Thursday, November 5, 2026

ਖ਼ਾਲਸਾ ਕਾਲਜ ਨਰਸਿੰਗ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ

ਅੰਮ੍ਰਿਤਸਰ, 10 ਅਪ੍ਰੈਲ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਕਮਲਜੀਤ ਕੌਰ ਦੀ ਅਗਵਾਈ ਹੇਠ ਮਨਾਏ ਇਸ ਪ੍ਰੋਗਰਾਮ ਮੌਕੇ ਮੁੱਖ ਮਹਿਮਾਨ ਵਜੋਂ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੇ ਸ਼ਿਰਕਤ ਕੀਤੀ।ਪੋ੍ਰਗਰਾਮ ਦਾ ਆਗਾਜ਼ ਐਮ.ਐਸ.ਸੀ ਨਰਸਿੰਗ ਦੀਆਂ ਵਿਦਿਆਰਥਣਾਂ ਵਲੋਂ ਸ਼ਬਦ ਗਾਇਨ ਕਰਕੇ ਕੀਤਾ ਗਿਆ।
                      ਇਸ ਤੋਂ ਪਹਿਲਾਂ ਪ੍ਰਿਸੀਪਲ ਡਾ. ਕਮਲਜੀਤ ਕੌਰ ਨੇ ਡਾ. ਗਿੱਲ ਦਾ ਫੁੱਲਾਂ ਦਾ ਪੌਦਾ ਭੇਂਟ ਕਰਦੇ ਹੋਏ ਸਵਾਗਤ ਕੀਤਾ।ਡਾ. ਕਮਲਜੀਤ ਕੌਰ ਨੇ ਵਿਸ਼ਵ ਸਿਹਤ ਦਿਵਸ ਦਾ ਮਹੱਤਵ ਦੱਸਦੇ ਹੋਏ ਇਸ ਦੇ ਮੁੱਖ ਵਿਸ਼ੇ ’ਤੇ ਚਾਨਣਾ ਪਾਇਆ ਗਿਆ।ਡਾ. ਸੁਖਚੈਨ ਸਿੰਘ ਗਿੱਲ ਨੇ ਸਿਹਤ ਸਬੰਧੀ ਵਿਚਾਰ ਸਾਂਝੇ ਕੀਤੇ।ਉਨ੍ਹਾਂ ਕੋਵਿਡ-19 ਮਹਾਮਾਰੀ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਸਬੰਧੀ ਵੀ ਵਿਦਿਆਰਥੀਆਂ ਕਿਹਾ।ਲੈਕਚਰਾਰ ਜਤਿੰਦਰ ਕੌਰ ਨੇ ਆਪਣੇ ਵਿਚਾਰ ਪ੍ਰਗਟਾਏ।ਵਦਿਆਰਥੀਆਂ ਨੇ ਵਿਸ਼ਵ ਸਿਹਤ ਦਿਵਸ ਕਵਿਤਾਵਾਂ ਅਤੇ ਭਾਸ਼ਣ ਦਿੱਤੇ ਤੇ ਇਕ ਨਾਟਕ ਵੀ ਪੇਸ਼ ਕੀਤਾ।ਲੈਕਚਰਾਰ ਭਾਵਨਾ ਗੁਪਤਾ ਨੇ ਸਟੇਜ਼ ਸੰਭਾਲੀ।

Check Also

ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ

ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …