Monday, July 1, 2024

ਸਰਕਾਰੀ ਮੁਲਾਜ਼ਮਾਂ ਲਈ ਲਾਜ਼ਮੀ ਹੋਵੇ ਸਰਕਾਰੀ ਸਕੂਲਾਂ ‘ਚ ਸਿੱਖਿਆ-ਵਾਰਿਸ ਸੂਫੀ, ਰਾਜਾ

PPN140315
ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ ਬਿਊਰੋ)- ਸਥਾਨਕ ਜੀ.ਟੀ ਰੋਡ ਵਿਖੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ (ਗਰੇਵਾਲ) ਦੇ ਜਿਲਾ ਪ੍ਰਧਾਨ ਵਾਰਿਸ ਦਿਸ਼ਾਦੀਪ ਸਿੰਘ ਸੂਫੀ ਅਤੇ ਸ਼ਹੀਦ ਭਗਤ ਸਿੰਘ ਸੰਘਰਸ਼ ਕਮੇਟੀ ਦੇ ਪ੍ਰਧਾਨ ਰਜਿੰਦਰ ਸਿੰਘ ਰਾਜਾ ਦੀ ਅਗਵਾਈ ‘ਚ ਸਰਕਾਰੀ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਸਬੰਧੀ ਨੌਜਵਾਨਾਂ ਦੀ ਇੱਕ ਮੀਟਿੰਗ ਹੋਈ।ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨੌਜਵਾਨ ਆਗੂਆਂ ਵਾਰਿਸ ਸੂਫੀ ਤੇ ਰਾਜਾ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਵਲੋਂ ਬਿਨਾਂ ਕਿਸੇ ਦੇਰੀ ਸਰਕਾਰੀ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚੋਂ ਸਿੱਖਿਆ ਦਿਵਾਉਣਾ ਲਾਜ਼ਮੀ ਕੀਤਾ ਜਾਵੇ।ਉਨਾਂ ਕਿਹਾ ਕਿ ਇਸ ਇਤਿਹਾਸਕ ਫੈਸਲੇ ਨਾਲ ਜਿੱਥੇ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਹੋਵੇਗਾ, ਉਥੇ ਆਮ ਲੋਕਾਂ ਦਾ ਸਰਕਾਰੀ ਸਕੂਲਾਂ ਪ੍ਰਤੀ ਰੁਝਾਣ ਵਧੇਗਾ ਅਤੇ ਪ੍ਰਾਈਵੇਟ ਸਕੂਲਾਂ ਦੀ ਲੁੱਟ-ਖਸੁੱਟ ‘ਤੇ ਵੀ ਕਾਫੀ ਹੱਦ ਤੱਕ ਰੋਕ ਲੱਗੇਗੀ।ਉਨਾਂ ਕਿਹਾ ਕਿ ਨੌਕਰੀਆਂ, ਤਨਖਾਹਾਂ ਅਤੇ ਸਰਕਾਰੀ ਸਹੂਲਤਾਂ ਪ੍ਰਾਪਤ ਕਰਨ ਵਾਲਿਆਂ ਦੇ ਬੱਚਿਆਂ ਦੀ ਸਿੱਖਿਆ ਵੀ ਸਰਕਾਰੀ ਸਕੂਲਾਂ ਵਿੱਚ ਹੋਵੇ।ਇਸ ਮੌਕੇ ਸਰਵਨ ਸਿੰਘ ਮਾਹਲ, ਬਲਵਿੰਦਰ ਸਿੰਘ ਸੰਧੂ, ਗੁਰਜੀਤ ਸਿੰਘ ਰੰਧਾਵਾ, ਰਵੀਸ਼ੇਰ ਸਿੰਘ ਖਾਲਸਾ, ਪਰਵਿੰਦਰ ਸਿੰਘ, ਅਮਨ ਬੱਲ, ਅਰਮਾਨਦੀਪ ਸਿੰਘ ਸੂਫੀ, ਗੁਰਦੇਵ ਸਿੰਘ ਗਿੱਲ, ਪਰਮਜੀਤ ਸਿੰਘ ਬਾਠ, ਸਤਨਾਮ ਸਿੰਘ ਖੇਮਕਰਨ ਆਦਿ ਮੌਜੂਦ ਸਨ।

Check Also

ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 …

Leave a Reply