ਕਪੂਰਥਲਾ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਵਲੋਂ ਅੱਜ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਨੌਜਵਾਨਾਂ ਨੂੰ
ਰੁਜ਼ਗਾਰ ਮੁਹੱਈਆ ਕਰਵਾਉਣ ਤੇ ਸਵੈ ਰੁਜ਼ਗਾਰ ਸਥਾਪਿਤ ਕਰਨ ‘ਚ ਮਦਦ ਸਬੰਧੀ ਯੋਜਨਾਵਾਂ ਦਾ ਜਾਇਜ਼ਾ ਲਿਆ ਗਿਆ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ.ਪੀ ਆਂਗਰਾ ਅਤੇ ਮਿਸ਼ਨ ਰੈਡ ਸਕਾਈ ਦੀ ਨੋਡਲ ਅਫਸਰ ਡਾ. ਚਾਰੂਮਿਤਾ, ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਦੇ ਹੁਨਰ ਨੂੰ ਤਰਾਸ਼ਨ ਲਈ ਜ਼ਿਲ੍ਹਾ ਰੁਜ਼ਗਾਰ ਬਿਊਰੋ ਅਤੇ ਹੁਨਰ ਵਿਕਾਸ ਮਿਸ਼ਨ ਤਹਿਤ ਚੱਲ ਰਹੀਆਂ ਯੋਜਨਾਵਾਂ ਬਾਰੇ ਵੱਧ ਤੋਂ ਵੱਧ ਪ੍ਰਚਾਰ ਤੇ ਪ੍ਰਸਾਰ ਕੀਤਾ ਜਾਵੇ।
ਉਨਾਂ ਕਿਹਾ ਕਿ ਮਿਸ਼ਨ ਰੈਡ ਸਕਾਈ ਤਹਿਤ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਰੁਜ਼ਗਾਰ ਦਿਵਾਉਣ ਲਈ ਓਟ ਕਲੀਨਕਾਂ ਨਾਲ ਰਜਿਸਟਰਡ ਨੌਜਵਾਨਾਂ ਨਾਲ ਰਾਬਤਾ ਕਾਇਮ ਕੀਤਾ ਜਾਵੇ ਅਤੇ ਉਨਾਂ ਨੂੰ ਰੁਜ਼ਗਾਰ ਦਿਵਾ ਕੇ ਮੁੜ ਵਸੇਬੇ ਲਈ ਯਤਨ ਤੇਜ਼ ਕੀਤੇ ਜਾਣ।
ਇਸ ਤੋਂ ਇਲਾਵਾ ਉਨਾਂ ਸਰਕਾਰੀ ਸਕੂਲਾਂ ‘ਚ ਵਿਦਿਆਰਥੀਆਂ ਨੂੰ ਸਮਾਰਟ ਫੋਨਾਂ ਦੀ ਵੰਡ ਬਾਰੇ ਵੀ ਜਾਣਕਾਰੀ ਹਾਸਲ ਕੀਤੀ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media