Tuesday, April 28, 2026

ਅਫਵਾਹਾਂ ਤੋਂ ਬਚੋ ਕਰੋਨਾ ਵੈਕਸੀਨ ਜਰੂਰ ਲਗਵਾਓ-ਸੋਨੀ

ਉਧਮ ਸਿੰਘ ਸੁਸਾਇਟੀ ਨੂੰ 2.5 ਲੱਖ ਤੇ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਨੂੰ ਦਿੱਤਾ ਇਕ ਲੱਖ

ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ) – ਕਰੋਨਾ ਦੀ ਦੂਜੀ ਲਹਿਰ ਕਾਫੀ ਤੇਜੀ ਨਾਲ ਫੈਲ ਰਹੀ ਹੈ ਅਤੇ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਸਿਹਤ ਵਿਭਾਗ ਦੁਆਰਾ ਦਿੱਤੀਆਂ ਗਈਆਂ ਸਾਵਧਾਨੀਆਂ ਦੀ ਪਾਲਣਾ ਜਰੂਰ ਕਰਨ ਅਤੇ ਅਫਵਾਹਾਂ ਤੋਂ ਬਚ ਕੇ ਕਰੋਨਾ ਵੈਕਸੀਨ ਜਰੂਰ ਲਗਾਉਣ, ਇਹ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਇਸ ਨੂੰ ਲਗਾਉਣ ਨਾਲ ਕਰੋਨਾ ਹੋਣ ਤੇ ਵੀ ਵਿਅਕਤੀ ਦੀ ਜਾਨ ਬਚ ਸਕਦੀ ਹੈ।ਡਾਕਟਰੀ ਸਿਖਿਆ ਤੇ ਖੋਜ ਮੰਤਰੀ ਇਨ੍ਹਾਂ ਓਮ ਪ੍ਰਕਾਸ਼ ਸੋਨੀ ਨੇ ਇਹਨਾਂ ਸਬਦਾਂ ਦਾ ਪ੍ਰਗਟਾਵਾ ਆਪਣੇ ਨਿਵਾਸ ‘ਤੇ ਸ਼ਹੀਦ ਉਧਮ ਸਿੰਘ ਸੁਸਾਇਟੀ ਨੂੰ 2.5 ਲੱਖ ਰੁਪਏ ਅਤੇ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਨੂੰ ਇਕ ਲੱਖ ਰੁਪੲੈ ਦਾ ਚੈਕ ਭੇਂਟ ਕਰਨ ਸਮੇਂ ਕੀਤਾ।
                   ਸੋਨੀ ਨੇ ਕਿਹਾ ਕਿ ਸਰਕਾਰ ਵੱਲੋਂ ਜੋ ਨਵੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ ਉਹ ਲੋਕਾਂ ਹਿੱਤ ਨੂੰ ਧਿਆਨ ਵਿੱਚ ਰੱਖ ਕੇ ਹੀ ਲਗਾਈਆਂ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਅਸੀਂ ਸਾਰਿਆਂ ਨੇ ਕਰੋਨਾ ਮਹਾਂਮਾਰੀ ਦੀ ਪਹਿਲੀ ਲਹਿਰ ‘ਤੇ ਜਿੱਤ ਪ੍ਰਾਪਤ ਕੀਤੀ ਹੈ, ਉਸੇ ਤਰ੍ਹਾਂ ਹੀ ਦੂਜੀ ਲਹਿਰ ‘ਤੇ ਵੀ ਜਿੱਤ ਪ੍ਰਾਪਤ ਕਰਨੀ ਹੈ।
                           ਇਸ ਮੌਕੇ ਕੌਸਲਰ ਵਿਕਾਸ ਸੋਨੀ, ਸੁਰਿੰਦਰ ਛਿੰਦਾ, ਮਹੇਸ਼ ਖੰਨਾ, ਪਰਜੀਤ ਸਿੰਘ ਚੋਪੜਾ, ਸੁਨੀਲ ਕੁਮਾਰ ਕਾਉਂਟੀ, ਦੀਪ ਸਿੰਘ, ਸਤਿੰਦਰ ਸਿੰਘ, ਹਰਜਿੰਦਰ ਸਿੰਘ ਕਾਕਾ ਤੇ ਸਤਨਾਮ ਸਿੰਘ ਵੀ ਹਾਜ਼ਰ ਸਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …