Saturday, May 31, 2025
Breaking News

ਪੁਲਿਸ ਨੇ ਬਿਨਾਂ ਮਾਸਕ ਵਾਲੇ 535 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ- 90 ਦੇ ਕੱਟੇ ਚਲਾਨ

ਨਵਾਂਸ਼ਹਿਰ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 535 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 90 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ।ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਸਖ਼ਤੀ ਦੇ ਨਾਲ-ਨਾਲ ਪਿੰਡਾਂ ਵਿਚ ਅਨਾੳੂਂਸਮੈਂਟਾਂ ਕਰਵਾ ਕੇ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਅਤੇ ਮਾਸਕ ਵੀ ਵੰਡੇ ਜਾ ਰਹੇ ਹਨ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਵਰਤਣ ਅਤੇ ਇਸ ਭਿਆਨਕ ਬਿਮਾਰੀ ਨੂੰ ਹਲਕੇ ਵਿਚ ਨਾ ਲੈਣ।ਉਨ੍ਹਾਂ ਕਿਹਾ ਕਿ ਹਰ ਸਮੇਂ ਮਾਸਕ ਪਹਿਨਣ, ਆਪਸੀ ਦੂਰੀ ਬਣਾਈ ਰੱਖਣ ਅਤੇ ਕੋਵਿਡ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ, ਤਾਂ ਜੋ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਕੋਵਿਡ ਮੁਕਤ ਕੀਤਾ ਜਾ ਸਕੇ।

Check Also

ਗਰੁੱਪ ਕਮਾਂਡਰ ਬ੍ਰਗੇਡੀਅਰ ਕੇ.ਐਸ ਬਾਵਾ ਵਲੋਂ ਕੈਂਪ ਦਾ ਦੌਰਾ

ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ ਸਤਲਾਣੀ ਸਾਹਿਬ ਵਿਖੇ …