ਨਵਾਂਸ਼ਹਿਰ, 8 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਪੰਜਾਬ ਵੱਲੋਂ ਮਿਤੀ 31 ਮਾਰਚ 2021 ਰਾਹੀਂ ਕੀਤੇ ਹੁਕਮਾਂ ਦੇ ਸਨਮੁੱਖ ਜ਼ਿਲ੍ਹਾ
ਸ਼ਹੀਦ ਭਗਤ ਸਿੰਘ ਨਗਰ ਵਿਚ ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਮਿਤੀ 10 ਅਪ੍ਰੈਲ 2021 ਤੱਕ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਗਾਇਆ ਗਿਆ ਹੈ।ਇਸ ਤੋਂ ਇਲਾਵਾ 10 ਅਪ੍ਰੈਲ 2021 ਤੱਕ ਜ਼ਿਲ੍ਹੇ ਦੇ ਸਮੂਹ ਵਿੱਦਿਅਕ ਅਦਾਰਿਆਂ ਨੂੰ ਵੀ ਬੰਦ ਰੱਖਣ ਦੇ ਹੁਕਮ ਕੀਤੇ ਗਏ ਸਨ।ਹੁਣ ਸਿਟੀ ਕੋਆਰਡੀਨੇਟਰ ਸੀ.ਬੀ.ਐਸ.ਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਪੱਤਰ ਰਾਹੀਂ ਧਿਆਨ ਵਿਚ ਲਿਆਂਦਾ ਗਿਆ ਹੈ ਕਿ ਸੀ.ਬੀ.ਐਸ.ਈ ਨਾਲ ਸਬੰਧਤ ਸਕੂਲਾਂ ਵਿਚ ਪ੍ਰੈਕਟੀਕਲ ਦੀਆਂ ਪ੍ਰੀਖਿਆਵਾਂ ਹੋ ਰਹੀਆਂ ਹਨ। ਇਸ ਲਈ ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਮਿਤੀ 5 ਅਪ੍ਰੈਲ 2021 ਤੋਂ 10 ਅਪ੍ਰੈਲ 2021 ਤੱਕ ਸੀ.ਬੀ.ਐਸ.ਈ ਨਾਲ ਸਬੰਧਤ ਸਕੂਲਾਂ ਨੂੰ ਵਿੱਦਿਅਕ ਅਦਾਰਿਆਂ ਨੂੰ ਬੰਦ ਕਰਨ ਸਬੰਧੀ ਹੁਕਮਾਂ ਤੋਂ ਛੋਟ ਦੇਣ ਦੇ ਹੁਕਮ ਜਾਰੀ ਕੀਤੇ ਹਨ।ਇਹ ਛੋਟ ਸਬੰਧਤ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਪੇਪਰਾਂ ਵਾਲੇ ਦਿਨ ਪੇਪਰਾਂ ਵਿਚ ਸ਼ਾਮਲ ਹੋਣ ਅਤੇ ਸਕੂਲਾਂ ਨੂੰ ਪ੍ਰੈਕਟੀਕਲ ਪ੍ਰੀਖਿਆਵਾਂ ਕੰਡਕਟ ਕਰਵਾਉਣ ਹਿੱਤ ਦਿੱਤੀ ਗਈ ਹੈ।ਸਕੂਲਾਂ ਦੇ ਪ੍ਰਬੰਧਕਾਂ/ਪ੍ਰਿੰਸੀਪਲਾਂ/ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਪ੍ਰੀਖਿਆਵਾਂ ਦੌਰਾਨ ਕੋਵਿਡ-19 ਸਬੰਧੀ ਹਦਾਇਤਾਂ ਦੀ ਪਾਲਣਾ ਅਤੇ ਸੋਸ਼ਲ ਡਿਸਟੈਂਸਿੰਗ ਤੇ ਸੈਨੀਟਾਈਜ਼ੇਸ਼ਨ ਆਦਿ ਦਾ ਢੁਕਵਾਂ ਪ੍ਰਬੰਧ ਯਕੀਨੀ ਬਣਾਇਆ ਜਾਵੇ।
Check Also
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ
ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …
Punjab Post Daily Online Newspaper & Print Media