ਪਠਾਨਕੋਟ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਜਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਵਿੱਚ 10 ਅਪ੍ਰੈਲ ਤੋਂ ਕਣਕ ਦੀ
ਸਰਕਾਰੀ ਖਰੀਦ ਸ਼ੁਰੂ ਹੋ ਰਹੀ ਹੈ, ਕੋਵਿਡ-19 ਦੇ ਚੱਲਦਿਆ ਮੰਡੀਆਂ ਵਿੱਚ ਸਰਕਾਰ ਦੀਆਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੇ ਅਨੁਸਾਰ ਹੀ ਵਿਵਸਥਾ ਕੀਤੀ ਗਈ ਹੈ।ਸਹਾਇਕ ਜਿਲ੍ਹਾ ਖੁਰਾਕ ਤੇ ਸਪਲਾਈ ਅਫਸ਼ਰ ਪਠਾਨਕੋਟ ਅਜੈ ਪ੍ਰਿਯਾ ਨੇ ਇਹ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਦੀਆਂ 15 ਪੱਕੀਆਂ ਤੇ 6 ਆਰਜ਼ੀ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖਰੀਦ ਕਰਨ ਲਈ ਸਾਰੀਆਂ ਤਿਆਰੀਆਂ ਕੋਵਿਡ -19 ਦੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖ ਕੇ ਕੀਤੀਆਂ ਗਈਆਂ ਹਨ।ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਵਿੱਚ ਸਮਾਜਿਕ ਦੂਰੀ ਬਣਾਈ ਰੱਖਣ ਦੇ ਲਈ ਮਾਰਕਿੰਗ ਤੇ ਸੈਨੀਟਾਈਜੇਸ਼ਨ ਕਰਵਾਇਆ ਜਾ ਰਿਹਾ ਹੈ।ਸਾਰੀਆਂ ਮੰਡੀਆਂ ਵਿੱਚ ਫ਼ਸਲ ਵੇਚਣ ਆਉਣ ਵਾਲੇ ਕਿਸਾਨਾਂ ਦੇ ਲਈ ਸ਼ੈਡ, ਪੀਣ ਦਾ ਪਾਣੀ ਅਤੇ ਰੋਸ਼ਨੀ ਦਾ ਇੰਤਜ਼ਾਮ ਕਰ ਲਿਆ ਜਾਵੇਗਾ।ਕਣਕ ਵੇਚਣ ਦੇ ਲਈ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਸਰਕਾਰ ਵਲੋਂ ਖਰੀਦਿਆਂ ਜਾਵੇਗਾ।
ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਤੋਂ ਬਚਾਓ ਸਬੰਧੀ ਜਾਗਰੂਕਤਾ ਪੈਦਾ ਕਰਦੇ ਰਹਿਣ, ਮਾਸਕ ਪਹਿਨਣ, ਸਮਾਜਿਕ ਦੂਰੀ ਦੇ ਨਿਯਮ ਦੀ ਪਾਲਣ ਕਰਨ, ਸਾਫ-ਸਫਾਈ ਦਾ ਧਿਆਨ ਰੱਖਣ ਆਦਿ ਹਦਾਇਤਾਂ ਜ਼ਿਲ੍ਹੇ ਦੇ ਮੰਡੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਦਿੱਤੀਆਂ ਗਈਆਂ ਹਨ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਅਪਣੇ ਟੋਕਣ ਦੇ ਅਨੁਸਾਰ ਹੀ ਮੰਡੀ ਵਿੱਚ ਆਉਣ ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media