
ਅੰਮ੍ਰਿਤਸਰ, 1 ਨਵੰਬਰ (ਗੁਰਪ੍ਰੀਤ ਸਿੰਘ) – ਧੰਨ ਸ੍ਰੀ ਗੁਰੂ ਰਾਮ ਦਾਸ ਸਤਿਸੰਗ ਸਭਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ (ਰਜਿ:) ਵੱਲੋਂ ਹਰ ਸਾਲ ਦੀ ਤਰ੍ਹਾਂ ਪੁੱਤਰਾਂ ਦੇ ਦਾਨੀ ਬਾਬਾ ਬੁੱਢਾ ਸਾਹਿਬ ਜੀ ਦੇ ਅਸਥਾਨ ਬੀੜ ਬਾਬਾ ਬੁੱਢਾ ਸਾਹਿਬ ਲਈ ਜਾਂਦੀ ਪੈਦਲ ਚੌਂਕੀ ਸਾਹਿਬ ਸਬੰਧੀ ਇੱਕ ਮੀਟਿੰਗ ਸ਼੍ਰੋਮਣੀ ਕਮੇਟੀ ਮੈੈਂਬਰ ਸz: ਹਰਜਾਪ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਸੁਲਤਾਨਵਿੰਡ ਵਿਖੇ ਹੋਈ। ਮੀਟਿੰਗ ਦੌਰਾਨ ਪੈਦਲ ਚੌਂਕੀ ਸਾਹਿਬ ਦੌਰਾਨ ਸੰਗਤਾ ਦੀ ਹਾਜ਼ਰੀ ਅਤੇ ਸਹਿਯੋਗ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਸੁਸਾਇਟੀ ਦੇ ਪ੍ਰਧਾਨ ਹਰਚਰਨ ਸਿੰਘ ਨੇ ਦੱਸਿਆ ਕਿ ਪੈਦਲ ਚੌਂਕੀ ਸਾਹਿਬ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਚਾਟੀਵਿੰਡ ਚੌਂਕ ਤੋਂ ਰਵਾਨਾ ਹੋਵੇਗੀ ਅਤੇ ਗੇਟ ਭਗਤਾਂ ਵਾਲਾ, ਦਾਣਾ ਮੰਡੀ, ਇਬਨ ਕਲਾਂ, ਬੋਹੜੂ ਆਦਿ ਰਸਤੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਪਹੁੰਚੇਗੀ।ਉਨ੍ਹਾਂ ਕਿਹਾ ਕਿ ਪੈਦਲ ਸੰਗਤ ਤੋਂ ਇਲਾਵਾ ਚੌਂਕੀ ਸਾਹਿਬ ਵਿੱਚ ਬੱਸਾਂ, ਟਰਾਲੀਆਂ, ਕਾਰਾਂ ਤੇ ਆਟੋ ਸ਼ਾਮਿਲ ਹੋਣਗੇ। ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਨੇ ਸਮੂੰਹ ਗੁਰਦੁਆਰਾ ਕਮੇਟੀਆਂ, ਸੇਵਾ ਸੁਸਾਇਟੀਆਂ ਅਤੇ ਸੰਗਤਾਂ ਨੂੰ ਪੈਦਲ ਚੌਂਕੀ ਸਾਹਿਬ ਵਿੱਚ ਪਰਿਵਾਰਾਂ ਸਹਿਤ ਹਾਜ਼ਰੀਆਂ ਭਰਨ ਦੀ ਬੇਨਤੀ ਕੀਤੀ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਅਜਮੇਰ ਸਿੰਘ ਸੰਧੂ, ਬਲਬੀਰ ਸਿੰਘ ਬੀਰਾ ਪ੍ਰਧਾਨ, ਹਰਜੀਤ ਸਿੰਘ ਲਵਲੀ ਫੈਨ, ਮਲਵਿੰਦਰ ਸਿੰਘ, ਪ੍ਰਦੇਸੀ ਤਰਸੇਮ ਸਿੰਘ, ਦਵਿੰਦਰ ਸਿੰਘ ਨਾਗਪਾਲ, ਆਦਿ ਹਾਜ਼ਰ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media