Wednesday, September 2, 2026

ਡੀ.ਈ.ਓ ਵਲੋਂ ਅਜਨਾਲਾ ਵਿਖੇ ਦਾਖਲਾ ਮੁਹਿੰਮ ਦਾ ਸ਼ਾਨਦਾਰ ਆਗਾਜ਼

ਸਤਿੰਦਰਬੀਰ ਸਿੰਘ ਨੇ ਈ-ਰਿਕਸ਼ਾ ਨੂੰ ਝੰਡੀ ਦੇ ਕੇ ਕੀਤਾ ਰਵਾਨਾ
ਅਜਨਾਲਾ, 6 ਅਪ੍ਰੈਲ (ਸੁਖਬੀਰ ਸਿੰਘ) – ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਅਤੇ ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਥਾਨਕ ਕਸਬੇ ਤੋਂ ਦਾਖਲਾ ਮੁਹਿੰਮ ਦਾ ਸ਼ਾਨਦਾਰ ਆਗਾਜ਼ ਕਰਦਿਆਂ ਜ਼ਿਲ੍ਹ੍ਹਾ ਸਿੱਖਿਆ ਅਫਸਰ (ਸੈ.ਸਿੱ) ਅੰਮ੍ਰਿਤਸਰ ਸਤਿੰਦਰਬੀਰ ਸਿੰਘ ਵਲੋਂ ਸਾਊਂਡ ਸਿਸਟਮ ਨਾਲ ਲੈਸ ਈ-ਰਿਕਸ਼ਾ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
                  ਬਲਾਕ ਨੋਡਲ ਅਫਸਰ ਸ਼੍ਰੀਮਤੀ ਰੁਪਿੰਦਰ ਕੌਰ ਰੰਧਾਵਾ ਅਤੇ ਬਲਾਕ ਐਲੀਮੈਂਟਰੀ ਸਿੱਖਿਆ ਅਫਸਰ ਗੁਰਦੇਵ ਸਿੰਘ ਦੀ ਸਾਂਝੀ ਅਗਵਾਈ ਹੇਠ ਕਰਵਾਏ ਸਮਾਗਮ ਦੌਰਾਨ ਵਿਸੇਸ਼ ਤੌਰ ਤੇ ਪੁੱਜੇ ਸਤਿੰਦਰਬੀਰ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ) ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ, ਸਕੂਲਾਂ ਅੰਦਰ ਮੁਹੱਈਆ ਸੁਵਿਧਾਵਾਂ, ਆਧੁਨਿਕ ਸਿੱਖਿਆ ਪ੍ਰਣਾਲੀ, ਰੰਗਦਾਰ ਇਮਾਰਤਾਂ, ਸਰਕਾਰੀ ਸਕੂਲਾਂ ਅੰਦਰ ਵਿਦਿਆਰਥੀ ਹਿੱਤ ਵਿੱਚ ਵਿਭਾਗ ਵਲੋਂ ਕੀਤੇ ਜਾ ਰਹੇ ਕਾਰਜਾਂ, ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਦੀ ਮੁਫਤ ਕੋਚਿੰਗ ਸਮੇਤ ਹੋਰਨਾਂ ਸਹੂਲਤਾਂ ਦੇ ਪ੍ਰਚਾਰ ਲਈ ਤਿਆਰ ਈ-ਰਿਕਸ਼ਾ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਇਸ ਦੌਰਾਨ ਦਾਖਲਾ ਮੁਹਿੰਮ ਨੂੰ ਲੈ ਕੇ ਇਸ ਸਮੇਂ ਸਤਿੰਦਰਬੀਰ ਸਿੰਘ ਨੇ ਕਿਹਾ ਕਿ ਸਰਕਾਰੀ ਸਕੂਲ ਅੱਜ ਬੁਲੰਦੀਆਂ ਨੂੰ ਛੂਹ ਰਹੇ ਹਨ ਅਤੇ ਵਿਭਾਗ ਵਲੋਂ ਆਧੁਨਿਕ ਸੁਵਿਧਾਵਾਂ ਨਾਲ ਲੈਸ ਨਿੱਜੀ ਸਕੂਲਾਂ ਨੂੰ ਮਾਤ ਪਾ ਰਹੇ ਹਨ, ਜਿਸ ਨੂੰ ਦੇਖਦਿਆਂ ਵੱਡੀ ਗਿਣਤੀ ਵਿੱਚ ਮਾਪੇ ਆਪਣੇ ਬੱਚਿਆਂ ਨੂੰ ਦਾਖਲ ਕਰਵਾੳਣ ਲਈ ਸਰਕਾਰੀ ਸਕੂਲਾਂ ਤੱਕ ਪਹੁੰਚ ਕਰ ਰਹੇ ਹਨ।
                   ਇਸ ਸਮੇਂ ਹੋਰਨਾਂ ਤੋਂ ਇਲਾਵਾ ਕੁਲਜਿੰਦਰ ਸਿੰਘ ਮੱਲੀ ਜ਼ਿਲ੍ਹਾ ਮੈਂਟਰ ਖੇਡਾਂ, ਪਰਮਿੰਦਰ ਸਿੰਘ ਸਰਪੰਚ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ, ਧਰਮਿੰਦਰ ਸਿੰਘ ਗਿੱਲ, ਅਮਨਪ੍ਰੀਤ ਸਿੰਘ ਥਿੰਦ ਬੀ.ਐਮ, ਪ੍ਰਿੰਸੀਪਲ ਮੋਨਿਕਾ ਮਹਾਜਨ, ਸ਼੍ਰੋਮਣੀ ਅਧਿਆਪਕ ਗੁਰਪ੍ਰੀਤ ਸਿੰਘ ਅਜਨਾਲਾ, ਅਧਿਆਪਕ ਆਗੂ ਗਰੁਪ੍ਰੀਤ ਸਿੰਘ ਰਿਆੜ, ਗੁਰਿੰਦਰ ਸਿੰਘ ਘੁਕੇਵਾਲੀ, ਆਤਮਜੀਤ ਸਿੰਘ, ਸੁਖਦੇਵ ਸਿੰਘ ਸੁੱਖ ਮਾਹਲ, ਸੁਖਜਿੰਦਰ ਸਿੰਘ ਰੰਧਾਵਾ, ਮਨਬੀਰ ਸਿੰਘ (ਸਾਰੇ ਈ.ਬੀ.ਟੀ ਮੈਂਬਰ), ਦਵਿੰਦਰ ਕੁਮਾਰ ਰੋਖੇ, ਕੰਵਲਜੀਤ ਸਿੰਘ ਰੋਖੇ, ਨਵਜੋਤ ਸਿੰਘ ਲਾਡਾ, ਸਤਨਾਮ ਸਿੰਘ, ਵਿਜੈ ਕੁਮਾਰ, ਜਗਦੀਪ ਸਿੰਘ, ਗੁਲਵਿੰਦਰ ਕੌਰ, ਗੁਰਪ੍ਰੀਤ ਕੌਰ ਮਾਹਲ, ਕੰਵਲਜੀਤ ਕੌਰ ਅਜਨਾਲਾ, ਸਰਬਜੀਤ ਸਿੰਘ ਆਈ.ਈ.ਡੀ ਆਦਿ ਹਾਜਰ ਸਨ।

Check Also

ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਾਗੂ ਕਰਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ- ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਪਿੰਡਾਂ ਨੂੰ ਸਾਫ਼-ਸੁਥਰਾ, ਸਵੱਛ ਅਤੇ …