ਧੂਰੀ, 11 ਅਪ੍ਰੈਲ਼ (ਪ੍ਰਵੀਨ ਗਰਗ) – ਅਨਾਜ ਮੰਡੀ ਧੂਰੀ ਵਿੱਚ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ, ਐਸ.ਡੀ.ਐਮ ਧੂਰੀ ਲਤੀਫ ਅਹਿਮਦ ਅਤੇ ਮਾਰਕਿਟ
ਕਮੇਟੀ ਧੂਰੀ ਦੇ ਚੇਅਰਮੈਨ ਮੁਨੀਸ਼ ਗਰਗ ਵੱਲੋਂ ਅੱਜ ਕਣਕ ਦੀ ਖਰੀਦ ਸ਼ੁਰੂ ਕਰਵਾਈ ਗਈ।ਉਨਾਂ ਇਸ ਸਮੇਂ ਗੱਲਬਾਤ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਖਰੀਦ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਹਨ ਅਤੇ ਕਿਸਾਨਾਂ ਨੇ ਕਿਸੇ ਪ੍ਰਕਾਰ ਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।ਉਹਨਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੈ ਕੇ ਲਗਾਤਾਰ ਉਚ ਅਧਿਕਾਰੀਆਂ ਨਾਲ ਰਾਬਤਾ ਕਾਇਮ ਕੀਤਾ ਹੋਇਆ ਹੈ।ਮਾਰਕਿਟ ਕਮੇਟੀ ਦੇ ਚੇਅਰਮੈਨ ਮੁਨੀਸ਼ ਗਰਗ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕੀ ਕਣਕ ਹੀ ਮੰਡੀਆਂ ਵਿੱਚ ਲੈ ਕੇ ਆਉਣ।ਉਹਨਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਕਿਸਾਨ ਭਰਾ ਨੂੰ ਮੰਡੀਆਂ ਵਿੱਚ ਕਿਸੇ ਤਰਾਂ ਦੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਸਿੱਧਾ ਉਹਨਾਂ ਨਾਲ ਸੰਪਰਕ ਕਰ ਸਕਦੇ ਹਨ।
ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਜਗਤਾਰ ਸਿੰਘ ਸਮਰਾ, ਪ੍ਰੇਮ ਬਾਂਸਲ, ਬਲਵਿੰਦਰ ਸਿੰਘ ਬਿੱਲੂ, ਮਦਨ ਲਾਲ, ਖਰੈਤੀ ਲਾਲ ਅਤੇ ਬਸੰਤ ਕੁਮਾਰ ਆਦਿ ਹਾਜ਼ਰ ਸਨ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media