ਅੰਮ੍ਰਿਤਸਰ, 9 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਕੇ ਮਹਿਲ ਤੋਂ ਆਰੰਭ ਹੋਇਆ ਨਗਰ ਕੀਰਤਨ ਵੱਖ ਵੱਖ ਪੜਾਵਾਂ ਤੋਂ ਹੁੰਦਾ ਹੋਇਆ ਅੱਜ ਦਿੱਲੀ ਪੁੱਜਾ।ਨਗਰ ਕੀਰਤਨ ਦੇ ਦਿੱਲੀ ਪਹੁੰਚਣ ਸਮੇਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਦਿੱਲੀ ਦੀਆਂ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ। ਇਸੇ ਦੌਰਾਨ ਦਿੱਲੀ ਦੀਆਂ ਵੱਖ-ਵੱਖ ਸਭਾ-ਸੁਸਾਇਟੀਆਂ, ਗੁਰਦੁਆਰਾ ਕਮੇਟੀਆਂ ਅਤੇ ਕਾਰਸੇਵਾ ਸੰਪ੍ਰਦਾਵਾਂ ਨੇ ਵੀ ਨਗਰ ਕੀਰਤਨ ਦਾ ਸਵਾਗਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸਿਮਰਜੀਤ ਸਿੰਘ, ਹਰਿਆਣਾ ਸਿੱਖ ਮਿਸ਼ਨ ਦੇ ਇੰਚਾਰਜ਼ ਮੰਗਪ੍ਰੀਤ ਸਿੰਘ, ਸਿੱਖ ਮਿਸ਼ਨ ਦਿੱਲੀ ਦੇ ਇੰਚਾਰਜ ਸੁਰਿੰਦਰਪਾਲ ਸਿੰਘ ਸਮਾਣਾ ਤੇ ਸਹਾਇਕ ਇੰਚਾਰਜ ਜਸਵਿੰਦਰ ਸਿੰਘ ਜੱਸੀ ਅਤੇ ਵੱਡੀ ਸੰਗਤ ਮੌਜੂਦ ਸੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …