ਕਿਹਾ, ਜਨਤਾ ਨਾਲ ਕੀਤੇ ਚੋਣ ਵਾਅਦਿਆਂ ਤੋਂ ਭੱਜ ਰਹੀ ਹੈ ਕੈਪਟਨ ਸਰਕਾਰ
ਸੰਗਰੂਰ, 8 ਅਪ੍ਰੈਲ (ਜਗਸੀਰ ਲੌਂਗੋਵਾਲ) – ਕੈਪਟਨ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ 2017 ਦੀਆਂ ਵਿਧਾਨ ਸਭਾ ਚੋਣਾਂ ਵੇਲੇ ਪਵਿੱਤਰ ਗੁਟਕਾ ਸਾਹਿਬ ਦੀ ਸੌਂਹ ਚੁੱਕ ਕੇ ਜਨਤਾ ਨਾਲ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ।ਬਹੁਜਨ ਸਮਾਜ ਪਾਰਟੀ ਵਿਧਾਨ ਸਭਾ ਹਲਕਾ ਸੁਨਾਮ ਦੇ ਜਨਰਲ ਸੈਕਟਰੀ ਤੇ ਯੂਥ ਆਗੂ ਕਸ਼ਮੀਰਾ ਸਿੰਘ ਲੌਂਗੋਵਾਲ ਨੇ ਜਾਰੀ ਬਿਆਨ ਵਿੱਚ ਇੰਨਾ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਕਾਂਗਰਸ ਨੇ ਘਰ ਘਰ ਨੌਕਰੀ, ਬੇਰੋਜ਼ਗਾਰ ਭੱਤਾ 2500, ਪੈਨਸ਼ਨ 2500, ਗਰੀਬ ਮਜ਼ਦੂਰਾਂ ਦਾ ਕਰਜ਼ਾ ਮਾਫ ਕਰਨ, ਸੱਸਤੀ ਬਿਜਲੀ, ਸੱਸਤਾ ਪੈਟਰੋਲ ਡੀਜ਼ਲ, ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਦੇ ਦੋਸ਼ੀਆਂ ਨੂੰ ਫੜਨ ਆਦਿ ਦੇ ਅਨੇਕਾਂ ਵਾਅਦੇ ਲੋਕਾਂ ਨਾਲ ਕੀਤੇ ਸਨ।ਜਿਨ੍ਹਾਂ ਨੂੰ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ।ਉਨ੍ਹਾਂ ਕਿਹਾ ਕਿ 14 ਅਪ੍ਰੈਲ ਨੂੰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਵਿਧਾਨ ਸਭਾ ਹਲਕਾ ਸੁਨਾਮ ਵਲੋਂ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ।
ਕਸ਼ਮੀਰਾ ਸਿੰਘ ਨੇ ਕਿਹਾ ਕਿ ਬਹੁਜਨ ਸਮਾਜ ਪਾਰਟੀ ਦੀ 2 ਅਪ੍ਰੈਲ ਨੂੰ ਬੇਗਮਪੁਰਾ ਪਾਤਸ਼ਾਹੀ ਬਣਾਓ ਰੈਲੀ ਦੇ ਵਿਸ਼ਾਲ ਇਕੱਠ ਨੇ ਸਾਬਤ ਕਰ ਦਿੱਤਾ ਹੈ ਕਿ ਆਉਣ ਵਾਲੀਆਂ 2022 ਦੀ ਵਿਧਾਨ ਸਭਾ ਚੋਣਾਂ ਵਿੱਚ ਬਸਪਾ ਸੂਬੇ ‘ਚ ਸਰਕਾਰ ਬਣਾਏਗੀ, ਕਿਉਂਕਿ ਪੰਜਾਬ ਦੇ ਹਰ ਵਰਗ ਦੇ ਲੋਕ ਵੱਡੀ ਪੱਧਰ ‘ਤੇ ਬਸਪਾ ਨਾਲ ਜੁੜ ਰਹੇ ਹਨ।