ਨੰਨੇ ਮੁੰਨੇ ਬੱਚੇ ਘਰ ਘਰ ਪਹੁੰਚਾ ਰਹੇ ਹਨ ਦਾਖਲਾ ਮੁਹਿੰਮ ਦਾ ਸੁਨੇਹਾ
ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ) – ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਦੀ ਦੇਖ-ਰੇਖ ਤੇ ਅਗਵਾਈ
ਹੇਠ ਜਿਥੇ ਅੱਜਕੱਲ ਸਰਕਾਰੀ ਸਕੂਲਾਂ ਦੇ ਅਧਿਆਪਕ ਘਰ ਘਰ ਜਾ ਕੇ ਆਪੋ ਆਪਣੇ ਸਕੂਲਾਂ ਵਿੱਚ ਵਿਅਿਾਰਥੀਆਂ ਦੀ ਗਿਣਤੀ ਵਧਾਉਣ ਲਈ ਯਤਨਸ਼ੀਲ ਹਨ ਉਥੇ ਹੀ ਬਹੁਤ ਸਾਰ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਦਾਖਲਾ ਮੁਹਿੰਮ ਦੇ ਬ੍ਰਾਂਡ ਅੰਬੈਸਡਰ ਬਣ ਕੇ ਦਾਖਲਾ ਮੁਹਿੰਮ ‘ਚ ਜੁਟੇ ਹੋਏ ਹਨ।ਇਸ ਦੀ ਮਿਸਾਲ ਸਰਕਾਰੀ ਹਾਈ ਸਕੂਲ ਪੁਤਲੀਘਰ ਵਿਦਿਆਰਥੀਆਂ ਤੋਂ ਮਿਲਦੀ ਹੈ।ਜਿੰਨ੍ਹਾਂ ਵਲੋਂ ਵਿਦਿਆਰਥੀ ਜਤਿੰਦਰ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਦੇ ਇਕ ਗਰੁੱਪ ਵਲੋਂ ਆਪਣੇ ਪੱਧਰ ‘ਤੇ ਗੀਤ ਸੰਗੀਤ ਰਾਹੀਂ ਸਰਕਾਰੀ ਸਕੂਲਾਂ ਦੀਆਂ ਖੂਬੀਆਂ ਨੂੰ ਘਰ ਘਰ ਤੱਕ ਪਹੁੰਚਾਇਆ ਜਾ ਰਿਹਾ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਤਿੰਦਰਬੀਰ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ) ਅੰਮ੍ਰਿਤਸਰ ਅਤੇ ਕੰਵਲਜੀਤ ਸਿੰਘ ਜ਼ਿਲ਼੍ਹਾ ਸਿੱਖਿਆ ਅਫਸਰ (ਐ.ਸਿੱ) ਅੰਮ੍ਰਿਤਸਰ ਨੇ ਦੱਸਿਆ ਕਿ ਡਾ: ਸੁਖਦਰਸ਼ਨ ਸਿੰਘ ਚਾਹਲ ਦੇ ਲਿਖੇ ਨਾਟਕ ‘ਤੀਹਰੀ ਖੁਸ਼ੀ’ ਦਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਨਾਟਕ ਮੰਡਲੀ ਬਣਾ ਕੇ ਨੁੱਕੜ ਨਾਟਕ ਰਾਹੀਂ ਮੰਚਨ ਕੀਤਾ ਜਾ ਰਿਹਾ ਹੈ।ਸਿੱਖਿਆ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਜਿਥੇ ਆਪਣੇ ਨਾਟਕ ਦੀ ਪੇਸ਼ਕਾਰੀ ਰਾਹੀਂ ਸਰਕਾਰੀ ਸਕੂਲਾਂ ‘ਚ ਆਏ ਬਦਲਾਅ, ਸਹੂਲਤਾਂ, ਪ੍ਰਾਪਤੀਆਂ ਤੇ ਸਰਗਰਮੀਆਂ ਬਾਰੇ ਚਾਨਣਾ ਪਾਉਂਦੇ ਹਨ ਉਥੇ ਹੀ ਉਹ ਸਿੱਖਿਆ ਵਿਭਾਗਾਂ ਦੇ ਬਰਾਂਡ ਅੰਬੈਸਡਰ ਵੀ ਬਣ ਕੇ ਆਪਣੀ ਅਦਾਕਾਰੀ ਰਾਹੀਂ ਲੋਕਾਂ ਨੂੰ ਦਰਸਾਉਂਦੇ ਹਨ ਕਿ ਸਰਕਾਰੀ ਸਕੂਲਾਂ ‘ਚ ਵਿਦਿਆਰਥੀਆਂ ਨੂੰ ਹਰ ਖੇਤਰ ਚ’ ਅੱਗੇ ਵਧਣ ਦੇ ਮੌਕੇ ਮਿਲਦੇ ਹਨ।
ਇਸ ਸਮੇਂ ਜ਼ਿਲ਼੍ਹਾ ਮੀਡੀਆ ਕੋਆਰਡੀਨੇਟਰ ਪਰਮਿੰਦਰ ਸਿੰਘ ਸਰਪੰਚ ਨੇ ਦੱਸਿਆ ਕਿ ਜ਼ਿਲ਼੍ਹੇ ਦੇ ਸਕੂਲਾਂ ਦੇ ਬੱਚਿਆਂ ਦੁਆਰਾ ਕੀਤੇ ਜਾਂਦੇ ਨੁੱਕੜ ਨਾਟਕ ਦੀਆਂ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ‘ਚ ਕੀਤੀਆਂ ਪੇਸ਼ਕਾਰੀਆਂ ਨੂੰ ਹਰ ਥਾਂ ਸਰਾਹਣਾ ਮਿਲੀ ਹੈ ਤੇ ਉਹ ਨੁੱਕੜ ਨਾਟਕ ਰਾਹੀਂ ਸਰਕਾਰੀ ਸਕੁਲਾਂ ਦੀਆਂ ਪ੍ਰਾਪਤੀਆਂ ਤੇ ਸਹੂਲਤਾਂ ਸੰਬੰਧੀ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ।
Check Also
ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ
ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …
Punjab Post Daily Online Newspaper & Print Media