ਅੰਮ੍ਰਿਤਸਰ, 8 ਅਪ੍ਰੈਲ (ਜਗਦੀਪ ਸਿੰਘ) – ਨਗਰ ਨਿਗਮ ਦੇ ਵਾਟਰ ਸਪਲਾਈ ਅਤੇ ਸੀਵਰੇਜ਼ ਵਿਭਾਗ ਵਲੋਂ ਮੇਅਰ ਕਰਮਜੀਤ ਸਿੰਘ ਰਿੰਟੂ, ਕਮਿਸ਼ਨਰ ਕੋਮਲ ਮਿੱਤਲ ਅਤੇ ਵਾਟਰ ਸਪਲਾਈ ਤੇ ਸੀਰਵੇਜ਼ ਸਬ ਕਮੇਟੀ ਦੇ ਚੇਅਰਮੈਨ ਮਹੇਸ਼ ਖੰਨਾ ਵਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਦੇ ਤਹਿਤ ਕੇਂਦਰੀ ਜੇਲ੍ਹ ਭਰਾੜੀਵਾਲ ਨੂੰ ਜੇਲ ਅੰਦਰ ਵਰਤੇ ਜਾ ਰਹੇ ਪਾਣੀ ਦਾ ਮਿਤੀ 1-3-2017 ਤੋਂ ਹੁਣ ਤੱਕ ਦਾ ਬਿੱਲ ਜਿਸ ਦੀ ਰਕਮ 1.04 ਕਰੋੜ ਰੁਪਏ ਬਣਦੀ ਸੀ ਭੇਜਿਆ ਗਿਆ ਸੀ।ਵਿਭਾਗ ਵਲੋਂ ਤਕਰੀਬਨ ਇਕ ਸਾਲ ਤੋਂ ਵੱਧ ਸਮੇਂ ਤੱਕ ਸਬੰਧਤ ਵਿਭਾਗ ਨਾਲ ਤਾਲਮੇਲ ਕੀਤਾ ਜਾਂਦਾ ਰਿਹਾ ਅਤੇ ਲੋੜੀਂਦੇ ਪੱਤਰ ਵਿਹਾਰ ਦੇ ਚੱਲਦਿਆਂ ਕੇਂਦਰੀ ਜੇਲ੍ਹ ਵਲੋਂ ਨਗਰ ਨਿਗਮ ਨੂੰ 1 ਕਰੋੜ 26 ਹਜ਼ਾਰ ਰੁਪਏ ਦੀ ਅਦਾਇਗੀ ਕੀਤੀ ਗਈ ਹੈ।
ਮੇਅਰ ਰਿੰਟੂ ਨੇ ਵਾਟਰ ਸਪਲਾਈ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਬਲਜੀਤ ਸਿੰਘ, ਸੁਪਰਡੈਂਟ ਰਜਿੰਦਰ ਸ਼ਰਮਾ ਅਤੇ ਜੇ.ਈ ਪਾਰਸ ਚਾਵਲਾ ਦੀ ਸਰਾਹਨਾ ਕਰਦਿਆਂ ਕਿਹਾ ਕਿ ਉਹ ਭਵਿੱਖ ਵਿੱਚ ਵੀ ਆਪਣੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਅਤੇ ਨਗਰ ਨਿਗਮ ਦੀ ਹਦੂਦ ‘ਚ ਪੈਂਦੇ ਬਾਕੀ ਸਰਕਾਰੀ ਅਦਾਰਿਆਂ ਵਿਰੁੱਧ ਲੰਬਿਤ ਪਏ ਬਕਾਏ ਦੀ ਵਸੂਲੀ ਵਿੱਤੀ ਸਾਲ 2021-22 ਵਿੱਚ ਕੀਤੀ ਜਾਣੀ ਯਕੀਨੀ ਬਣਾਉਣ।
ਉਨਾਂ ਨੇ ਨਗਰ ਨਿਗਮ ਦੇ ਹੋਰ ਵਿਭਾਗਾਂ ਨੂੰ ਹਦਾਇਤਾਂ ਕੀਤੀਆਂ ਕਿ ਸ਼ਹਿਰ ਵਿੱਚ ਲੱਗੇ ਹੋਏ ਨਜਾਇਜ਼ ਕੁਨੈਕਸ਼ਨਾਂ ਦੀ ਭਾਲ ਕੀਤੀ ਜਾਵੇ ਅਤੇ ਇਹਨਾਂ ਵਿਰੁੱਧ ਪੰਜਾਬ ਮਿਊਂਸਪਲ ਕਾਰਪੋਰੇਸ਼ਨ ਐਕਟ-1976 ਦੀ ਧਾਰਾ 189 ਅਧੀਨ ਕਾਰਵਾਈ ਕਰਦੇ ਹੋਏ ਕੁਨੈਕਸ਼ਨਾਂ ਨੂੰ ਕੱਟ ਦਿੱਤਾ ਜਾਵੇ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …