Sunday, May 25, 2025
Breaking News

ਭਾਈ ਅਭਿਆਸੀ ਨੇ ਭਾਈ ਘਨ੍ਹੱਈਆ ਜੀ ਸੋਸਾਇਟੀ ਨੂੰ ਸੌਂਪੀ ਸ਼੍ਰੋਮਣੀ ਕਮੇਟੀ ਤਰਫੋਂ ਮਾਲੀ ਮਦਦ

ਅੰਮ੍ਰਿਤਸਰ, 10 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਤਰਫ਼ੋਂ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਨੇ ਭਾਈ ਘਨ੍ਹੱਈਆ ਜੀ ਮਿਸ਼ਨ ਸੋਸਾਇਟੀ (ਰਜਿ.) ਦੇ ਚੇਅਰਮੈਨ ਭਾਈ ਮਨਜੀਤ ਸਿੰਘ ਨੂੰ ਸ਼੍ਰੋਮਣੀ ਕਮੇਟੀ ਤਰਫੌਂ ਸਮਾਜ ਭਲਾਈ ਦੇ ਕਾਰਜ਼ਾਂ ਲਈ ਇਕ ਲੱਖ ਰੁਪਏ ਦਾ ਚੈਕ ਸੌਂਪਿਆ ਹੈ।
                   ਭਾਈ ਅਭਿਆਸੀ ਨੇ ਕਿਹਾ ਕਿ ਭਾਈ ਘਨ੍ਹੱਈਆ ਜੀ ਦਾ ਜੀਵਨ ਸਾਡੇ ਲਈ ਪ੍ਰੇਰਨਾ ਸਰੋਤ ਹੈ, ਜਿਨ੍ਹਾਂ ਸਿੱਖੀ ਦੇ ‘ਸਰਬਤ ਦਾ ਭਲਾ’ ਵਾਲੇ ਸਿਧਾਂਤ ਨੂੰ ਦੁਨੀਆਂ ਸਾਹਮਣੇ ਹਕੀਕੀ ਰੂਪ ਵਿੱਚ ਰੂਪਮਾਨ ਕਰਕੇ ਦਿਖਾਇਆ।ਉਨ੍ਹਾਂ ਚੇਅਰਮੈਨ ਭਾਈ ਮਨਜੀਤ ਸਿੰਘ ਦੀ ਅਗਵਾਈ ‘ਚ ਉਕਤ ਮਿਸ਼ਨ ਵਲੋਂ ਕੀਤੀ ਜਾ ਰਹੀ ਸੇਵਾ ਅਤੇ ਸਮਾਜ ਭਲਾਈ ਦੇ ਕਾਰਜ਼ਾਂ ਦੀ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਸ਼਼੍ਰੋਮਣੀ ਕਮੇਟੀ ਭਾਈ ਘਨੱਈਆ ਜੀ ਦੀ ਸਰਬਪੱਖੀ ਸ਼ਖਸ਼ੀਅਤ ਬਾਰੇ ਦੇਸ਼ ਵਿਦੇਸ਼ ‘ਚ ਵੱਸਦੀ ਲੋਕਾਈ ਨੂੰ ਜਾਗਰੂਕ ਕਰਨ ਅਤੇ ਉਨ੍ਹਾਂ ਦੀ ਮਨੁੱਖਤਾ ਪ੍ਰਤੀ ਸੇਵਾ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਪਛਾਣ ਦਿਵਾਉਣ ਲਈ ਯਤਨਸ਼ੀਲ ਹੈ।ਚੇਅਰਮੈਨ ਭਾਈ ਮਨਜੀਤ ਸਿੰਘ ਨੇ ਮਾਲੀ ਮਦਦ ਲਈ ਸ਼਼੍ਰੋਮਣੀ ਕਮੇਟੀ ਦਾ ਧੰਨਵਾਦ ਕੀਤਾ।
                          ਇਸ ਮੌਕੇ ਜਗਮੋਹਨ ਸਿੰਘ ਦੂਆ, ਨਵਦੀਪ ਸਿੰਘ ਜਿਮੀ ਵਾਲੀਆ, ਸ਼ੈਲਾ ਵਾਲੀਆ, ਗਗਨਦੀਪ ਸਿੰਘ ਦੁਆ ਅਤੇ ਚਰਨ ਸਿੰਘ ਵੀ ਹਾਜ਼ਰ ਸੀ।

Check Also

ਨਿਗਮ ਕਮਿਸ਼ਨਰ ਵਲੋਂ ਸ਼ਹਿਰ ਦੀਆਂ ਸੜਕਾਂ ਦੀ ਸਫਾਈ ਵਿਵਸਥਾ ਲਈ ਅਚਨਚੇਤ ਚੈਕਿੰਗ

ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹਿਰ ਦਾ ਦੌਰਾ ਕੀਤਾ …