ਨਵਾਂਸ਼ਹਿਰ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਮਾਨਯੋਗ ਜਸਟਿਸ ਅਜੈ ਤਿਵਾੜੀ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੁਹਾਲੀ
ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਅਦਾਲਤੀ ਤੇ ਪ੍ਰੀ-ਲਿਟੀਗੇਟਿਵ ਪੜਾਅ ’ਤੇ ਆਏ ਰਾਜੀਨਾਮਾ ਹੋਣ ਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ ਅੱਜ 10 ਅਪ੍ਰੈਲ 2021 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ। ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿਚ ਕ੍ਰਿਮੀਨਲ ਕਪਾਊਂਡੇਬਲ ਕੇਸ, ਚੈਕ ਬਾੳੂਂਸ ਨਾਲ ਸਬੰਧਤ ਕੇਸ, ਮੈਟਰ ਐਕਸੀਡੈਂਟ ਕਲੇਮ, ਟ੍ਰਿਬਿਊਨਲ ਨਾਲ ਸਬੰਧਤ ਕੇਸ, ਵਿਵਾਹਿਕ ਝਗੜੇ, ਟ੍ਰੈਫਿਕ ਚਲਾਨ, ਲੇਬਰ ਝਗੜੇ, ਬਿਜਲੀ ਤੇ ਪਾਣੀ ਦੇ ਬਿੱਲ, ਬੈਂਕਾਂ ਦੇ ਕੇਸ, ਬੀ.ਐਸ.ਐਨ.ਐਲ ਅਤੇ ਹੋਰ ਕੇਸਾਂ ਦੀ ਸੁਣਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਲੋਕ ਅਦਾਲਤ ਵਿਚ ਕੇਸ ਲਗਾਉਣ ਲਈ ਜੇਕਰ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਵਾਂਸ਼ਹਿਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।ਉਨ੍ਹਾਂ ਦੱਸਿਆ ਕਿ ਲੋਕ ਅਦਾਲਤਾਂ ਦੇ ਫ਼ੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਫ਼ੈਸਲੇ ਦੇ ਖਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ।ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕੇਸਾਂ ਦਾ ਲੋਕ ਅਦਾਲਤ ਵਿਚ ਫ਼ੈਸਲਾ ਕਰਵਾ ਕੇ ਵੱਧ ਤੋਂ ਵੱਧ ਲਾਭ ਉਠਾਉਣ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media