ਕਪੂਰਥਲਾ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜ਼ਿਲ੍ਹੇ ਵਿਚ ਕਰੋਨਾ ਦੀ ਵੈਕਸੀਨੇਸ਼ਨ ਮੁਹਿੰਮ ਜੰਗੀ ਪੱਧਰ ‘ਤੇ ਜਾਰੀ ਹੈ।ਜਿਸ ਤਹਿਤ ਰੋਜ਼ਾਨਾ ਵੈਕਸੀਨੇਸ਼ਨ ਲਗਵਾਉਣ ਵਾਲੇ ਵਿਅਕਤੀਆਂ ਦੀ ਗਿਣਤੀ 4500 ਦੇ ਕਰੀਬ ਪੁੱਜ ਗਈ ਹੈ।
ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਚ ਜੋਖਮ ਵਾਲੀ ਸੀਨੀਅਰ ਸਿਟੀਜ਼ਨ ਸ਼੍ਰੇਣੀ ਨੂੰ ਤੇਜ਼ੀ ਨਾਲ ਵੈਕਸੀਨ ਲਗਵਾਉਣ ਲਈ ਜ਼ਿਲ੍ਹੇ ਦੇ ਸਮੂਹ ਸਿਵਲ ਹਸਪਤਾਲਾਂ, ਮੁੱਢਲੇ ਸਿਹਤ ਕੇਂਦਰਾਂ ਅਤੇ ਹੈਲਥ ਵੈਲਨਸ ਸੈਂਟਰਾਂ ‘ਚ ਵੈਕਸੀਨੇਸ਼ਨ ਜਾਰੀ ਹੈ।ਜਿਲ੍ਹੇ ਵਿੱਚ ਕੁੱਲ 83 ਥਾਵਾਂ ‘ਤੇ ਵੈਕਸੀਨੇਸ਼ਨ ਕਰਵਾਈ ਜਾ ਰਹੀ ਹੈ, ਜਿਸ ਨਾਲ ਜ਼ਿਲ੍ਹੇ ਵਿਚ ਲਗਭਗ 50 ਹਜ਼ਾਰ ਲੋਕਾਂ ਦੀ ਟੀਕਾਕਰਨ ਹੋ ਚੁੱਕਾ ਹੈ।
ਉਨਾਂ ਦੱਸਿਆ ਕਿ ਦੂਰ ਦੁਰਾਡੇ ਦੇ ਖੇਤਰਾਂ ਵਿੱਚ ਰਹਿੰਦੇ ਲੋਕਾਂ ਨੂੰ ਵੈਕਸੀਨੇਸ਼ਨ ਦੀ ਸਹੂਲਤ ਉਨਾਂ ਦੇ ਨੇੜੇ ਦੇਣ ਲਈ “ਆਉਟ ਰੀਚ” ਤਹਿਤ ਪਿੰਡਾਂ ਅੰਦਰ ਕੈਂਪ ਲਗਾਏ ਜਾ ਰਹੇ ਹਨ।ਬੀਤੀ 8 ਅਪ੍ਰੈਲ ਤੱਕ ਜ਼ਿਲ੍ਹੇ ਵਿੱਚ ਕੁੱਲ 41865 ਲੋਕਾਂ ਨੂੰ ਵੈਕਸੀਨ ਲਗਾਈ ਜਾ ਚੁੱਕੀ ਸੀ ਜਿਸ ਵਿਚੋਂ 26836 ਸੀਨੀਅਰ ਸੀਟੀਜ਼ਨ ਹਨ।ਗੰਭੀਰ ਬਿਮਾਰੀਆਂ ਵਾਲੇ ਮਰੀਜ਼ਾਂ ਨੂੰ ਵਧੇਰੇ ਖਤਰੇ ਦੇ ਮੱਦੇਨਜ਼ਰ 3970 ਵਿਅਕਤੀਆਂ ਨੂੰ ਵੈਕਸੀਨ ਲਗਾਈ ਜਾ ਚੁੱਕੀ ਹੈ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media