ਖੁਜਾਲਾ, 1 ਨਵੰਬਰ (ਸਿਕੰਦਰ ਸਿੰਘ)- ਸਥਾਨਕ ਪਿੰਡ ਸਾਧਪੁਰ ਵਿੱਚ ਗੁਰਦੁਆਰਾ ਬਾਬਾ ਬੇਰ ਸਾਹਿਬ ਵਿਖੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ 10ਵਾਂ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ ਵਿੱਚ ਪੰਥ ਪ੍ਰਸਿੱਧ ਰਾਗੀ ਭਾਈ ਸਰਬਜੀਤ ਸਿੰਘ ਧੁੰਦਾ, ਭਾਈ ਧਰਮਵੀਰ ਸਿੰਘ, ਬਾਬਾ ਗੁਰਦੀਪ ਸਿੰਘ, ਭਾਈ ਉਂਕਾਰ ਸਿੰਘ ਨੇ ਸ਼ਬਦ ਕੀਰਤਨ ਅਤੇ ਬਾਬਾ ਸੁੱਜਣ ਸਿੰਘ ਗੁਰੂ ਕੀ ਬੇਰ ਸਾਹਿਬ ਅਤੇ ਕਥਾ ਵਾਚਕ ਜਥਿਆਂ ਵਲੋਂੇ ਸੰਗਤਾਂ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ।ਇਸ ਮੌਕੇ ਵੱਡੀ ਗਿਣਤੀ ‘ਚ ਸੰਗਤਾਂ ਤੋਂ ਇਲਾਵਾ ਪ੍ਰਮੁੱਖ ਆਗੂਆਂ ਵੱਲੋਂ ਸ਼ਿਰਕਤ ਕੀਤੀ ਗਈ ਜਿੰਨਾਂ ਵਿੱਚ ਸਪੋਰਟਸ ਕਲੱਬ ਦੇ ਪ੍ਰਧਾਨ ਤਲਵਿੰਦਰ ਸਿੰਘ, ਸੁਖਬੀਰ ਸਿੰਘ ਬਿੱਟੂ, ਵਰਿੰਦਰ ਸਿੰਘ, ਸੰਦੀਪ ਕੁਮਾਰ, ਦਲਬੀਰ ਸਿੰਘ, ਅੰਗ੍ਰੇਜ ਸਿੰਘ, ਸੇਵਾ ਸਿੰਘ ਆਦਿ ਵਰਨਣਯੋਗ ਹਨ।
Check Also
ਪ੍ਰਕਾਸ਼ ਗੁਰਪੁਰਬ ਸਬੰਧੀ ਬਾਲ ਕਵੀ ਦਰਬਾਰ 5 ਜਨਵਰੀ ਨੂੰ
ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ …