦਿਨਾਂ ਦੀ ਜਾਣਕਾਰੀ ਆਦਿ ਸਹੂਲਤਾਂ ਸੰਬੰਧੀ ਜਾਣਕਾਰੀ ਪ੍ਰਦਾਨ ਕੀਤੀ ਗਈ।
ਇਸ ਮੌਕੇ ਗ੍ਰਾਮ ਪੰਚਾਇਤ ਅਤਰਗੜ੍ਹ ਦੇ ਸਰਪੰਚ ਗੁਰਧਿਆਨ ਸਿੰਘ ਔਲਖ, ਮੈਂਬਰ ਦੇਵ ਸਿੰਘ, ਦਰਸ਼ਨ ਸਿੰਘ, ਲੀਲਾ ਸਿੰਘ, ਐਸ.ਐਮ.ਸੀ ਕਮੇਟੀ ਸੁਖਵਿੰਦਰ ਸਿੰਘ, ਕਾਲਾ ਸਿੰਘ ਨੇ ਵੀ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ।ਮਾਸਟਰ ਅਵਨੀਸ਼ ਕੁਮਾਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਅਤਿ ਆਧੁਨਿਕ ਤਕਨੀਕਾਂ ਨਾਲ ਪੜ੍ਹਾਈ ਕਰਵਾਈ ਜਾ ਰਹੀ ਹੈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …