Thursday, July 23, 2026

ਬੀ.ਡੀ.ਪੀ.ਓ ਦਫਤਰ ਰਈਆ ‘ਚ ਲੱਗੇ ਰੋਜ਼ਗਾਰ ਮੇਲੇ ਦੌਰਾਨ 67 ਨੌਜਵਾਨਾਂ ਦੀ ਨੌਕਰੀ ਲਈ ਹੋਈ ਚੋਣ

ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦੇ ਦਿਸ਼ਾ ਨਿਰਦੇਸ਼ਾਂ ‘ਤੇ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਬੀ.ਡੀ.ਪੀ.ਓ ਦਫਤਰ ਰਈਆ ਵਿਖੇ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ 139 ਪ੍ਰਾਰਥੀਆਂ ਨੇ ਭਾਗ ਲਿਆ।ਮੇਲੇ ਵਿੱਚ ਵੱਖ-ਵੱਖ ਕੰਪਨੀਆਂ ਦੇ ਨੁਮਾਇੰਦਿਆਂ ਵਲੋਂ 67 ਪ੍ਰਾਰਥੀਆਂ ਦੀ ਨੌਕਰੀ ਲਈ ਚੋਣ ਕੀਤੀ ਗਈ।
                     ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਣਬੀਰ ਸਿੰਘ ਮੂਧਲ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਅਪ੍ਰੈਲ-2021 ਮਹੀਨੇ ਦੌਰਾਨ 9 ਰੋਜ਼ਗਾਰ ਮੇਲੇ ਲਗਾਏ ਜਾਣਗੇ ਅਤੇ ਅਗਲਾ ਰੋਜ਼ਗਾਰ ਮੇਲਾ 12 ਅਪ੍ਰੈਲ ਨੂੰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਨੇੜੇ ਜਿਲ੍ਹਾ ਕਚਿਹਰੀਆਂ ਵਿਖੇ ਲਗਾਇਆ ਜਾਵੇਗਾ।
                   ਬਿਊਰੋ ਦੇ ਡਿਪਟੀ ਡਾਇਰੈਕਟਰ ਵਿਕਰਮ ਜੀਤ ਨੇ ਦੱਸਿਆ ਕਿ ਇਹ ਰੋਜ਼ਗਾਰ ਮੇਲਾ ਕੋਵਿਡ-19 ਦੀਆਂ ਹਦਾਇਤਾਂ ਜਿਵੇਂ ਮਾਸਕ ਪਾਉਣਾ, ਹੈਂਡ ਸੈਨੇਟਾਈਜ ਕਰਨਾ ਤੇ ਦੋ ਗਜ਼ ਦੀ ਦੂਰੀ ਸਬੰਧੀ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਲਗਾਇਆ ਗਿਆ।ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਬਿਊਰੋ ਦੇ ਡਿਪਟੀ ਸੀ.ਈ.ਓ ਸਤਿੰਦਰ ਸਿੰਘ, ਕੈਰੀਅਰ ਕੌਂਸਲਰ ਭਾਰਤੀ ਸ਼ਰਮਾ ਆਦਿ ਹਾਜ਼ਰ ਸਨ।

Check Also

ਵਿਧਾਇਕ ਡਾ. ਗੁਪਤਾ ਨੇ ‘ਲੋਕ ਮਿਲਨੀ’ ਪ੍ਰੋਗਰਾਮ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ

50 ਤੋਂ ਵੱਧ ਪਰਿਵਾਰ ਰਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅੰਮ੍ਰਿਤਸਰ, …