ਨਵਾਂਸ਼ਹਿਰ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਵਿਧਾਇਕ ਅੰਗਦ ਸਿੰਘ ਨੇ ਹਲਕੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਦੌਰਾਨ
ਗੁਰਦੁਆਰਾ ਮੰਜੀ ਸਾਹਿਬ ਵਾਲੀ ਸੜਕ ਦੇ ਚੱਲ ਰਹੇ ਨਿਰਮਾਣ ਕਾਰਜ ਦਾ ਜਾਇਜ਼ਾ ਲਿਆ।ਇਸ ਸੜਕ ਦਾ ਨਿਰਮਾਣ ਕਾਰਜ ਪਿਛਲੇ ਕਾਫੀ ਸਮੇਂ ਤੋਂ ਲਟਕਿਆ ਹੋਇਆ ਸੀ, ਜਿਸ ਕਾਰਨ ਇਲਾਕਾ ਵਾਸੀਆਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।ਇਸ ਦੌਰਾਨ ਉਨ੍ਹਾਂ ਹਦਾਇਤ ਕੀਤੀ ਕਿ ਨਿਰਮਾਣ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਇਨ੍ਹਾਂ ਲਈ ਉੱਚ ਮਿਆਰੀ ਮਟੀਰੀਅਲ ਵਰਤਿਆ ਜਾਵੇ। ਇਸ ਦੌਰਾਨ ਉਨ੍ਹਾਂ ਇਲਾਕਾ ਵਾਸੀਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਮੌਕੇ ’ਤੇ ਹੀ ਸਬੰਧਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ।
ਉਨ੍ਹਾਂ ਕਿਹਾ ਕਿ ਨਵਾਂਸ਼ਹਿਰ ਹਲਕੇ ਦੇ ਸਰਬਪੱਖੀ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾ ਰਹੀ।ਇਸ ਤੋਂ ਇਲਾਵਾ ਸਾਰੀਆਂ ਮੁੱਖ ਸੜਕਾਂ ਦੀ ਨੁਹਾਰ ਬਦਲੀ ਗਈ ਹੈ ਅਤੇ ਪਿੰਡਾਂ ਦੀਆਂ ਸੜਕਾਂ ਦਾ ਕਾਇਆ ਕਲਪ ਕੀਤਾ ਜਾ ਰਿਹਾ ਹੈ।
ਇਸ ਮੌਕੇ ਵਾਰਡ ਨੰਬਰ 19 ਦੇ ਕੌਂਸਲਰ ਜਸਵੀਰ ਕੌਰ, ਗੁਰਮਿੰਦਰ ਸਿੰਘ ਬਡਵਾਲ, ਬਲਵਿੰਦਰ ਭੁੰਬਲਾ, ਹੈਪੀ ਭਾਟੀਆ, ਜਤਿੰਦਰ ਬਾਲੀ, ਰਾਜਵਿੰਦਰ ਹੀਰ, ਕੁਲਵਿੰਦਰ ਅਟਵਾਲ, ਬਹਾਦਰ ਸਿੰਘ, ਨਿਰਮਲ ਸਿੰਘ, ਕੁਲਵੀਰ ਸਿੰਘ, ਹਰਪ੍ਰੀਤ ਸਿੰਘ, ਬਲਵਿੰਦਰ ਮਹੇ ਅਤੇ ਇਲਾਕੇ ਦੀਆਂ ਉੱਘੀਆਂ ਸ਼ਖਸੀਅਤਾਂ ਹਾਜ਼ਰ ਸਨ।
Check Also
ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ
ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …
Punjab Post Daily Online Newspaper & Print Media