ਸੰਗਰੂਰ, 8 ਅਪ੍ਰੈਲ (ਲੌਂਗੋਵਾਲ) – ਪੱਤਰਕਾਰ ਜਗਸੀਰ ਲੌਂਗੋਵਾਲ ਦੇ ਛੋਟੇ ਭਰਾ ਇੰਦਰਜੀਤ ਸਿੰਘ ਜੋ ਕੇ 36 ਸਾਲ ਦੀ ਨੌਜਵਾਨ ਅਵਸਥਾ ਵਿੱਚ ਸੰਖੇਪ ਬਿਮਾਰੀ ਕਾਰਨ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ।ਉਨ੍ਹਾਂ ਨਮਿਤ ਸ੍ਰੀ ਸਹਿਜ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਸਥਾਨਕ ਗੁਰਦਵਾਰਾ ਸਾਹਿਬ ਬਾਬਾ ਆਲਾ ਸਿੰਘ ਦੀ ਢਾਬ ਪੱਤੀ ਵਡਿਆਣੀ ਵਿਖੇ ਹੋਇਆ।ਬਾਬਾ ਧਰਮ ਸਿੰਘ ਲੱਡਾ ਵਲੋਂ ਵੈਰਾਗਮਈ ਕੀਰਤਨ ਕਰਨ ਉਪਰੰਤ ਅੰਤਿਮ ਅਰਦਾਸ ਕੀਤੀ ਗਈ।
ਇਸ ਸਮੇਂ ਕਾਂਗਰਸ ਦੇ ਹਲਕਾ ਸੁਨਾਮ ਇੰਚਾਰਜ਼ ਮੈਡਮ ਦਾਮਨ ਥਿੰਦ ਬਾਜਵਾ, ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਰਾਜਿੰਦਰ ਸਿੰਘ ਰਾਜਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਹਲਕਾ ਸੁਨਾਮ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਆਗੂ ਅਮਨ ਅਰੋੜਾ, ਪੀ.ਆਰ.ਟੀ.ਸੀ ਦੇ ਸਾਬਕਾ ਵਾਈਸ ਚੇਅਰਮੈਨ ਅਤੇ ਵਰਕਿੰਗ ਕਮੇਟੀ ਮੈਂਬਰ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਨਰਜੀਤ ਸਿੰਘ ਖਡਿਆਲ, ਸੀਨੀਅਰ ਕਾਂਗਰਸੀ ਆਗੂ ਦਰਸ਼ਨ ਸਿੰਘ ਕਾਂਗੜਾ, ਕ੍ਰਾਂਤੀਕਾਰੀ ਸਮਾਜਵਾਦੀ ਪਾਰਟੀ ਆਰ.ਐਸ.ਪੀ ਦੇ ਸੂਬਾ ਸਕੱਤਰ ਕਾਮਰੇਡ ਕਰਨੈਲ ਸਿੰਘ ਇਕੋਲਾਹਾ, ਸੀਟੂ ਦੇ ਸੂਬਾਈ ਆਗੂ ਕਾਮਰੇਡ ਦਲਜੀਤ, ਗੋਰਾ, ਮਾਰਕੀਟ ਕਮੇਟੀ ਚੀਮਾ ਦੇ ਉਪ ਚੇਅਰਮੈਨ ਅਸ਼ੋਕ ਕੁਮਾਰ ਬਬਲੀ, ਕਾਂਗਰਸ ਦੇ ਸੀਨੀਅਰ ਆਗੂ ਅਤੇ ਨਗਰ ਕੌਂਸਲ ਲੌਂਗੋਵਾਲ ਦੇ ਸਾਬਕਾ ਪ੍ਰਧਾਨ ਮੇਲਾ ਸਿੰਘ ਸੂਬੇਦਾਰ, ਕਾਂਗਰਸ ਦੇ ਸਿਟੀ ਪ੍ਰਧਾਨ ਵਿਜੈ ਗੋਇਲ, ਨੌਜਵਾਨ ਕਾਂਗਰਸੀ ਆਗੂ ਬਬਲੂ ਸਿੰਗਲਾ, ਬੀਬੀ ਭਾਨੀ ਸਕੂਲ ਦੇ ਚੇਅਰਮੈਨ ਗੁਰਜੰਟ ਸਿੰਘ, ਕਾਂਗਰਸੀ ਆਗੂ ਗੁਰਮੇਲ ਸਿੰਘ ਚੋਟੀਆਂ, ਕਾਂਗਰਸੀ ਆਗੂ ਬਲਵੰਤ ਸਿੰਘ ਗੁੰਮਟੀ ਵਾਲਾ, ਕੌਂਸਲਰ ਨਸੀਬ ਕੌਰ ਚੋਟੀਆਂ, ਕੌਂਸਲਰ ਕਾਲਾ ਸਿੰਘ, ਕੌਂਸਲਰ ਸ਼ੁਕਰਪਾਲ ਸਿੰਘ, ਸੀਨੀਅਰ ਆਗੂ ਸਿਸ਼ਨਪਾਲ ਗਰਗ, ਕੌਂਸਲਰ ਰਣਜੀਤ ਸਿੰਘ ਕੂਕਾ, ਕੌਂਸਲਰ ਗੁਰਮੀਤ ਸਿੰਘ ਲੱਲੀ, ਨਗਰ ਕੌਂਸਲ ਦੇ ਸਾਬਕਾ ਮੀਤ ਪ੍ਰਧਾਨ ਨਰਿੰਦਰ ਸਿੰਘ ਨੰਦੂ, ਕੌਂਸਲਰ ਜਗਜੀਤ ਸਿੰਘ ਕਾਲਾ ਦੁਲਟ, ਸੀਨੀਅਰ ਕਾਂਗਰਸੀ ਆਗੂ ਬੁੱਧ ਰਾਮ ਗਰਗ, ਕਾਂਗਰਸੀ ਆਗੂ ਅਮ੍ਰਿਤਪਾਲ ਸਿੰਗਲਾ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਸਰਕਲ ਲੌਂਗੋਵਾਲ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਸਿੱਧੂ ਤਰਕਸ਼ੀਲ ਸੁਸਾਇਟੀ ਦੇ ਆਗੂ ਮਾਸਟਰ ਬਲਵੀਰ ਚੰਦ ਲੌਂਗੋਵਾਲ, ਕਮਲਜੀਤ ਸਿੰਘ, ਬੀਰਬਲ ਸਿੰਘ, ਸਲਾਈਟ ਮੁਲਾਜ਼ਮ ਜਥੇਬੰਦੀ ਦੇ ਪ੍ਰਧਾਨ ਜੁਝਾਰ ਲੌਂਗੋਵਾਲ, ਕਾਂਗਰਸ ਜ਼ਿਲ੍ਹਾ ਤਾਲਮੇਲ ਸੈਲ ਦੇ ਚੇਅਰਮੈਨ ਸੂਰਜ ਭਾਨ ਬਬਲੀ ਢੱਡਰੀਆਂ, ਪੱਤਰਕਾਰ ਦੇਵਿੰਦਰ ਵਸ਼ਿਸ਼ਟ, ਸ਼ੇਰ ਸਿੰਘ ਖੰਨਾ, ਵਿਨੋਦ ਸ਼ਰਮਾ, ਸੁਖਪਾਲ ਦੌਸੜ, ਵਿਜੈ ਸ਼ਰਮਾ, ਰਵੀ ਸ਼ਰਮਾ, ਕੁਲਦੀਪ ਅੱਤਰੀ, ਪ੍ਰਦੀਪ ਸੱਪਲ, ਹਰਪਾਲ ਸਿੰਘ, ਬਲਜਿੰਦਰ ਚੌਹਾਨ, ਗੋਪਾਲ ਮਿੱਤਲ, ਮੱਖਣ ਸ਼ਾਹਪੁਰ, ਗੁਰਸੇਵਕ ਰਾਏਕੋਟ, ਮਨੀ ਸਰਾਓ, ਐਡਵੋਕੇਟ ਹਰਪ੍ਰੀਤ ਸਿੰਘ ਹੰਝਰਾ, ਜਸਵਿੰਦਰ ਸਰਮਾ ਪ੍ਧਾਨ ਲੋਕ ਸੇਵਾ ਸਹਾਰਾ ਕਲੱਬ ਚੀਮਾਂ ਤੇ ਅਤੇ ਗਿਣਤੀ ‘ਚ ਇਲਾਕੇ ਦੀਆਂ ਸੰਗਤਾਂ ਨੇ ਅੰਤਿਮ ਅਰਦਾਸ ਵਿੱਚ ਪਹੁੰਚ ਕੇ ਸਵਰਗੀ ਇੰਦਰਜੀਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …