ਅੰਮ੍ਰਿਤਸਰ, 9 ਅਪ੍ਰੈਲ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਸਿੰਘ ਸਭਾ ਬਹਾਦਰਗੜ੍ਹ ਹਰਿਆਣਾ ਤੋਂ ਅਗਲੇ ਪੜਾਅ ਦਿੱਲੀ ਲਈ ਰਵਾਨਾ ਹੋਇਆ। ਰਵਾਨਗੀ ਤੋਂ ਪਹਿਲਾਂ ਸਜੇ ਦੀਵਾਨ ਵਿਚ ਰਾਗੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਨਗਰ ਕੀਰਤਨ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਗੁਰੂ ਬਖ਼ਸ਼ਿਸ਼ ਸਿਰਪਾਓ ਦਿੱਤੇ ਗਏ।
ਨਗਰ ਕੀਰਤਨ ਦੀ ਰਵਾਨਗੀ ਸਮੇਂ ਹਾਜ਼ਰ ਸੰਗਤਾਂ ਨੇ ਪਾਲਕੀ ਸਾਹਿਬ ਉਪਰ ਫੁੱਲਾਂ ਦੀ ਵਰਖਾ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਤਿਕਾਰ ਭੇਟ ਕੀਤਾ।ਰਸਤੇ ਵਿਚ ਵੱਖ-ਵੱਖ ਥਾਵਾਂ ’ਤੇ ਸੰਗਤਾਂ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਅਤੇ ਵੱਖ-ਵੱਖ ਥਾਵਾਂ ’ਤੇ ਲੰਗਰ ਵੀ ਲਗਾਏ ਗਏ ਸਨ।
ਇਸ ਮੌਕੇ ਹਰਿਆਣਾ ਸਿੱਖ ਮਿਸ਼ਨ ਦੇ ਇੰਚਾਰਜ ਮੰਗਪ੍ਰੀਤ ਸਿੰਘ, ਜਸਬੀਰ ਸਿੰਘ ਜੱਸੀ ਸਹਾਇਕ ਇੰਚਾਰਜ ਦਿੱਲੀ ਮਿਸ਼ਨ, ਸੁਪਰਵਾਈਜ਼ਰ ਹਰਭਜਨ ਸਿੰਘ ਤੇ ਜਰਨੈਲ ਸਿੰਘ, ਪਰਮਜੀਤ ਸਿੰਘ, ਅਮਰਜੀਤ ਸਿੰਘ, ਟਹਿਲ ਸਿੰਘ ਆਦਿ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …