ਜੰਡਿਆਲਾ ਗੁਰੁ, 1 ਨਵੰਬਰ (ਹਰਿੰਦਰਪਾਲ ਸਿੰਘ)- ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਪੀਰਮੁਹੰਮਦ, ਆਈ.ਐਸ.ਓ ਅਤੇ ਸਮੁੱਚੀਆਂ ਸਿੱਖ ਜਥੇਬੰਦੀਆਂ ਵਲੋਂ ਦਿੱਤੇ 1984 ਦੇ ਸਿੱਖ ਨਸਲਕੁਸ਼ੀ ਵਿਚ ਇਨਸਾਫ ਨਾ ਮਿਲਣ ਕਰਕੇ ਪੰਜਾਬ ਬੰਦ ਦੇ ਸੱਦੇ ਨੂੰ ਅੱਜ ਕੋਈ ਖਾਸ ਹੁੰਗਾਰਾ ਨਹੀਂ ਮਿਲਿਆ।ਕੁੱਝ ਥਾਵਾਂ ਨੂੰ ਛੱਡ ਕੇ ਬਾਜ਼ਾਰ, ਬੈਂਕ, ਸਰਕਾਰੀ ਸਕੂਲ ਅਤੇ ਹੋਰ ਅਦਾਰੇ ਆਮ ਵਾਂਗ ਖੁੱਲ੍ਹੇ ਰਹੇ।
1984 ਤੋਂ 1 ਨਵੰਬਰ 2014 ਤੱਕ 30 ਸਾਲ ਬੀਤੇ ਜਾਣ ਤੇ ਵੀ ਦਿੱਲੀ ਕਤਲੇਆਮ ਦੇ ਮੁੱਖ ਦੋਸ਼ੀਆ ਨੂੰ ਸਜ਼ਾਵਾ ਨਾ ਮਿਲਣ ਕਰਕੇ ਇਹ ਬੰਦ ਦਾ ਸੱਦਾ ਦਿੱਤਾ ਗਿਆ ਸੀ, ਭਾਵੇਂ ਕਿ ਕੇਂਦਰ ਸਰਕਾਰ ਵਲੋਂ ਇਹਨਾਂ ਦੰਗਿਆ ਤੋਂ ਪ੍ਰਭਾਵਿਤ ਦੰਗਾ ਪੀੜਤਾ ਨੂੰ 5-5 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ।ਜਿਸ ਦਾ ਕੁੱਝ ਜਗ੍ਹਾ ਸਵਾਗਤ ਕਰਨ ਤੋਂ ਬਾਅਦ ਸਿਆਸੀ ਮਾਹਿਰ ਇਸ ਨੂੰ ਆਉਣ ਵਾਲੀਆਂ ਦਿੱਲੀ ਵਿਧਾਨ ਸਭਾ ਵਿਚ ਸਿੱਖਾਂ ਦੀਆ ਵੋਟਾਂ ਲੈਣ ਲਈ ਖੇਡਿਆ ਗਿਆ ਇਕ ਪੱਤਾ ਦੱਸ ਰਹੇ ਹਨ।
ਅੱਜ ਦੇ ਪੰਜਾਬ ਬੰਦ ਦੇ ਸੱਦੇ ਵਿਚ ਜੰਡਿਆਲਾ ਗੁਰੂ ਤੋਂ ਸਿੱਖ ਯੂਥ ਵੈਲਫੇਅਰ ਸੋਸਾਇਟੀ ਦੇ ਸਰਪ੍ਰਸਤ ਗੁਰਵਿੰਦਰ ਸਿੰਘ ਅਤੇ ਪ੍ਰਭਜੋਤ ਸਿੰਘ ਮਲਹੋਤਰਾ ਨਾਲ ਗੱਲ ਕੀਤੀ ਗਈ ਤਾਂ ਉਹਨਾਂ ਦੱਸਿਆ ਕਿ ਇਹ ਸਿੱਖ ਕੋਮ ਦਾ ਗੰਭੀਰ ਮਸਲਾ ਹੈ।ਇਹਨਾਂ ਗੰਭੀਰ ਮਸਲਿਆ ਵਿਚ ਸਿਰਫ ਸ੍ਰੀ ਅਕਾਲ ਤਖਤ ਸਾਹਿਬ ਦੇ ਅਧੀਨ ਸਾਨੂੰ ਕੰਮ ਕਰਨਾ ਪਵੇਗਾ। ਅਲੱਗ-ਅਲੱਗ ਡੱਫਲੀਆ ਵਜਾਉਣ ਨਾਲ ਕੋਈ ਮਸਲਾ ਹੱਲ ਨਹੀਂ ਹੋਣਾ।ਇਸ ਮੋਕੇ ਉਨਾਂ ਦੇ ਨਾਲ ਮੀਟਿੰਗ ਵਿਚ ਅੰਮ੍ਰਿਤਪਾਲ ਸਿੰਘ, ਜਰਨੈਲ ਸਿੰਘ, ਸਿਮਰਤਪਾਲ ਸਿੰਘ, ਰਘਬੀਰ ਸਿੰਘ, ਹਰਪ੍ਰੀਤ ਸਿੰਘ, ਪਰਮਜੀਤ ਸਿੰਘ, ਗੁਰਦੇਵ ਸਿੰਘ, ਵਰਿੰਦਰ ਸਿੰਘ, ਜਤਿੰਦਰ ਸਿੰਘ, ਸਤਨਾਮ ਸਿੰਘ ਆਦਿ ਹਾਜ਼ਿਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …