ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਿਧਾਨ ਸਭਾ ਹਲਕਾ ਉਤਰੀ ਦੀ ਵਾਰਡ ਨੰ: 19 ਦੇ ਮੁਸਤਾਫਾਬਾਦ ਵਿਖੇ ਪਾਣੀ ਤੇ
ਸੀਵਰੇਜ਼ ਸਬੰਧੀ ਸਮੱਸਿਆ ਦੇ ਹੱਲ ਲਈ ਨਵੀਆਂ ਪਾਣੀ ਦੀਆਂ ਪਾਈਪਾਂ ਪਾਉਣ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ।50 ਲੱਖ ਦੀ ਲਾਗਤ ਨਾਲ ਕੀਤੇ ਜਾ ਰਹੇ ਕੰਮ ਨਾਲ ਸੁੰਦਰ ਨਗਰ, ਇੰਦਰਾ ਕਾਲੋਨੀ, ਮੁਸਤਾਫਾਬਾਦ ਆਦਿ ਦੇ ਇਲਾਕਾ ਨਿਵਾਸੀਆਂ ਦੀ ਸ਼ੁੱਧ ਪਾਣੀ ਪਾਣੀ ਦੀ ਕਿੱਲਤ ਦੂਰ ਹੋਵੇਗੀ।
ਮੇਅਰ ਨੇ ਕਿਹਾ ਕਿ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਤੇ ਇਲਾਕੇ ਦੀ ਸੀਵਰੇਜ਼ ਪ੍ਰਣਾਲੀ ਨੂੰ ਦਰੁਸਤ ਕਰਨ ਲਈ ਵਿਕਾਸ ਕਾਰਜ਼ਾਂ ਦੀ ਸ਼ੁਰੂਆਤ ਕੀਤੀ ਗਈ ਹੈ।ਇਸ ਮੌਕੇ ਕੌਂਸਲਰ ਗੁਰਜੀਤ ਕੌਰ, ਰਾਮ ਬ੍ਲੀ, ਰਿੰਕਾ, ਰਿਤੇਸ਼ ਸ਼ਰਮਾ, ਅਨੇਕ ਸਿੰਘ, ਅਸ਼ਵਨੀ ਭਗਤ, ਸੁਰਜੀਤ ਸ਼ਰਮਾ, ਐਕਸੀਅਨ ਮਨਜੀਤ ਸਿੰਘ, ਜੇ.ਈ ਸਰਦੂਲ ਸਿੰਘ ਆਦਿ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026 ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਦਾ ਚੌਥਾ ਦਿਨ
ਅੰਮ੍ਰਿਤਸਰ, 02 ਅਕਤੂਬਰ – (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ …
Punjab Post Daily Online Newspaper & Print Media