ਜਿਲ੍ਹਾ ਪਠਾਨਕੋਟ ‘ਚ 60792 ਮੀਟਰਿਕ ਟਨ ਕਣਕ ਦੀ ਆਮਦ ਹੋਣ ਦਾ ਅਨੁਮਾਨ
ਪਠਾਨਕੋਟ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਜਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਵਿੱਚ 10 ਅਪ੍ਰੈਲ ਤੋਂ ਕਣਕ ਦੀ
ਸਰਕਾਰੀ ਖਰੀਦ ਸ਼ੁਰ ਕੀਤੀ ਜਾ ਰਹੀ ਹੈ।ਜਿਸ ਅਧੀਨ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਵੱਖ0ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ, ਆੜਤੀ ਯੂਨੀਅਨ ਦੇ ਨੁਮਾਇੰਦੇ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕਣਕ ਦੀ ਖਰੀਦ ਕਰਨ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਰੀਵਿਓ ਮੀਟਿੰਗ ਕੀਤੀ ਗਈ।ਜਿਸ ਵਿੱਚ ਨਿਰਮਲ ਸਿੰਘ ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਪਠਾਨਕੋਟ ਬਲਬੀਰ ਸਿੰਘ ਸਕੱਤਰ ਮਾਰਕਿਟ ਕਮੇਟੀ ਪਠਾਨਕੋਟ ਅਤੇ ਹੋਰ ਸਬੰਧਤ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜ਼ਰ ਸਨ।
ਨਿਰਮਲ ਸਿੰਘ ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਪਠਾਨਕੋਟ ਨੇ ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿੱਚ 15 ਸਥਾਈ ਅਤੇ 6 ਸਬ ਯਾਰਡ ਬਣਾਏ ਗਏ ਹਨ।ਸਰਕਾਰ ਵੱਲੋਂ ਪ੍ਰਤੀ ਕਵਿੰਟਲ ਕਣਕ ਦੀ ਖਰੀਦ ਲਈ 1975 ਰੁਪਏ ਰੇਟ ਨਿਰਧਾਰਤ ਕੀਤਾ ਗਿਆ ਹੈ।ਮੰਡੀਆਂ ਲਈ ਫੂਡ ਸਪਲਾਈ ਇੰਸਪੈਕਟਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ, ਜੋ ਕਣਕ ਦੀ ਖਰੀਦੋ ਫਰੋਕਤ ਦਾ ਰਿਕਾਰਡ ਰੱਖਣਗੇ ਅਤੇ ਨਿਗਰਾਨੀ ਕਰਨਗੇ।ਮੰਡੀਆਂ ਵਿੱਚ ਕਣਕ ਦੀ ਖਰੀਦ ਸਵੇਰ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਕੀਤੀ ਜਾਵੇਗੀ।ਕਿਸਾਨ ਨੂੰ ਆਉਣ ਦੇ ਲਈ ਪਾਸ ਜਾਰੀ ਕੀਤੇ ਜਾਣਗੇ ਤਾਂ ਜੋ ਮੰਡੀਆਂ ਵਿੱਚ ਜਿਆਦਾ ਭੀੜ ਜਮ੍ਹਾਂ ਨਾ ਹੋ ਸਕੇ।ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਲਈ ਪੀਣ ਵਾਲੇ ਪਾਣੀ, ਪਖਾਨਿਆਂ ਤੇ ਸੈਨੀਟਾਈਜ਼ਰ ਦਾ ਪਬੰਧ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਵਿੱਚ ਹਰ ਤਰ੍ਹਾਂ ਦੀ ਵਿਵਸਥਾ ਕੀਤੀ ਜਾਵੇਗੀ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਝੱਲਣੀ ਪਵੇ, ਉਨ੍ਹਾਂ ਕਿਹਾ ਕੋਵਿਡ-19 ਦੇ ਚਲਦਿਆਂ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਤੇ ਮਾਸਕ ਲਾਉਣਾ ਯਕੀਨੀ ਬਣਾਇਆ ਜਾਵੇ।ਮੰਡੀਆਂ ਵਿੱਚ ਆੜਤੀਆਂ, ਮਜ਼ਦੂਰਾਂ, ਕਿਸਾਨਾਂ ਦੇ ਕਰੋਨਾ ਤੋਂ ਬਚਾਓ ਲਈ ਵੈਕਸੀਨ ਲਗਾਈ ਜਾਵੇ
Punjab Post Daily Online Newspaper & Print Media