Thursday, October 15, 2026

ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਲਗਾਇਆ ਕੋਰੋਨਾ ਟੈਸਟ ਸਬੰਧੀ ਕੈਂਪ

ਅੰਮ੍ਰਿਤਸਰ, 9 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੇ ਕੋਰੋਨਾ ਟੈਸਟ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ 2 ਦਿਨਾਂ ਕੈਂਪ ਲਗਾਇਆ ਗਿਆ। ਦੱਸਣਯੋਗ ਹੈ ਕਿ ਸਿਹਤ ਵਿਭਾਗ ਦੀਆਂ ਅਦਾਇਤਾਂ ਅਨੁਸਾਰ ਦੂਜੇ ਦੇਸ਼ ਵਿਚ ਜਾਣ ਲਈ 72 ਘੰਟੇ ਪਹਿਲਾਂ ਕੋਰੋਨਾ ਟੈਸਟ ਕਰਵਾਉਣਾ ਲਾਜ਼ਮੀ ਹੈ। ਜਿਸ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ 9 ਤੇ 10 ਅਪ੍ਰੈਲ ਨੂੰ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੇ ਬਿਲਕੁਲ ਫ੍ਰੀ ਕੋਰੋਨਾ ਟੈਸਟ ਕੀਤੇ ਜਾ ਰਹੇ। ਬਹੁਤ ਸਾਰੇ ਸ਼ਰਧਾਲੂਆਂ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਕੋਰੋਨਾ ਟੈਸਟ ਕਰਵਾਉਣ ਲਈ ਪੁੱਜੇ ਹੋਏ ਸਨ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …