Monday, December 23, 2024

400 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਮੇਅਰ ਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਦੀ ਮੀਟਿੰਗ

ਅੰਮ੍ਰਿਤਸਰ, 9 ਅਪ੍ਰੈਲ (ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਮੇਅਰ ਕਰਮਜੀਤ ਸਿੰਘ ਰਿੰਟੂ, ਕਮਿਸ਼ਨਰ ਮੈਡਮ ਕੋਮਲ ਮਿੱਤਲ, ਏ.ਸੀ.ਪੀ ਟ੍ਰੈਫਿਕ ਮੈਡਮ ਜਸਸੰਤ ਕੌਰ ਅਤੇ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਮੁਲਾਕਤ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਨੇ ਸ਼ਤਾਬਦੀ ਸਮਾਗਮਾਂ ਸਮੇਂ ਸੰਗਤਾਂ ਦੀ ਆਮਦ ਨੂੰ ਮੁੱਖ ਰੱਖਦਿਆਂ ਟ੍ਰੈਫਿਕ ਅਤੇ ਹੋਰ ਲੋੜੀਂਦੇ ਪ੍ਰਬੰਧ ਕਰਨ ਦੀ ਅਪੀਲ ਕੀਤੀ।ਮੁੱਖ ਸਕੱਤਰ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਸ਼ਹਿਰ ਦੀਆਂ ਸਰਕਾਰੀ ਇਮਾਰਤਾਂ ’ਤੇ ਲਾਈਟਿੰਗ ਕਰਵਾਈ ਜਾਵੇ।ਇਸ ਦੇ ਨਾਲ ਹੀ ਉਨ੍ਹਾਂ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਨੂੰ ਆਉਂਦੇ ਰਸਤਿਆਂ ਦੀ ਸਾਫ਼ ਸਫ਼ਾਈ ’ਤੇ ਵਿਸ਼ੇਸ਼ ਧਿਆਨ ਦੇਣ ਲਈ ਕਿਹਾ।
                     ਮੇਅਰ ਰਿੰਟੂ ਨੇ ਕਿਹਾ ਕਿ ਸਾਡੀ ਖੁਸ਼ਕਿਸਮਤੀ ਹੈ ਕਿ ਸ਼ਤਾਬਦੀਆਂ ਸਮਾਗਮਾਂ ਸਮੇਂ ਸਾਨੂੰ ਸੇਵਾ ਕਰਨ ਦਾ ਮੌਕਾ ਮਿਲਿਆ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਲੱਗੀ ਹਰ ਸੇਵਾ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ।ਮੇਅਰ ਰਿੰਟੂ ਨੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੂੰ ਭਰੋਸਾ ਦਵਾਇਆ ਕਿ ਉਹ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਕਾਰਪੋਰੇਸ਼ਨ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦੇਣਗੇ।ਉਨ੍ਹਾਂ ਕਿਹਾ ਕਿ ਸ਼ਤਾਬਦੀ ਸਮਾਗਮਾਂ ਸਮੇਂ ਕਾਰਪੋਰੇਸ਼ਨ ਦੀਆਂ ਸਮੂਹ ਇਮਾਰਤਾਂ ’ਤੇ ਲਾਈਟਿੰਗ ਕਰਵਾਈ ਜਾਵੇਗੀ।ਇਸੇ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਕਰਮਜੀਤ ਸਿੰਘ ਰਿੰਟੂ, ਕਮਿਸ਼ਨਰ ਮੈਡਲ ਕੋਮਲ ਮਿੱਤਲ, ਏ.ਸੀ.ਪੀ ਮੈਡਮ ਜਸਵੰਤ ਕੌਰ ਸਮੇਤ ਹੋਰ ਅਧਿਕਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।
                  ਮੁਲਾਕਾਤ ਦੌਰਾਨ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਗੁਰਿੰਦਰ ਸਿੰਘ ਮਥੇਰਵਾਲ, ਓ.ਐਸ.ਡੀ ਡਾ. ਅਮਰੀਕ ਸਿੰਘ ਲਤੀਫਪੁਰ, ਮਲਕੀਤ ਸਿੰਘ ਬਹਿੜਵਾਲ, ਮੇਜਰ ਸਿੰਘ, ਐਸ.ਡੀ.ਓ ਨਗਰ ਨਿਗਮ ਰਾਜਿੰਦਰ ਸਿੰਘ, ਨਿਗਰਾਨ ਇੰਜੀ: ਅਨੁਰਾਗ ਮਹਾਜਨ ਆਦਿ ਮੌਜੂਦ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …