Friday, November 22, 2024

ਸ਼ਰਧਾਲੂਆਂ ਦੇ ਕੋਰੋਨਾ ਟੈਸਟ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਦੋ ਦਿਨਾਂ ਕੈਂਪ

ਅੰਮ੍ਰਿਤਸਰ, 10 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਸਾਜਣਾ ਦਿਵਸ (ਵੈਸਾਖੀ) ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੇ ਕੋਰੋਨਾ ਟੈਸਟ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਦੋ ਦਿਨਾਂ ਕੈਂਪ ਲਗਾਇਆ ਗਿਆ।ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਿਰਦੇਸ਼ਾਂ ਤਹਿਤ ਲਗਾਏ ਗਏ ਇਸ ਕੈਂਪ ਦੌਰਾਨ 234 ਸ਼ਰਧਾਲੂਆਂ ਨੇ ਆਪਣਾ ਟੈਸਟ ਕਰਵਾਇਆ।ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਨੇ ਦੱਸਿਆ ਕਿ ਕਿਸੇ ਦੂਜੇ ਦੇਸ਼ ਵਿਚ ਜਾਣ ਲਈ 72 ਘੰਟੇ ਪਹਿਲਾਂ ਕੋਰੋਨਾ ਟੈਸਟ ਕਰਵਾਉਣਾ ਲਾਜ਼ਮੀ ਹੈ।ਇਸੇ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਦੋ ਦਿਨਾਂ ਕੈਂਪ ਲਗਾਇਆ ਗਿਆ ਸੀ।ਉਨ੍ਹਾਂ ਦੱਸਿਆ ਕਿ ਕੈਂਪ ਦੇ ਪਹਿਲੇ ਦਿਨ 99 ਅਤੇ ਦੂਜੇ 135 ਸ਼ਰਧਾਲੂਆਂ ਨੇ ਟੈਸਟ ਕਰਵਾਇਆ ਹੈ।ਉਨ੍ਹਾਂ ਖ਼ਾਲਸਾ ਸਾਜਣਾ ਦਿਵਸ ਵੈਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ ਬਾਕੀ ਸ਼ਰਧਾਲੂਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਕੋਰੋਨਾ ਟੈਸਟ ਕਰਵਾ ਲੈਣ ਤਾਂ ਕਿ ਜਥੇ ਵਿਚ ਜਾਣ ਸਮੇਂ ਕੋਈ ਮੁਸ਼ਕਿਲ ਨਾ ਆਵੇ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …