ਅੰਮ੍ਰਿਤਸਰ ਸ਼ਹਿਰ ਵਾਸੀਆਂ ਨੂੰ ਸ਼ੁੱਧ ਪਾਣੀ ਮੁਹੱਈਆ ਕਰਵਾਉਣਾ ਪਹਿਲਾ ਫਰਜ਼ – ਮੇਅਰ
ਅੰਮ੍ਰਿਤਸਰ, 7 ਅਪ੍ਰੈਲ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਤੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਵਲੋਂ ਵਿਧਾਨ ਸਭਾ ਹਲਕਾ ਪੂਰਬੀ ਦੀ ਵਾਰਡ ਨੰ:
32 ’ਚ ਪੈਂਦੇ ਗਾਰਡਨ ਇਨਕਲੇਵ ਵਿਖੇ ਅਮਰੁਤ ਪ੍ਰਾਜੈਕਟ ਤਹਿਤ ਲੋਕਾਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਵਾਟਰ ਸਪਲਾਈ ਪਾਈਪ ਲਾਈਨ ਦਾ ਉਦਘਾਟਨ ਕੀਤਾ ਗਿਆ।ਇਸ ਪ੍ਰਾਜੈਕਟ ਨਾਲ ਗਾਰਡਨ ਇਨਕਲੇਵ, ਖਾਨਕੋਟ, ਹਰਦੇਵ ਨਗਰ, ਪ੍ਰੀਤਮ ਇੰਨਕਲੇਵ ਆਦਿ ਇਲਾਕਾ ਨਿਵਾਸੀਆਂ ਨੂੰ ਜਿਥੇ ਸ਼ੁੱਧ ਪੀਣ ਵਾਲਾ ਪਾਣੀ ਮੁਹੱਈਆ ਹੋਵੇਗਾ।
ਮੇਅਰ ਕਰਮਜੀਤ ਸਿੰਘ ਰਿੰਟੂ ਨੇ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਮਰੁਤ ਪ੍ਰਾਜੈਕਟ ਅਧੀਨ ਸ਼ਹਿਰ ਦੇ ਲੋਕਾਂ ਨੂੰ ਸ਼ੁੱਧ ਪੀਣ ਵਾਲੇ ਪਾਣੀ ਨੂੰ ਮੁਹੱਈਆ ਕਰਵਾਉਣ ਲਈ ਹਰ ਵਾਰਡ ’ਚ ਵਾਟਰ ਸਪਲਾਈ ਦੀਆਂ ਨਵੀਆਂ ਪਾਈਪਾਂ ਪਾ ਦਿੱਤੀਆਂ ਗਈਆ ਹਨ।ਇਸ ਤੋਂ ਇਲਾਵਾ ਗੰਦੇ ਪਾਣੀ ਦੀ ਸਮੱਸਿਆ ਵੀ ਹੱਲ ਕੀਤੀ ਜਾਵੇਗ।
ਇਸ ਮੌਕੇ ਕੌਂਸਲਰ ਰਾਜੇਸ਼ ਮਦਾਨ, ਸੁਰਜੀਤ ਸਿੰਘ, ਰੇਸ਼ਮ ਸਿੰਘ, ਗੁਰਮੀਤ ਸਿੰਘ, ਲਖਵਿੰਦਰ ਸੋਨੀ, ਰਣਜੋਤ ਸਿੰਘ, ਬਲਜੀਤ ਸਿੰਘ, ਸਤਪਾਲ ਸਿੰਘ, ਸ਼ਮਿੰਦਰ ਸਿੰਘ, ਸੁਖਵਿੰਦਰ ਸਿੰਘ, ਇੰਦਰਜੀਤ ਸਿੰਘ, ਰਮਨ ਕਟਾਰੀਆ, ਸੁਰਿੰਦਰਪਾਲ ਸਿੰਘ, ਨਿਗਰਾਨ ਇੰਜੀਨੀਅਰ ਅਨੁਰਾਗ ਮਹਾਜਨ, ਐਸ.ਡੀ.ਓ ਰਾਜਿੰਦਰ ਸਿੰਘ, ਬਲਜੀਤ ਸਿੰਘ ਅਕੈਸੀਅਨ, ਜੋਗਿੰਦਰਪਾਲ ਸਿੰਘ ਭੁੱਲਰ ਜੇ.ਈ ਤੇ ਹਰਪ੍ਰੀਤ ਸਿੰਘ ਜੇ.ਈ ਆਦਿ ਹਾਜ਼ਰ ਸਨ।
Punjab Post Daily Online Newspaper & Print Media