Wednesday, March 25, 2026

ਜਥੇਦਾਰ ਅਵਤਾਰ ਸਿੰਘ ਵੱਲੋਂ ਯੂਬਾ ਸਿਟੀ ਵਿਖੇ ਇੰਟਰਨੈਸ਼ਨਲ ਸਿੱਖ ਸੈਂਟਰ ਦਾ ਨੀਂਹ ਪੱਥਰ ਰੱਖਿਆ

PPN01111410

ਅੰਮ੍ਰਿਤਸਰ 1 ਨਵੰਬਰ (ਗੁਰਪ੍ਰੀਤ ਸਿੰਘ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਮਰੀਕਾ ਅਤੇ ਕੈਨੇਡਾ ਵਿੱਚ ਵਸਦੇ ਸਿੱਖਾਂ ਦੀਆਂ ਨਸਲੀ ਅਤੇ ਹੋਰ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਵਿਸ਼ਵ ਵਿਆਪੀ ਪਹਿਚਾਣ ਸਥਾਪਤ ਕਰਨ ਲਈ ਬਣ ਰਹੇ ਇੰਟਰਨੈਸ਼ਨਲ ਸਿੱਖ ਸੈਂਟਰ ਦਾ ਨੀਂਹ ਪੱਥਰ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਦੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਥੋਂ ਦੀਆਂ ਸੈਂਕੜੇ ਸਿੱਖ ਸੰਗਤਾਂ ਦੀ ਹਾਜ਼ਰੀ ਵਿਚ ਜੈਕਾਰਿਆਂ ਦੀ ਗੂੰਜ ਵਿਚ ਰੱਖਿਆਂ ਗਿਆ।ਇਸ ਮੌਕੇ ਸ. ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਸ. ਸੁਖਦੇਵ ਸਿੰਘ ਭੌਰ ਜਨਰਲ ਸਕੱਤਰ, ਸ. ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਮੈਂਬਰ, ਸ. ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ ਸ਼੍ਰੋਮਣੀ ਕਮੇਟੀ ਇਸ ਇਤਿਹਾਸਕ ਕਾਰਜ ਨੂੰ ਨੇਪਰੇ ਚਾੜਨ ਲਈ ਪੁਜੇ ਹੋਏ ਸਨ।ਕੈਲੇਫੋਰਨੀਆਂ ਦੇ ਪ੍ਰਮੁੱਖ ਸ਼ਹਿਰ ਯੂਬਾ ਸਿਟੀ ਵਿਖੇ ਸਥਾਪਤ ਹੋਣ ਵਾਲੇ ਇਸ ਸਿੱਖ ਸੈਂਟਰ ਨੂੰ 14 ਏਕੜ ਜਮੀਨ ਉਘੇ ਸਿੱਖ ਬਜੁਰਗ ਆਗੂ ਤੇ ਪ੍ਰਸਿਧ ਵਿਉਪਾਰੀ ਸ. ਦੀਦਾਰ ਸਿੰਘ ਬੈਂਸ ਵੱਲੋਂ ਦਿਤੀ ਗਈ ਹੈ।ਇਸ ਸੈਂਟਰ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵੀ ਉਸਾਰਿਆ ਜਾਵੇਗਾ। ਜਯੂਬਾ ਸਿਟੀ ਵਿਖੇ ਸਿੱਖ ਸੈਂਟਰ ਦੇ ਰਖੇ ਗਏ ਨੀਂਹ ਪੱਥਰ ਸਬੰਧੀ ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਨੇ ਜਾਣਕਾਰੀ ਦੇਂਦਿਆਂ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕਾ ਯੂਬਾ ਸਿਟੀ ਵਿਖੇ ਸਿੱਖ ਸੰਗਤਾਂ ਦੀ ਮੰਗ ਅਨੁਸਾਰ ਇਥੇ ਇੰਟਰਨੈਸ਼ਨਲ ਸਿੱਖ ਸੈਂਟਰ ਦਾ ਨੀਂਹ ਪੱਥਰ ਰਖਿਆ ਹੈ।ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਇਸ ਸੈਂਟਰ ਰਾਹੀਂ ਅਮਰੀਕਾ ਅਤੇ ਕੈਨੇਡਾ ਦੇ ਸਿੱਖਾਂ ਅਤੇ ਗੁਰੂ ਘਰਾਂ ਨੂੰ ਮਰਿਯਾਦਾ ਅਤੇ ਅਦਬ ਸਤਿਕਾਰ ਸਹਿਤ ਸ੍ਰੀ ਗੁਰੂ ਗੰਥ ਸਾਹਿਬ ਦੇ ਪਾਵਨ ਸਰੂਪ ਮੰਗ ਅਨੁਸਾਰ ਮੁਹਈਆ ਕਰਵਾਏ ਜਾਣਗੇ।ਉਨ੍ਹਾਂ ਦੱਸਿਆ ਕਿ ਸੰਗਤਾਂ ਨੂੰ ਗੁਰਮਤਿ ਦਾ ਗਿਆਨ ਹਾਸਲ ਕਰਾਉਣ ਲਈ ਸਮੇਂ-ਸਮੇਂ ਪਾਠ-ਬੋਧ ਸਮਾਗਮ ਅਤੇ ਸੈਮੀਨਾਰ ਵੀ ਕਰਵਾਏ ਜਾਣਗੇ।ਬੱਚਿਆਂ ਨੂੰ ਪੰਜਾਬੀ ਦੀ ਪੜ੍ਹਾਈ ਸਿਖਾਉਣ ਦਾ ਪ੍ਰਬੰਧ ਵੀ ਕੀਤਾ ਜਾਵੇਗਾ ਤਾਂ ਜੋ ਨੌਜਵਾਨ ਤੇ ਅਗਲੇਰੀ ਪੀੜ੍ਹੀ ਆਪਣੇ ਸਿੱਖ ਵਿਰਸੇ ਨਾਲ ਜੁੜੀ ਰਹੇ।ਉਨ੍ਹਾਂ ਦੱਸਿਆ ਕਿ ਆਨ ਲਾਈਨ ਗੁਰਮਤਿ ਕੋਰਸ ਵੀ ਸੈਂਟਰ ਤੋਂ ਚਲਾਏ ਜਾਣਗੇ, ਜਿਸ ਦਾ ਸਿਲੇਬਸ ਤੇ ਹੋਰ ਪ੍ਰਬੰਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਕਰੇਗੀ।ਜਥੇਦਾਰ ਅਵਤਾਰ ਸਿੰਘ ਨੇ ਹੋਰ ਕਿਹਾ ਕਿ ਗ੍ਰੰਥੀ, ਕਥਾ ਵਾਚਕ ਅਤੇ ਪ੍ਰਚਾਰਕਾਂ ਲਈ ਗੁਰਮਤਿ ਵਿਦਿਆਲਾ ਵੀ ਖੋਲ੍ਹਿਆ ਜਾਵੇਗਾ।ਇਥੋਂ ਗੁਰਮਤਿ ਦੀ ਸਿੱਖਲਾਈ ਲੈਣ ਵਾਲਿਆਂ ਨੂੰ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਮਾਣਿਤ ਪ੍ਰਮਾਣ-ਪੱਤਰ ਜਾਰੀ ਕੀਤੇ ਜਾਣਗੇ। ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਵਿਦੇਸ਼ਾ ਵਿਚ ਵਸਦੇ ਭਾਰਤੀਆਂ, ਪੰਜਾਬੀਆਂ ਦੇ ਪਰੀਵਾਰਕ ਬੱਚਿਆਂ ਦੀਆਂ ਸਮੱਸਿਆਵਾਂ ਚਿੰਤਾ ਜਨਕ ਹਨ। ਸਮਾਂ ਮੰਗ ਕਰਦਾ ਹੈ ਇਹਨਾਂ ਬੱਚਿਆਂ ਸਿੱਖੀ ਨੂੰ ਵਿਰਸੇ ਨਾਲ ਜੋੜਨ ਲਈ ਅਜਿਹੇ ਉਪਰਾਲੇ ਲਾਜ਼ਮੀ ਹਨ।ਉਨ੍ਹਾਂ ਦੱਸਿਆ ਕਿ ਇੰਟਰਨੈਸ਼ਨਲ ਸਿੱਖ ਸੈਂਟਰ ਵਿਸ਼ਵ ਵਿਆਪੀ ਸਾਰੀਆਂ ਆਧੁਨਿਕ ਤਕਨੀਕਾਂ ਨਾਲ ਲੈਸ ਹੋਵੇਗਾ।ਇਸ ਮੌਕੇ ਉਨ੍ਹਾਂ ਨੇ ਸ. ਬੈਂਸ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।ਸ਼ੋ੍ਰਮਣੀ ਕਮੇਟੀ ਵੱਲੋਂ ਸੰਸਾਰ ਦੀਆਂ ਸਾਰੀਆਂ ਪ੍ਰਮੁੱਖ ਭਾਸ਼ਾਵਾਂ ਵਿੱਚ ਛਾਪਿਆ ਜਾਣ ਵਾਲਾ ਧਾਰਮਿਕ ਲਿਟਰੇਚਰ ਵੀ ਸਾਰੇ ਦੇਸ਼ਾਂ ਦੀਆਂ ਅੰਬੈਸੀਆਂ ਵਿੱਚ ਮੁਹੱਈਆ ਕਰਵਾਇਆ ਜਾਵੇਗਾ।

Check Also

ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ

ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …

Leave a Reply