ਪਠਾਨਕੋਟ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਐਲਾਨੇ “ਕਾਮਯਾਬ ਕਿਸਾਨ ਖੁਸ਼ਹਾਲ ਪੰਜਾਬ” ਪ੍ਰੋਗਰਾਮ ਦੀ ਕਾਮਯਾਬੀ ਲਈ
ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਸੁਖਦੇਵ ਸਿੰਘ ਸਿੱਧੂ ਵਲੋਂ ਜਾਰੀ ਹੁਕਮਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵੱਲੋਂ 30 ਅਪ੍ਰੈਲ ਤੱਕ 17 ਕਿਸਾਨ ਜਾਗਰੁਕਤਾ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ।ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਸ਼ੁਰੂ ਕੀਤੀ ਸਾਉਣੀ ਮੁਹਿੰਮ ਤਹਿਤ ਪਿੰਡ ਸਮਰਾਲਾ ਵਿੱਚ ਲਗਾਏ ਕੈਂਪ ‘ਚ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਹੇ।ਇਸ ਮੁਹਿੰਮ ਦੌਰਾਨ ਹਰੇਕ 10 ਪਿੰਡਾਂ ਦੇ ਸਮੁਹ ਪਿੱਛੇ ਇੱਕ ਜਾਗਰੁਕਤਾ ਕੈਂਪ ਲਗਾਇਆ ਜਾਵੇਗਾ ਅਤੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੀਆਂ ਤਕਨੀਕਾਂ, ਫਸਲਾਂ ਦੀ ਰਹਿੰਦ ਖੂੰਹਦ ਦੀ ਸਾਂਭ ਸੰਭਾਲ, ਮੱਕੀ ਅਤੇ ਗੰਨੇ ਦੀ ਕਾਸ਼ਤ ਦੀਆਂ ਨਵੀਨਤਮ ਤਕਨੀਕਾਂ, ਰੇਨ ਗੰਨ ਤਕਨਾਲੋਜੀ, ਸਮੂਹਾਂ ਵਿੱਚ ਸੰਗਠਿਤ ਹੋ ਕੇ ਖੇਤੀ ਕਰਨ, ਜੈਵਿਕ ਖੇਤੀ ਬਾਰੇ ਤਕਨੀਕੀ ਜਾਣਕਾਰੀ ਦਿੱਤੀ ਜਾਵੇਗੀ।ਗੁਰਦਿੱਤ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਦੇ ਪ੍ਰਬੰਧਾਂ ਹੇਠ ਲਗਾਏ ਜਾਗਰੁਕਤਾ ਕੈਂਪ ‘ਚ ਸੁਭਾਸ਼ ਚੰਦਰ ਖੇਤੀਬਾੜੀ ਵਿਸਥਾਰ ਅਫਸਰ, ਨਿਰਪਜੀਤ ਕੁਮਾਰ, ਮਨਜੀਤ ਕੌਰ ਖੇਤੀ ਉਪ ਨਿਰੀਖਕ, ਬਲਵਿੰਦਰ ਕੁਮਾਰ, ਅਮਨਦੀਪ ਸਿੰਘ ਸਹਾਇਕ ਤਕਨਾਲੋਜੀ ਪ੍ਰਬੰਧਕ (ਆਤਮਾ), ਰਾਮੇਸ਼ ਕੁਮਾਰ ਲੰਬੜਦਾਰ, ਸਰਪੰਚ ਬਲਵਿੰਦਰ ਸਿੰਘ ਸੁਖਾਲ ਗੜ ਅਤੇ ਸਰਪੰਚ ਸਮਰਾਲਾ ਸਮੇਤ ਵੱਡੀ ਗਿਣਤੀ ‘ਚ ਕਿਸਾਨ ਹਾਜ਼ਰ ਸਨ।
ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਕੋਵਿਡ -19 ਦਾ ਖਤਰਾ ਲਗਾਤਾਰ ਵਧ ਰਿਹਾ ਹੈ।ਉਨਾਂ ਕਿਹਾ ਕਿ ਇਸ ਬਿਮਾਰੀ ਤੋਂ ਬਚਣ ਲਈ ਸਾਨੂੰ ਸਾਰਿਆਂ ਨੂੰ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ।45 ਸਾਲ ਤੋਂ ਵੱਧ ਉਮਰ ਦੇ ਹਰੇਕ ਵਿਅਕਤੀ ਨੂੰ ਬਿਨਾਂ ਕਿਸੇ ਡਰ ਤੋਂ ਜਲਦ ਤੋਂ ਜਲਦ ਟੀਕਾਕਰਣ ਕਰਵਾ ਲੈਣਾ ਚਾਹੀਦਾ ਹੈ।
Check Also
ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ
ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …
Punjab Post Daily Online Newspaper & Print Media