ਨਵਾਂਸ਼ਹਿਰ, 5 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ
ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਨੋਟੀਫਾਈਡ ਏਰੀਆ (ਬਲਾਕ ਔੜ ਅਤੇ ਬੰਗਾ) ਵਿੱਚ ਮਨਜ਼ੂਰੀ ਤੋਂ ਬਿਨਾਂ ਟਿਊਬਵੈਲ/ਸਬਮਰਸੀਬਲ ਪੰਪ ਲਗਾਉਣ ’ਤੇ ਪਾਬੰਦੀ ਲਾਈ ਹੇ।ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜੇਕਰ ਕਿਸੇ ਨੇ ਸੈਂਟਰਲ ਗਰਾਊਂਡ ਵਾਟਰ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਪ੍ਰਵਾਨਿਤ ਕੰਮਾਂ ਵਿਚੋਂ ਟਿਊਬਵੈਲ/ਸਬਮਰਸੀਬਲ ਲਗਾਉਣਾ ਹੈ, ਤਾਂ ਉਹ ਐਨ.ਓ.ਸੀ ਲਈ ਉਨ੍ਹਾਂ ਦੇ ਦਫ਼ਤਰ ਵਿਚ ਅਪਲਾਈ ਕਰ ਕੇ ਮਨਜ਼ੂਰੀ ਪ੍ਰਾਪਤ ਕਰੇਗਾ।ਅਣ-ਅਧਿਕਾਰਤ ਟਿਊਬਵੈਲ/ਸਬਮਰਸੀਬਲ ਦੀ ਜਾਂਚ ਕਰਨ ਲਈ ਪਿੰਡਾਂ ਵਿਚ ਸਬੰਧਤ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਸ਼ਹਿਰਾਂ ਵਿਚ ਸਬੰਧਤ ਕਾਰਜ ਸਾਧਕ ਅਫ਼ਸਰ, ਨਗਰ ਕੌਂਸਲ ਦੀ ਜਿੰਮੇਵਾਰੀ ਨਿਰਧਾਰਤ ਕੀਤੀ ਗਈ ਹੈ।ਇਹ ਹੁਕਮ ਲਾਗੂ ਕਰਵਾਉਣ ਲਈ ਸੀਨੀਅਰ ਪੁਲਿਸ ਕਪਤਾਨ ਸ਼ਹੀਦ ਭਗਤ ਸਿੰਘ ਨਗਰ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਔੜ/ਬੰਗਾ ਅਤੇ ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਬੰਗਾ ਜਿੰਮੇਵਾਰ ਹੋਣਗੇ।
ਇਹ ਹੁਕਮ 31 ਮਈ 2021 ਤੱਕ ਲਾਗੂ ਰਹਿਣਗੇ।
Check Also
ਵਧ ਰਹੀ ਗਰਮੀ ਦੇ ਮੱਦੇਨਜ਼ਰ ਥਾਣਾ ਸੁਲਤਾਨਵਿੰਡ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ
ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਵਧ ਰਹੀ ਗਰਮੀ ਨੂੰ ਧਿਆਨ …
Punjab Post Daily Online Newspaper & Print Media