Thursday, March 26, 2026

ਜ਼ਿਲ੍ਹਾ ਪਠਾਨਕੋਟ ਦੀਆਂ 21 ਮੰਡੀਆਂ ’ਚ ਹੋਵੇਗੀ ਕਣਕ ਦੀ ਖਰੀਦ

15 ਪੱਕੀਆਂ ਤੇ 6 ਆਰਜ਼ੀ ਮੰਡੀਆਂ ਵਿੱਚ ਕਣਕ ਦੀ ਕੀਤੀ ਜਾਵੇਗੀ ਸਰਕਾਰੀ ਖਰੀਦ -ਡੀ.ਐਫ.ਐਸ.ਸੀ

ਪਠਾਨਕੋਟ, 6 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਮੰਡੀਆਂ ਵਿੱਚ 10 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋਵੇਗੀ ਅਤੇ ਇਸ ਲਈ ਜ਼ਿਲ੍ਹੇ ਵਿੱਚ ਕਣਕ ਦੀ ਸੁਚਾਰੂ ਖਰੀਦ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਸਗੋਂ ਕਣਕ ਦਾ ਦਾਣਾ ਦਾਣਾ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਖਰੀਦਿਆ ਜਾਵੇਗਾ।ਡਾ. ਨਿਰਮਲ ਸਿੰਘ ਜਿਲ੍ਹਾ ਖੁਰਾਕ ਤੇ ਸਪਲਾਈ ਅਫਸ਼ਰ ਪਠਾਨਕੋਟ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ 15 ਪੱਕੀਆਂ ਤੇ 6 ਆਰਜ਼ੀ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖਰੀਦ ਕੀਤੀ ਜਾਵੇਗੀ ਅਤੇ ਇਸ ਦੇ ਲਈ ਮੰਡੀਆਂ ਵਿੱਚ ਜੰਗੀ ਪੱਧਰ ’ਤੇ ਪ੍ਰਬੰਧ ਮੁਕੰਮਲ ਬਣਾਏ ਜਾ ਰਹੇ ਹਨ। ਇਸ ਲਈ ਮੰਡੀਆਂ ਵਿੱਚ ਸਫਾਈ ਕਾਰਜ ਜਾਰੀ ਹੈ ਅਤੇ 10 ਅਪ੍ਰੈਲ ਤੱਕ ਸਾਰੀਆਂ ਮੰਡੀਆਂ ਵਿੱਚ ਫ਼ਸਲ ਵੇਚਣ ਆਉਣ ਵਾਲੇ ਕਿਸਾਨਾਂ ਦੇ ਲਈ ਸ਼ੈਡ, ਪੀਣ ਦਾ ਪਾਣੀ ਅਤੇ ਰੋਸ਼ਨੀ ਦਾ ਇੰਤਜ਼ਾਮ ਕਰ ਲਿਆ ਜਾਵੇਗਾ।ਉਨ੍ਹਾਂ ਦੱਸਿਆ ਕਿ ਕਣਕ ਵੇਚਣ ਦੇ ਲਈ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਸਰਕਾਰ ਵਲੋਂ ਖਰੀਦਿਆਂ ਜਾਵੇਗਾ।
ਜਿਲ੍ਹਾ ਖੁਰਾਕ ਤੇ ਸਪਲਾਈ ਅਫਸ਼ਰ ਪਠਾਨਕੋਟ ਨੇ ਦੱਸਿਆ ਕਿ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਜਾਗਰੂਕਤਾ ਪੈਦਾ ਕਰਦੇ ਰਹਿਣ, ਮਾਸਕ ਪਹਿਨਣ, ਸਮਾਜਿਕ ਦੂਰੀ ਦੇ ਨਿਯਮ ਦੀ ਪਾਲਣ ਕਰਨ, ਸਾਫ-ਸਫਾਈ ਦਾ ਧਿਆਨ ਰੱਖਣ ਆਦਿ ਸਹਿਤ ਵੱਖ-ਵੱਖ ਹਦਾਇਤਾਂ ਜ਼ਿਲ੍ਹੇ ਦੇ ਮੰਡੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਦੇ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਐਸੇ ਪ੍ਰਬੰਧ ਕੀਤੇ ਗਏ ਹਨ ਕਿ ਕਿਸਾਨਾਂ ਅਤੇ ਸਬੰਧਤ ਵਰਗ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਨਾ ਆਵੇ।ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਦੀ ਪੂਰੀ ਕੋਸ਼ਿਸ਼ ਹੈ ਕਿ ਕਿਸਾਨਾਂ ਨੂੰ ਫ਼ਸਲ ਵੇਚਣ ਵਿੱਚ ਕੋਈ ਪ੍ਰੇਸ਼ਾਨੀ ਨਾ ਆਵੇ ਅਤੇ ਉਨ੍ਹਾਂ ਨੂੰ ਕੋਰੋਨਾ ਵਾਇਰਸ ਦੇ ਪ੍ਰਭਾਵ ਤੋਂ ਵੀ ਬਚਾਇਆ ਜਾ ਸਕੇ।

Check Also

ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ

ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …