ਨਵਾਂਸ਼ਹਿਰ, 6 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ ਵਲੋਂ ਸਪਲੀਮੈਂਟਰੀ ਨਿੳੂਟਰੀਸ਼ਨ ਪ੍ਰੋਗਰਾਮ
ਤਹਿਤ 42.86 ਲੱਖ ਰੁਪਏ ਦੇ ਫੰਡ ਜਾਰੀ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ।ਇਸ ਸਕੀਮ ਤਹਿਤ ਸ਼ਹੀਦ ਭਗਤ ਸਿੰਘ ਨਗਰ ਦੇ ਕੁੱਲ 792 ਆਂਗਣਵਾੜੀ ਸੈਂਟਰਾਂ ਵਿਚ ਦਾਖ਼ਲ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਊ ਮਾਵਾਂ ਨੂੰ ਲਾਭ ਦਿੱਤਾ ਜਾਣਾ ਹੈ।ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ ਨੇ ਦੱਸਿਆ ਕਿ ਇਸ ਪ੍ਰੋਗਰਾਮ ਅਧੀਨ ਸਪਲੀਮੈਂਟਰੀ ਨਿਊਟਰੀਸ਼ਨ ਪ੍ਰੋਗਰਾਮ ਜਨਰਲ ਕੰਪੋਨੈਂਟ ਤਹਿਤ 12.86 ਲੱਖ ਰੁਪਏ ਅਤੇ ਸਪਲੀਮੈਂਟਰੀ ਨਿਊਟਰੀਸ਼ਨ ਪ੍ਰੋਗਰਾਮ ਐਸ.ਸੀ.ਐਸ.ਪੀ ਕੰਪੋਨੈਂਟ ਤਹਿਤ 30 ਲੱਖ ਰੁਪਏ ਦੇ ਫੰਡ ਜਾਰੀ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਆਂਗਣਵਾੜੀ ਕੇਂਦਰਾਂ ਵਿਚ ਦਾਖ਼ਲ ਛੋਟੇ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਊ ਮਾਵਾਂ ਦੀ ਸਿਹਤ ਸੰਭਾਲ ਯਕੀਨੀ ਬਣਾਉਣ ਤੋਂ ਇਲਾਵਾ ਉਨ੍ਹਾਂ ਨੂੰ ਪੌਸ਼ਟਿਕ ਆਹਾਰ ਪਹਿਲ ਦੇ ਆਧਾਰ ’ਤੇ ਮੁਹੱਈਆ ਕਰਵਾਇਆ ਜਾ ਰਿਹਾ ਹੈ।
Check Also
ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30 ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ
ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …
Punjab Post Daily Online Newspaper & Print Media