ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ) – ਸਥਾਨਕ ਅਲਫਾ ਮਾਲ ਧਰਨੇ ‘ਤੇ ਪਹੁੰਚੇ ਸੰਯੁਕਤ ਕਿਸਾਨ ਮੋਰਚਾ ਦੇ ਸੀਨੀਅਰ ਆਗੂ ਬਲਦੇਵ ਸਿੰਘ ਸਿਰਸਾ ਨੇ ਖੇਤੀ ਕਾਨੂੰਨਾਂ ਵਿੱਚ ਕਾਲਾ ਕੀ ਹੈ? ਨਾਮ ਦੀ ਕਿਤਾਬ ਪੱਤਰਕਾਰਾਂ ਦੇ ਰੂਬਰੂ ਕੀਤੀ।ਕਿਤਾਬ ਬਾਰੇ ਵਿਸਥਾਰ ‘ਚ ਗੱਲਬਾਤ ਕਰਦਿਆਂ ਸਿਰਸਾ ਨੇ ਦੱਸਿਆ ਕਿ ਇਸ ਦੇ ਲੇਖਕ ਐਡਵੋਕੇਟ ਤੁਰ ਹਨ।ਇਸ ਕਿਤਾਬ ਵਿੱਚ ਖੇਤੀ ਕਾਨੂੰਨਾਂ ‘ਚ ਕਾਲਾ ਕੀ ਹੈ?, ਬਾਰੇ ਵਿਸਥਾਰ ਨਾਲ ਦੱਸਿਆ ਗਿਆ ਹੈ।ਉਨਾਂ ਕਿਹਾ ਕਿ ਇਹ ਕਿਤਾਬ ਭਾਰਤ ਦੇ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ, ਮੰਤਰੀਆਂ, ਸੰਸਦ ਮੈਂਬਰਾਂ, ਰਾਜ ਸਭਾ ਮੈਂਬਰਾਂ, ਕੇਂਦਰੀ ਮੰਤਰੀਆਂ ਅਤੇ ਪ੍ਰਧਾਨ ਮੰਤਰੀ ਨੂੰ ਭੇਜੀ ਜਾਵੇਗੀ। ਕਿਉਂਕਿ ਅਜਿਹੇ ਕੁੱਝ ਲੋਕ ਕਾਰਪੋਰੇਟ ਘਰਾਣਿਆਂ ਦੇ ਦਲਾਲ ਬਣ ਕੇ ਕਿਸਾਨੀ ਦੀ ਲੁੱਟ ਕਰਨੀ ਅਤੇ ਕਰਾਉਣੀ ਚਾਹੁੰਦੇ ਹਨ।ਸਿਰਸਾ ਨੇ ਹੋਰ ਕਿਹਾ ਕਿ ਸਰਕਾਰ ਵਲੋਂ ਹਰ ਰੋਜ਼ ਕਿਸਾਨ ਮੋਰਚੇ ਨੂੰ ਢਾਹ ਲਾਉਣ ਦੀਆਂ ਨਵੀਆਂ ਨਵੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ, ਜਿਸ ਨੂੰ ਸੂਝਵਾਨ ਕਿਸਾਨ ਅਤੇ ਵਲੰਟੀਅਰ ਕਾਮਯਾਬ ਨਹੀਂ ਹੋਣ ਦੇਣਗੇ ਅਤੇ ਅਸੀਂ ਇਹ ਤਿੰਨੋਂ ਕਾਨੂੰਨ ਰੱਦ ਅਤੇ ਐਮ.ਐਸ.ਪੀ ਨੂੰ ਕਾਨੂੰਨੀ ਦਾਇਰੇ ਵਿੱਚ ਲ਼ਿਆ ਕੇ ਪੂਰੇ ਭਾਰਤ ਵਿੱਚ ਲਾਗੂ ਕਰਵਾ ਕੇ ਹੀ ਦਿੱਲੀ ਦੇ ਬਾਰਡਰਾਂ ਤੋਂ ਵਾਪਸ ਮੁੜਾਂਗੇ।
ਕਿਸਾਨ ਲੀਡਰਾਂ ਅਤੇ ਪਰਿਵਾਰਾਂ ਤੇ ਹਰ ਰੋਜ਼ ਹਮਲੇ ਹੋ ਰਹੇ ਹਨ, ਪਰ ਇਨ੍ਹਾਂ ਹਮਲਿਆਂ ਨਾਲ ਕਿਸਾਨ ਲੀਡਰ ਜਾਂ ਕਿਸਾਨ ਡਰਨ ਵਾਲੇ ਨਹੀਂ ਭਾਵੇਂ ਸਾਨੂੰ ਜਾਣ ਵੀ ਕਿਉਂ ਨਾ ਦੇਣੀ ਪਵੇ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …